ਕਪੂਰਥਲਾ ''ਚ ਦੋ ਧਿਰਾਂ ਵਿਚਾਲੇ ਝੜਪ, ਜੂਏ ਦੇ ਪੈਸੇ ਨੂੰ ਲੈ ਕੇ ਛਿੜਿਆ ਵਿਵਾਦ
Wednesday, Apr 22, 2026 - 06:30 PM (IST)
ਕਪੂਰਥਲਾ (ਓਬਰਾਏ)- ਕਪੂਰਥਲਾ 'ਚ ਦੋ ਧਿਰਾਂ ਵਿੱਚ ਵਿਚਾਲੇ ਹਿੰਸਕ ਵਿਵਾਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇਕ ਧਿਰ ਨੇ ਦੂਜੇ 'ਤੇ ਜੂਏ 'ਚ ਵਿੱਤੀ ਲੈਣ-ਦੇਣ ਦਾ ਦੋਸ਼ ਲਗਾਇਆ, ਜਦਕਿ ਦੂਜੀ ਧਿਰ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੁਰੂ ਵਿਚ ਇਕ ਬਹਿਸ ਸ਼ੁਰੂ ਹੋਈ, ਜੋ ਹੌਲੀ-ਹੌਲੀ ਹੱਥੋਪਾਈ 'ਚ ਬਦਲ ਗਈ। ਚਸ਼ਮਦੀਦਾਂ ਮੁਤਾਬਕ ਕਈ ਲੋਕ ਇਕ ਕਾਰ ਹੇਠਾਂ ਉਤਰ ਕੇ ਆਏ ਅਤੇ ਵੇਖਦੇ ਹੀ ਵੇਖਦੇ ਦੋ ਧਿਰਾਂ ਵਿਚਕਾਰ ਲੜਾਈ ਹੋ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਕਪੂਰਥਲਾ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੂਰੀ ਘਟਨਾ ਦੀ ਜਾਂਚ ਕਰਨ ਤੋਂ ਬਾਅਦ ਉਹ ਲੋੜੀਂਦੀ ਕਾਨੂੰਨੀ ਕਾਰਵਾਈ ਕਰਨਗੇ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਜੂਏ ਲਈ ਲੜਾਈ ਵਿੱਚ ਸ਼ਾਮਲ ਇਕ ਧਿਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਅਜਿਹੀਆਂ ਗਤੀਵਿਧੀਆਂ ਦੀ ਦੋਬਾਰਾ ਰਿਪੋਰਟ ਕੀਤੀ ਜਾਂਦੀ ਹੈ, ਤਾਂ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
