CM ਭਗਵੰਤ ਮਾਨ ਦੀ ਮਾਤਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

Monday, Jul 08, 2024 - 04:28 PM (IST)

CM ਭਗਵੰਤ ਮਾਨ ਦੀ ਮਾਤਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

ਸੁਲਤਾਨਪੁਰ ਲੋਧੀ (ਧੀਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਬੀਤੇ ਦਿਨ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਇਸ ਮੌਕੇ ਭੋਰਾ ਸਾਹਿਬ, ਬੇਰੀ ਸਾਹਿਬ ਦੇ ਦਰਸ਼ਨ ਕੀਤੇ।
ਉਨ੍ਹਾਂ ਦਰਬਾਰ ਸਾਹਿਬ ਵਿਖੇ ਬੈਠ ਕੇ ਕੀਰਤਨ ਸਰਵਣ ਕੀਤਾ। ਉਪਰੰਤ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਬਖਸ਼ ਸਿੰਘ ਨੇ ਸਿਰੋਪਾਓ ਅਤੇ ਗੁਰਦੁਆਰਾ ਸਾਹਿਬ ਦੀ ਫ਼ੋਟੋ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਇਸ ਮਹਾਨ ਧਰਤੀ ਉੱਪਰ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਆਸ਼ੀਰਵਾਦ ਹਾਸਲ ਕਰਨ ਆਏ ਹਨ।

ਇਹ ਵੀ ਪੜ੍ਹੋ- 8ਵੀਂ, 10ਵੀਂ ਤੇ 12ਵੀਂ ਦੀਆਂ ਅਨੁਪੂਰਕ ਪ੍ਰੀਖਿਆਵਾਂ ਨੂੰ ਲੈ ਕੇ ਸਿੱਖਿਆ ਵਿਭਾਗ ਸਖ਼ਤ, ਜਾਰੀ ਕੀਤੀਆਂ ਇਹ ਹਦਾਇਤਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News