ਭਗਵੰਤ ਮਾਨ ਕੇਜਰੀਵਾਲ ਦੇ ਕੁਹਾੜੇ ਦਾ ਦਸਤਾ ਬਣਨ ਦੀ ਥਾਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ: ਜੰਗਵੀਰ ਚੌਹਾਨ

07/12/2022 11:39:00 AM

ਟਾਂਡਾ ਉੜਮੁੜ੍ਹ (ਪੰਡਿਤ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ ਚੰਡੀਗੜ੍ਹ ’ਚ ਪੰਜਾਬ ਲਈ ਨਵੀਂ ਵਿਧਾਨ ਸਭਾ ਅਤੇ ਹਾਈਕੋਰਟ ਦੀ ਨਵੀਂ ਇਮਾਰਤ ਲਈ ਜ਼ਮੀਨ ਮੰਗਣ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ। ਇਸ ਕਰ ਕੇ ਚੰਡੀਗੜ੍ਹ ਤੋਂ ਪੰਜਾਬ ਦਾ ਹੱਕ ਖ਼ਤਮ ਕਰਾਉਣ ਲਈ ਉਹ ਅਰਵਿੰਦ ਕੇਜਰੀਵਾਲ ਦੇ ਕੁਹਾੜੇ ਦਾ ਦਸਤਾ ਬਣਨ ਦੀ ਥਾਂ ਪੰਜਾਬ ਦੇ ਹੱਕਾਂ ਦੀ ਪੈਰਵਾਈ ਕਰਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੂਬਾ ਪ੍ਰਧਾਨ ਦੋਆਬਾ ਕਿਸਾਨ ਕਮੇਟੀ ਪੰਜਾਬ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਮੌਜੂਦਾ ਵਿਧਾਨ ਸਭਾ ਅਤੇ ਹਾਈਕੋਰਟ ਦੀਆਂ ਇਤਿਹਾਸਕ ਇਮਾਰਤਾਂ ਨੂੰ ਪੰਜਾਬ ਰਾਜ ਕਿਸੇ ਵੀ ਹਾਲਤ ਵਿਚ ਨਹੀਂ ਛੱਡੇਗਾ। ਚੰਡੀਗੜ੍ਹ ਪੰਜਾਬ ਦੇ 28 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ। ਇਸ ਕਰ ਕੇ ਹਰਿਆਣੇ ਦਾ ਚੰਡੀਗੜ੍ਹ ਉਪਰ ਕੋਈ ਹੱਕ ਨਹੀਂ ਅਤੇ ਹਰਿਆਣਾ ਰਾਜ ਨੂੰ ਆਪਣੀ ਵੱਖਰੀ ਵਿਧਾਨ ਸਭਾ ਤੇ ਹਾਈਕੋਰਟ ਦੀਆਂ ਇਮਾਰਤਾਂ ਹਰਿਆਣਾ ਵਿਚ ਬਣਾਉਣੀਆਂ ਚਾਹੀਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਚੌਹਾਨ ਨੇ ਪੰਜਾਬ ਦੇ ਸਮੂਹ 117 ਵਿਧਾਇਕਾਂ, ਸੰਸਦ ਮੈਂਬਰਾਂ ਤੇ ਵਜ਼ੀਰਾਂ ਨੂੰ ਆਖਿਆ ਕਿ ਉਹ ਆਪਣੇ ਜ਼ਮੀਰ ਦੀ ਆਵਾਜ਼ ਸੁਣਦਿਆਂ ਭਗਵੰਤ ਮਾਨ ਦੀ ਇਸ ਤੁਗਲੁਕੀ ਚਾਲ ਦਾ ਜਨਤਕ ਵਿਰੋਧ ਕਰਨ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ ਆਮ ਆਦਮੀ ਪਾਰਟੀ ਦੀ ਇਸ ਪੰਜਾਬ ਵਿਰੋਧੀ ਨੀਤੀ ਦੀ ਹਮਾਇਤੀ ਮੰਨਿਆ ਜਾਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਭਗਵੰਤ ਮਾਨ ’ਤੇ ਦਿੱਲੀ ਦੇ ਇਸ਼ਾਰਿਆਂ ’ਤੇ ਚੱਲਣ ਦਾ ਜੋ ਖਦਸ਼ਾ ਪ੍ਰਗਟਾਇਆ ਸੀ, ਉਹ ਸੱਚ ਹੁੰਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਪਣੇ ਪੰਜਾਬ ਨੂੰ ਬਚਾਉਣ ਲਈ ਆਪਣੇ ਦਿਮਾਗ ਦੀ ਵਰਤੋਂ ਕਰਨ ਨਾ ਕਿ ਦਿੱਲੀ ਵਾਲਿਆਂ ਦੇ ਇਸ਼ਾਰਿਆਂ ’ਤੇ ਪੰਜਾਬ ਨੂੰ ਤਬਾਹ ਕਰਨ।


rajwinder kaur

Content Editor

Related News