CM ਭਗਵੰਤ ਮਾਨ ਨੇ ਜਨਤਾ ਦੇ ਮੁੱਦੇ ਉਠਾਉਣ ’ਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਪਿੱਠ ਥਾਪੜੀ
Sunday, Sep 10, 2023 - 03:51 PM (IST)
ਜਲੰਧਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਜਨਤਾ ਦੇ ਮਸਲੇ ਉਠਾਉਣ ’ਤੇ ਉਨ੍ਹਾਂ ਦੀ ਪਿੱਠ ਥਾਪੜੀ। ਰਿੰਕੂ ਬੀਤੇ ਦਿਨ ਹੈਲੀਪੈਡ ’ਤੇ ਮੁੱਖ ਮੰਤਰੀ ਨੂੰ ਮਿਲੇ ਸਨ ਅਤੇ ਉਨ੍ਹਾਂ ਨਾਲ ਪੀ. ਏ. ਪੀ. ਵਿਚ ਪੁਲਸ ਭਰਤੀ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ। ਮੁੱਖ ਮੰਤਰੀ ਨੇ ਇਸ ਮੌਕੇ ਰਿੰਕੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਲੋਕ ਸਭਾ ਸੈਸ਼ਨ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੇ ਮਸਲੇ ਉਠਾਏ। ਉਨ੍ਹਾਂ ਕਿਹਾ ਕਿ ਰਿੰਕੂ ਨੇ ਜਿਹੜੇ ਮੁੱਦੇ ਉਠਾਏ, ਉਹ ਅਸਲ ਵਿਚ ਪੰਜਾਬ ਦੇ ਹਿੱਤਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਭਾਵੇਂ ਰਿੰਕੂ ਨੂੰ ਲੋਕ ਸਭਾ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਤਾਂ ਵੀ ਉਹ ਦੇਸ਼ ਦੀ ਜਨਤਾ ਨੂੰ ਸੰਦੇਸ਼ ਦੇਣ ਵਿਚ ਸਫ਼ਲ ਰਹੇ।
ਸੰਸਦ ਮੈਂਬਰ ਰਿੰਕੂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਜਨਤਾ ਨਾਲ ਜੁੜੇ ਮਸਲਿਆਂ ਨੂੰ ਲੋਕ ਸਭਾ ਵਿਚ ਉਠਾਉਂਦੇ ਰਹਿਣਗੇ ਅਤੇ ਪੰਜਾਬ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਮੁੱਖ ਮੰਤਰੀ ਵੱਲੋਂ ਅੱਜ ਪੁਲਸ ਵਿਚ ਭਰਤੀ ਕੀਤੇ ਗਏ ਸਬ-ਇੰਸਪੈਕਟਰਾਂ ਲਈ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਨਾਲ ਜਿਥੇ ਇਕ ਪਾਸੇ ਸੂਬੇ ਵਿਚ ਪੁਲਸ ਫੋਰਸ ਨੂੰ ਮਜ਼ਬੂਤੀ ਮਿਲੇਗੀ, ਉਥੇ ਹੀ ਦੂਜੇ ਪਾਸੇ ਪੁਲਸ ਵੀ ਵਧੀਆ ਢੰਗ ਨਾਲ ਜਨਤਾ ਦੀ ਸੇਵਾ ਕਰ ਸਕੇਗੀ।
ਇਹ ਵੀ ਪੜ੍ਹੋ- ਸ਼ਹੀਦ ਪਰਿਵਾਰ ਫੰਡ ਸਮਾਗਮ 'ਚ ਬੋਲੇ CM ਮਾਨ, ਕਿਹਾ-ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਸਗੋਂ ਭਾਵੁਕ ਪ੍ਰੋਗਰਾਮ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਾਰੇ ਜ਼ਿਲਿਆਂ ਵਿਚ ਵਧੀਆ ਪੁਲਸ ਅਧਿਕਾਰੀਆਂ ਦੀਆਂ ਤਾਇਨਾਤੀ ਕੀਤੀਆਂ ਅਤੇ ਪੰਜਾਬ ਪੁਲਸ ਸੂਬੇ ਵਿਚ ਲਗਾਤਾਰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਚਲਾ ਰਹੀ ਹੈ ਤਾਂ ਕਿ ਸੂਬੇ ਵਿਚ ਅਮਨ-ਸ਼ਾਂਤੀ ਬਣੀ ਰਹੇ। ਰਿੰਕੂ ਨੇ ਕਿਹਾ ਕਿ ਜਲੰਧਰ ਦੀ ਜਨਤਾ ਨੇ ਜ਼ਿਮਨੀ ਚੋਣ ਵਿਚ ਉਨ੍ਹਾਂ ਨੂੰ ਜਿਤਾ ਕੇ ਉਨ੍ਹਾਂ ਨੂੰ ਭੇਜਿਆ ਸੀ ਅਤੇ ਹੁਣ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਜਨਤਾ ਦੇ ਮਸਲਿਆਂ ਨੂੰ ਹੱਲ ਕਰਵਾਉਣ ਅਤੇ ਨਾਲ ਹੀ ਜਿਹੜੇ ਮਸਲੇ ਭਾਰਤ ਸਰਕਾਰ ਨਾਲ ਜੁੜੇ ਹੋਏ ਹਨ, ਉਨ੍ਹਾਂ ਨੂੰ ਵੀ ਸਰਕਾਰ ਦੇ ਧਿਆਨ ਅੰਦਰ ਲੋਕ ਸਭਾ ਵਿਚ ਲਿਆਉਣ। ਉਨ੍ਹਾਂ ਕਿਹਾ ਕਿ ਜਨਤਾ ਦੇ ਹੱਥਾਂ ਵਿਚ ਲੋਕਤੰਤਰ ਵਿਚ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਅਸੀਂ ਸਭ ਜਨਤਾ ਨਾਲ ਹਮੇਸ਼ਾ ਜੁੜੇ ਰਹਾਂਗੇ।
ਇਹ ਵੀ ਪੜ੍ਹੋ- 'ਪੰਜਾਬ ਕੇਸਰੀ' ਸਮੂਹ ਵੱਲੋਂ 118ਵਾਂ ਸ਼ਹੀਦ ਪਰਿਵਾਰ ਫੰਡ ਦਾ ਸਮਾਗਮ ਆਯੋਜਿਤ, CM ਮਾਨ ਨੇ ਕੀਤੀ ਸ਼ਿਰਕਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ