CM ਭਗਵੰਤ ਮਾਨ ਦੇ ਸਲਾਹਕਾਰ ਬਲਤੇਜ ਪੰਨੂ ਨੇ ਜਲੰਧਰ ਨਿਗਮ ਕਮਿਸ਼ਨਰ ਨਾਲ ਕੀਤੀ ਮੁਲਾਕਾਤ

Tuesday, Jun 25, 2024 - 02:17 PM (IST)

CM ਭਗਵੰਤ ਮਾਨ ਦੇ ਸਲਾਹਕਾਰ ਬਲਤੇਜ ਪੰਨੂ ਨੇ ਜਲੰਧਰ ਨਿਗਮ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਜਲੰਧਰ (ਸੋਨੂੰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਲਾਹਕਾਰ ਬਲਤੇਜ ਪੰਨੂ ਨੇ ਜਲੰਧਰ ਵਿਖੇ ਅੱਜ ਨਿਗਮ ਕਮਿਸ਼ਨਰ ਗੌਤਮ ਜੈਨ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਿਗਮ ਕਮਿਸ਼ਨਰ ਨਾਲ ਕਰੀਬ 20 ਮਿੰਟ ਤੱਕ ਗੱਲਬਾਤ ਕੀਤੀ।
ਮੀਡੀਆ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਉਹ ਨਿਗਮ ਕਮਿਸ਼ਨਰ ਨਾਲ ਜਨਤਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੱਲ ਕਰਨ ਲਈ ਆਏ ਸਨ, ਉਨ੍ਹਾਂ ਨੇ ਲੋਕਾਂ ਦੀਆਂ ਕੁਝ ਸਮੱਸਿਆਵਾਂ ਵੀ ਸੁਣੀਆਂ ਸਨ, ਇਸ ਤੋਂ ਇਲਾਵਾ ਕੁਝ ਖ਼ਾਸ ਨਹੀਂ ਸੀ।

PunjabKesari

ਉਥੇ ਹੀ ਹਰਸਿਮਰਨ ਸਿੰਘ ਬੰਟੀ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੀਆਂ ਕੁਝ ਸਮੱਸਿਆਵਾਂ ਸਨ, ਜਿਸ ਦੇ ਸਬੰਧ ਵਿੱਚ ਉਹ ਆਏ ਸਨ। ਇਥੇ ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਪੱਕੀ ਰਿਹਾਇਸ਼ ਲੈਣ ਲਈ ਜਲੰਧਰ ਆ ਰਹੇ ਹਨ । ਜਿਸ ਦੇ ਚਲਦਿਆਂ ਅੱਜ ਸਲਾਹਕਾਰ ਪੰਨੂੰ ਦੇ ਦੌਰੇ ਨੂੰ ਉਸ ਦੇ ਨਾਲ ਜੋੜਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਨੰਗਲ 'ਚ ਵੱਡੀ ਵਾਰਦਾਤ: ਝਗੜੇ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News