ਮਕਾਨ ਵਿਵਾਦ ਨੂੰ ਲੈ ਕੇ ਦੋ ਪਰਿਵਾਰ ਆਹਮੋ-ਸਾਹਮਣੇ

Monday, Sep 28, 2026 - 05:25 PM (IST)

ਮਕਾਨ ਵਿਵਾਦ ਨੂੰ ਲੈ ਕੇ ਦੋ ਪਰਿਵਾਰ ਆਹਮੋ-ਸਾਹਮਣੇ

ਕਪੂਰਥਲਾ (ਓਬਰਾਏ)- ਕਪੂਰਥਲਾ ਜ਼ਿਲ੍ਹੇ ਪਿੰਡ ਬਤਾਲਾ, ਤਹਿਸੀਲ ਢਿੱਲਵਾਂ ਵਿਖੇ ਮਕਾਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਸੋਮਵਾਰ ਸਵੇਰੇ ਉਸ ਸਮੇਂ ਗੰਭੀਰ ਹੋ ਗਿਆ, ਜਦੋਂ ਦੋ ਪਰਿਵਾਰਾਂ ਦੀਆਂ ਔਰਤਾਂ ਆਹਮੋ-ਸਾਹਮਣੇ ਆ ਗਈਆਂ। ਵੇਖਦੇ ਹੀ ਵੇਖਦੇ ਦੋਵਾਂ ਧਿਰਾਂ ਵਿਚਾਲੇ ਕਹਾਸੁਣੀ ਤੋਂ ਬਾਅਦ ਝੜਪ ਹੋ ਗਈ। ਪੰਚਾਇਤ ਮੈਂਬਰ ਅਤੇ ਗੁਆਂਢੀਆਂ ਵਿਚਾਲੇ ਚੱਲ ਰਿਹਾ ਸੀ ਵਿਵਾਦ
ਜਾਣਕਾਰੀ ਮੁਤਾਬਕ ਪਿੰਡ 'ਚ ਇਕ ਪੰਚਾਇਤ ਮੈਂਬਰ ਦੇ ਪਰਿਵਾਰ ਅਤੇ ਉਨ੍ਹਾਂ ਦੇ ਗੁਆਂਢੀਆਂ ਵਿਚਾਲੇ ਮਕਾਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਸੇ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ 'ਚ ਪਹਿਲਾਂ ਤੋਂ ਹੀ ਤਣਾਅ ਬਣਿਆ ਹੋਇਆ ਸੀ। ਸੋਮਵਾਰ ਸਵੇਰੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਪਰਿਵਾਰਾਂ ਦੀਆਂ ਔਰਤਾਂ ਆਹਮੋ-ਸਾਹਮਣੇ ਆ ਗਈਆਂ।

ਔਰਤਾਂ ਵਿਚਾਲੇ ਹੋਈ ਹੱਥੋਪਾਈ
ਵਿਵਾਦ ਵਧਣ ਮਗਰੋਂ ਦੋਵਾਂ ਧਿਰਾਂ ਦੀਆਂ ਔਰਤਾਂ ਵਿਚਾਲੇ ਹੱਥੋਪਾਈ ਸ਼ੁਰੂ ਹੋ ਗਈ। ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਮਾਮਲੇ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ। ਝੜਪ 'ਚ ਮਹਿਕਪ੍ਰੀਤ ਕੌਰ ਅਤੇ ਉਸ ਦੀ ਮਾਤਾ ਅਮਨਪ੍ਰੀਤ ਕੌਰ ਜ਼ਖ਼ਮੀ ਹੋ ਗਈਆਂ। ਘਟਨਾ ਤੋਂ ਬਾਅਦ ਜ਼ਖ਼ਮੀ ਮਹਿਕਪ੍ਰੀਤ ਕੌਰ ਅਤੇ ਉਸ ਦੀ ਮਾਤਾ ਅਮਨਪ੍ਰੀਤ ਕੌਰ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ, ਜਿੱਥੇ ਦੋਵਾਂ ਨੂੰ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

PunjabKesari

ਇਹ ਵੀ ਪੜ੍ਹੋ:  LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

ਝੜਪ ਦੀ ਵੀਡੀਓ ਹੋਈ ਵਾਇਰਲ
ਇਸ ਪੂਰੇ ਘਟਨਾਕ੍ਰਮ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿੱਚ ਦੋਵਾਂ ਧਿਰਾਂ ਦੀਆਂ ਔਰਤਾਂ ਵਿਚਾਲੇ ਵਿਵਾਦ ਅਤੇ ਝੜਪ ਹੁੰਦੀ ਵਿਖਾਈ ਦੇ ਰਹੀ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਅਤੇ ਪਿੰਡ ਦੇ ਵੱਖ-ਵੱਖ ਵਟਸਐਪ ਗਰੁੱਪਾਂ ਵਿੱਚ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਫਿਲਹਾਲ ਮਕਾਨ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਚੱਲ ਰਹੇ ਵਿਵਾਦ ਅਤੇ ਸੋਮਵਾਰ ਸਵੇਰੇ ਹੋਈ ਝੜਪ ਦੇ ਕਾਰਨਾਂ ਨੂੰ ਲੈ ਕੇ ਦੋਵਾਂ ਧਿਰਾਂ ਦੇ ਆਪੋ-ਆਪਣੇ ਦਾਅਵੇ ਹੋ ਸਕਦੇ ਹਨ। ਮਾਮਲੇ ਦੀ ਪੁਲਸ ਜਾਂਚ ਤੋਂ ਬਾਅਦ ਹੀ ਵਿਵਾਦ ਦੀ ਪੂਰੀ ਵਜ੍ਹਾ ਅਤੇ ਘਟਨਾਕ੍ਰਮ ਦੀ ਸਥਿਤੀ ਸਪੱਸ਼ਟ ਹੋ ਸਕੇਗੀ।

ਇਹ ਵੀ ਪੜ੍ਹੋ: LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ ਸ਼ੀਸ਼ੇ, ਕੀਮਤੀ ਸਾਮਾਨ ਚੋਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News