ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਦਫ਼ਤਰ ''ਚ ਦਿੱਤਾ ਧਰਨਾ
Thursday, May 15, 2025 - 06:14 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਨਗਰ ਨਿਗਮ ਦਫ਼ਤਰ ਵਿਖੇ ਸਫ਼ਾਈ ਕਰਮਚਾਰੀਆਂ ਨੇ ਧਰਨਾ ਦਿੱਤਾ ਹੈ। ਇਸ ਸਮੇਂ ਦੌਰਾਨ ਵਰਕਰਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਨਗਰ ਨਿਗਮ ਦਫ਼ਤਰ ਵਿੱਚ ਕਰਮਚਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਦੀ ਅਗਵਾਈ ਹੇਠ ਯੂਨੀਅਨਾਂ ਨੇ ਅੱਜ ਕੰਮ ਬੰਦ ਕਰ ਦਿੱਤਾ ਹੈ। ਚੰਦਨ ਗਰੇਵਾਲ ਨੇ ਕਿਹਾ ਕਿ ਮੁਲਾਜ਼ਮਾਂ ਦੀ ਮੁੱਖ ਮੰਗ ਇਹ ਹੈ ਕਿ ਤਿਉਹਾਰਾਂ ਅਤੇ ਛੁੱਟੀਆਂ ਦੌਰਾਨ ਕੰਮ ਕਰਨ ਵਾਲੇ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ ਅਤੇ ਡਰਾਈਵਰਾਂ ਨੂੰ ਅੰਮ੍ਰਿਤਸਰ ਕਾਰਪੋਰੇਸ਼ਨ ਵਾਂਗ 13ਵੀਂ ਤਨਖ਼ਾਹ ਵਜੋਂ ਵਾਧੂ ਤਨਖ਼ਾਹ ਦਿੱਤੀ ਜਾਵੇ।
ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ, ਛਿੜੀਆਂ ਨਵੀਆਂ ਚਰਚਾਵਾਂ
ਇਸ ਸਬੰਧੀ ਮੰਤਰੀ ਵੱਲੋਂ ਕਮਿਸ਼ਨਰ ਨੂੰ ਪਹਿਲਾਂ ਹੀ ਕਿਹਾ ਜਾ ਚੁੱਕਾ ਹੈ ਪਰ ਫਿਰ ਵੀ ਮਾਮਲਾ ਲਟਕਾਇਆ ਜਾ ਰਿਹਾ ਹੈ, ਜਿਸ ਕਾਰਨ ਸਫ਼ਾਈ, ਕੂੜਾ ਚੁੱਕਣ ਅਤੇ ਹੋਰ ਕੰਮ ਫਿਲਹਾਲ ਬੰਦ ਕਰ ਦਿੱਤੇ ਗਏ ਹਨ। ਦਰਅਸਲ ਕੁਝ ਹਫ਼ਤੇ ਪਹਿਲਾਂ ਯੂਨੀਅਨਾਂ ਦੀ ਮੰਗ 'ਤੇ ਨਿਗਮ ਪ੍ਰਸ਼ਾਸਨ ਨੇ 16 ਸਫ਼ਾਈ ਕਰਮਚਾਰੀਆਂ ਨੂੰ ਸੈਨੇਟਰੀ ਸੁਪਰਵਾਈਜ਼ਰ ਦੇ ਅਹੁਦੇ 'ਤੇ ਤਰੱਕੀ ਦੇਣ ਦੇ ਆਦੇਸ਼ ਜਾਰੀ ਕੀਤੇ ਸਨ ਪਰ ਸਰਕਾਰ ਤੋਂ ਇਸ ਦੀ ਰਸਮੀ ਪ੍ਰਵਾਨਗੀ ਅਜੇ ਤੱਕ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਖੇਤਾਂ 'ਚ ਵਿਅਕਤੀ ਦਾ ਕਤਲ, ਟਰੈਕਟਰ ਨਾਲ ਦੂਰ ਤੱਕ ਘੜੀਸਿਆ
ਇਸ ਦੌਰਾਨ ਦੋ ਸੁਪਰਵਾਈਜ਼ਰਾਂ ਨੂੰ ਸੈਨੇਟਰੀ ਇੰਸਪੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਤੋਂ ਬਾਅਦ ਚੰਦਨ ਗਰੇਵਾਲ ਦੇ ਸਮਰਥਨ ਵਾਲੇ ਯੂਨੀਅਨ ਧੜੇ ਵਿੱਚ ਗੁੱਸਾ ਫੈਲ ਗਿਆ। ਭਾਵੇਂ ਮੰਗਲਵਾਰ ਨੂੰ ਯੂਨੀਅਨ ਦੇ ਨੁਮਾਇੰਦਿਆਂ ਨੇ ਮਾਡਲ ਟਾਊਨ ਕੈਂਪ ਦਫ਼ਤਰ ਵਿਖੇ ਮੇਅਰ ਅਤੇ ਕਮਿਸ਼ਨਰ ਨਾਲ ਮੀਟਿੰਗ ਕੀਤੀ ਸੀ ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਯੂਨੀਅਨ ਆਗੂ ਦਾ ਕਹਿਣਾ ਹੈ ਕਿ ਨਿਗਮ ਪ੍ਰਸ਼ਾਸਨ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਿਹਾ, ਜਿਸ ਕਾਰਨ ਅੱਜ ਇਹ ਧਰਨਾ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, Alert ਰਹਿਣ ਇਹ ਜ਼ਿਲ੍ਹੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e