ਕਪੂਰਥਲਾ ਦੇ ਸਿਵਲ ਸਰਜਨ ਡਾ.ਬਲਵੰਤ ਸਿੰਘ ਮੁਅੱਤਲ

06/14/2019 8:37:47 PM

ਕਪੂਰਥਲਾ(ਮਹਾਜਨ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਦੇ ਹੁਕਮਾਂ ਅਨੁਸਾਰ ਕਪੂਰਥਲਾ ਦੇ ਸਿਵਲ ਸਰਜਨ ਡਾ. ਬਲਵੰਤ ਸਿੰਘ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲ ਦੌਰਾਨ ਡਾਕਟਰ ਦਾ ਹੈੱਡ ਕੁਆਰਟਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵਿਖੇ ਨਿਸ਼ਚਿਤ ਕੀਤਾ ਗਿਆ। 

PunjabKesari
ਇਸ ਸਬੰਧ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਨਾਲ ਸੰਪਰਕ ਕੀਤਾ ਕਿ ਉਨ੍ਹਾਂ ਕਿਹਾ ਕਿ ਕਪੂਰਥਲਾ ਦੇ ਸਿਵਲ ਸਰਜਨ ਡਾ. ਬਲਵੰਤ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਜਿਸਦੇ ਕਾਰਣਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਨੌਕਰੀ ਦੌਰਾਨ ਉਨ੍ਹਾਂ ਨੇ ਅੰਗਹੀਣ ਦਾ ਗਲਤ ਸਰਟੀਫਿਕੇਟ ਲਾਇਆ ਹੈ। ਜਿਸ ਕਾਰਨ ਉਸਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸ਼ਿਕਾਇਤ ਸੰਗਰੂਰ ਦੇ ਤਤਕਾਲੀਨ ਸਿਵਲ ਸਰਜਨ ਅਰੁਣ ਗੁਪਤਾ ਦੀ ਵੀ ਸੀ। ਜਿਸਨੇ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸਿਵਲ ਸਰਜਨ ਧਰਮਿੰਦਰ ਸਿੱਧੂ ਦੇ ਖਿਲਾਫ ਵੀ ਸ਼ਿਕਾਇਤ ਹੈ, ਜਿਸਦੀ ਜਾਂਚ ਚੱਲ ਰਹੀ ਹੈ।


satpal klair

Content Editor

Related News