ਹੁਸ਼ਿਆਰਪੁਰ ਵਿਖੇ ਦੋ ਧਿਰਾਂ ਵਿਚਾਲੇ ਹੋਈ ਝੜਪ, ਲਾਹ ਦਿੱਤੀ ਪੱਗ
Saturday, Apr 12, 2025 - 02:11 PM (IST)

ਹੁਸ਼ਿਆਰਪੁਰ (ਵੈੱਬ ਡੈਸਕ)- ਹੁਸ਼ਿਆਰਪੁਰ ਵਿਖੇ ਦੋ ਧਿਰਾਂ ਵਿਚਾਲੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮੂਲੀ ਝਗੜਾ ਇੰਨਾ ਵੱਧ ਗਿਆ ਕਿ ਦੋਵੇਂ ਧਿਰਾਂ ਚੌਂਕ ਵਿਚ ਆ ਪਹੁੰਚੀਆਂ ਅਤੇ ਇਕ ਦੂਜੇ ਨਾਲ ਹੱਥੋਪਾਈ ਕਰਦੇ ਹੋਏ ਇਕ ਵਿਅਕਤੀ ਦੀ ਪੱਗ ਤੱਕ ਲਾਹ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਚਿੰਤਪੂਰਨੀ ਚੌਂਕ 'ਚ ਸਾਲੇ ਅਤੇ ਜੀਜੇ ਵਿਚਕਾਰ ਘਰੇਲੂ ਕਲੇਸ਼ ਕਰਕੇ ਝੜਪ ਹੋਈ।ਸਾਲੇ ਨੇ ਜੀਜਾ ਅਤੇ ਉਸ ਦੀ ਮਾਂ 'ਤੇ ਹਮਲਾ ਕਰਨ ਦੇ ਇਲਜ਼ਾਮ ਲਾਏ ਗਏ। ਮੌਕੇ ਉਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਹੌਲ ਨੂੰ ਸ਼ਾਂਤ ਕਰਵਾਇਆ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਖ਼ੁਸ਼ਖਬਰੀ, ਮੇਅਰ ਵਿਨੀਤ ਧੀਰ ਨੇ ਪੇਸ਼ ਕੀਤਾ ਨਵਾਂ ਪਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e