LPU ''ਚ ਸਟਾਰਟ-ਅੱਪ ਪੰਜਾਬ ਕਨਕਲੇਵ ''ਚ ਪੁੱਜੇ CM ਮਾਨ, ਆਖੀਆਂ ਇਹ ਗੱਲਾਂ

Monday, Jan 12, 2026 - 03:02 PM (IST)

LPU ''ਚ ਸਟਾਰਟ-ਅੱਪ ਪੰਜਾਬ ਕਨਕਲੇਵ ''ਚ ਪੁੱਜੇ CM ਮਾਨ, ਆਖੀਆਂ ਇਹ ਗੱਲਾਂ

ਜਲੰਧਰ/ਫਗਵਾੜਾ (ਸੋਨੂੰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜੇ ਦਿਨ ਵੀ ਜਲੰਧਰ ਸ਼ਹਿਰ ਦੇ ਦੌਰੇ 'ਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਆਯੋਜਿਤ ਕੀਤੇ ਗਏ ਸਟਾਰਟ-ਅੱਪ ਪੰਜਾਬ ਕਨਕਲੇਵ ਵਿੱਚ ਵੀ ਹਿੱਸਾ ਲੈਣ ਪੁੱਜੇ। ਇਸ ਦੌਰਾਨ ਸੂਬੇ ਦੇ ਕਈ ਪ੍ਰਮੁੱਖ ਕਾਰੋਬਾਰੀ ਅਤੇ ਉਦਯੋਗਪਤੀ ਹਿੱਸਾ ਲੈਣ ਪਹੁੰਚੇ ਸਨ। ਕਨਕਲੇਵ ਵਿੱਚ ਉਹ ਨੌਜਵਾਨਾਂ ਲਈ ਨਵੇਂ ਸਟਾਰਟ-ਅੱਪ ਅਤੇ ਨਿਵੇਸ਼ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕਨਕਲੇਵ ਨੌਕਰੀਆਂ ਵੰਡਣ ਵਾਲਿਆਂ ਦਾ ਹੈ। ਕਿਸੇ ਵੀ ਕੰਮ ਨੂੰ ਕਰਨ ਲਈ ਪਾਜ਼ੀਟਿਵ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।  ਇਸ ਦੇ ਪਹਿਲਾਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਉਤਸ਼ਾਹਤ ਕਰਨ ਲਈ ਪਹਿਲਾਂ ਹੀ ਸਟਾਰਟ-ਅੱਪ ਐਪ ਲਾਂਚ ਕਰ ਦਿੱਤੀ ਹੈ। ਇਹ ਐਪ ਨੌਜਵਾਨਾਂ ਨੂੰ ਨਵੇਂ ਕਾਰੋਬਾਰ ਸ਼ੁਰੂ ਕਰਨ ਲਈ ਆਸਾਨ ਕਿਸ਼ਤਾਂ ਅਤੇ ਘੱਟ ਵਿਆਜ 'ਤੇ ਕਰਜ਼ੇ ਪ੍ਰਦਾਨ ਕਰਦੀ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ Alert, ਮੀਂਹ ਸਬੰਧੀ ਦਿੱਤੇ ਇਹ ਸੰਕੇਤ

ਦਰਅਸਲ ਸਰਕਾਰ ਨੇ ਸੂਬੇ ਵਿੱਚ ਉੱਭਰ ਰਹੇ ਉੱਦਮੀਆਂ ਲਈ 500 ਕਰੋੜ ਦੇ ਵਿਸ਼ੇਸ਼ ਫੰਡ ਦਾ ਐਲਾਨ ਕੀਤਾ ਹੈ। ਇਹ ਫੰਡ ਮੁੱਖ ਤੌਰ 'ਤੇ ਐਗਰੀ-ਟੈਕ ਅਤੇ ਮੈਨੂਫੈਕਚਰਿੰਗ ਸਟਾਰਟਅੱਪਸ 'ਤੇ ਕੇਂਦ੍ਰਿਤ ਹੋਵੇਗਾ। ਸਰਕਾਰੀ ਕਾਗਜ਼ੀ ਕਾਰਵਾਈ ਤੋਂ ਉੱਦਮੀਆਂ ਨੂੰ ਬਚਾਉਣ ਲਈ ਇਕ ਸਿੰਗਲ-ਵਿੰਡੋ ਡਿਜੀਟਲ ਪੋਰਟਲ ਸ਼ੁਰੂ ਕੀਤਾ ਗਿਆ ਸੀ। ਸਟਾਰਟਅੱਪ ਰਜਿਸਟ੍ਰੇਸ਼ਨ ਅਤੇ ਸਬਸਿਡੀ ਫੰਡ ਹੁਣ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਂਦੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਟਾਰਟਅੱਪ ਫੰਡ ਦਾ 25 ਫ਼ੀਸਦੀ ਵਿਸ਼ੇਸ਼ ਤੌਰ 'ਤੇ ਮਹਿਲਾ ਉੱਦਮੀਆਂ ਦੁਆਰਾ ਸ਼ੁਰੂ ਕੀਤੇ ਗਏ ਸਟਾਰਟਅੱਪਸ ਲਈ ਰਾਖਵਾਂ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ DIR ਦੀ ਵੱਡੀ ਸਫ਼ਲਤਾ! 25 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ

ਇਥੇ ਇਹ ਵੀ ਦੱਸ ਦੇਈਏ ਕਿ ਇਸ ਦੇ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਸਥਿਤ ਆਪਣੀ ਰਿਹਾਇਸ 'ਤੇ ਇਕ ਜਨਤਕ ਮੀਟਿੰਗ ਦੇ ਹਿੱਸੇ ਵਜੋਂ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸੀ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਲੋਕਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ।

ਇਹ ਵੀ ਪੜ੍ਹੋ: Punjab:ਮਾਂ ਨਾਲ ਪਹਿਲਾਂ ਭਾਖੜਾ ਨਹਿਰ ਕੋਲ ਪੁੱਜਾ ਪੁੱਤ, ਫਿਰ ਮਾਂ ਨੂੰ ਗੱਡੀ 'ਚ ਛੱਡ ਪੁਲ ਤੋਂ ਕੀਤਾ ਉਹ ਜੋ ਸੋਚਿਆ ਨਾ ਸੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News