ਸ਼ਹਿਰ ਦੇ ਹਰ ਇਲਾਕੇ ’ਚ ਪਹੁੰਚਾਇਆ ਜਾ ਰਿਹੈ ਪੀਣ ਯੋਗ ਸਾਫ਼ ਪਾਣੀ: ਬ੍ਰਹਮ ਸ਼ੰਕਰ ਜਿੰਪਾ

Sunday, Oct 30, 2022 - 02:16 PM (IST)

ਹੁਸ਼ਿਆਰਪੁਰ (ਘੁੰਮਣ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਤੱਕ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਪੀਣ ਵਾਲੇ ਪਾਣੀ ਦੀ ਕਮੀ ਹੈ, ਉਥੇ ਪੈਂਡਿੰਗ ਟਿਊਬਵੈੱਲਾਂ ਨੂੰ ਪਹਿਲ ਦੇ ਆਧਾਰ ’ਤੇ ਲਗਾਇਆ ਜਾ ਰਿਹਾ ਹੈ ਅਤੇ ਇਲਾਕੇ ਦੇ ਬਜ਼ੁਰਗਾਂ ਅਤੇ ਪਤਵੰਤਿਆਂ ਤੋਂ ਟਿਊਬਵੈੱਲਾਂ ਦੇ ਉਦਘਾਟਨ ਕਰਵਾਏ ਜਾ ਰਹੇ ਹਨ।

ਉਹ ਸ਼ਨੀਵਾਰ ਵਾਰਡ ਨੰਬਰ 16 ਦੀ ਆਕਾਸ਼ ਕਾਲੋਨੀ ਵਿਚ 26 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੀਣ ਦੇ ਪਾਣੀ ਵਾਲੇ ਇਸ ਟਿਊਬਵੈੱਲ ਦੇ ਲੱਗਣ ਨਾਲ ਵਾਰਡ ਨੰਬਰ 16, 10 ਤੇ ਇਸ ਦੇ ਆਸਪਾਸ ਦੇ ਇਲਾਕੇ ਵਿਚ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਘਰ ਜਲ ਪਹੁੰਚੇ, ਇਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਪੂਰੇ ਉਪਰਾਲੇ ਕੀਤੇ ਜਾ ਰਹੇ ਹਨ ਕਿ ਸ਼ਹਿਰ ਦੇ ਸਾਰੇ ਇਲਾਕਿਆਂ ਵਿਚ ਪੂਰੇ ਪ੍ਰੈੱਸ਼ਰ ਨਾਲ ਲੋਕਾਂ ਦੇ ਘਰਾਂ ਵਿਚ ਪਾਣੀ ਪਹੁੰਚੇ।

ਇਹ ਵੀ ਪੜ੍ਹੋ:ਪੈਦਲ ਯਾਤਰਾ 'ਚ ਸ਼ਾਮਲ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਪੁਆਏ ਵੈਣ, ਮਿਲੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਕੰਮ ਕਰਨ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਬਿਨਾਂ ਭੇਦ-ਭਾਵ ਇਲਾਕੇ ਵਿਚ ਵਿਕਾਸ ਕਰਵਾ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਹੁਸ਼ਿਆਰਪੁਰ ਵਿਚ ਰਾਜਨੀਤੀ ਤੋਂ ਉਪਰ ਉੱਠ ਕੇ ਸ਼ਹਿਰ ਦਾ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਕੌਂਸਲਰ ਜਸਪਾਲ ਸਿੰਘ ਚੇਚੀ, ਨਰਿੰਦਰ ਕੌਰ, ਅਮਰੀਕ ਚੌਹਾਨ, ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਸਿਮਰਨਜੀਤ ਸਿੰਘ, ਸਤਵੰਤ ਸਿੰਘ ਸਿਆਣ, ਅਜੀਤ ਸਿੰਘ ਲੱਕੀ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਪੈਦਲ ਯਾਤਰਾ, ਵੱਡੀ ਗਿਣਤੀ 'ਚ ਪੁੱਜੀ ਸੰਗਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News