CM ਮਾਨ ਨੇ ਹਿਮਾਚਲ ਦੇ CM ਸੁੱਖੂ ਨਾਲ ਕੀਤੀ ਮੁਲਾਕਾਤ, ਵਾਟਰ ਸੈੱਸ ਸਣੇ ਕਈ ਅਹਿਮ ਮੁੱਦਿਆਂ ''ਤੇ ਹੋਈ ਚਰਚਾ

Thursday, Mar 30, 2023 - 05:17 AM (IST)

CM ਮਾਨ ਨੇ ਹਿਮਾਚਲ ਦੇ CM ਸੁੱਖੂ ਨਾਲ ਕੀਤੀ ਮੁਲਾਕਾਤ, ਵਾਟਰ ਸੈੱਸ ਸਣੇ ਕਈ ਅਹਿਮ ਮੁੱਦਿਆਂ ''ਤੇ ਹੋਈ ਚਰਚਾ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੇ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੁੱਖ ਮੰਤਰੀ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਕੀਤੀ ਗਈ। ਇਸ ਮੀਟਿੰਗ ਦੌਰਾਨ ਅਹਿਮ ਮਸਲਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਵਾਟਰ ਸੈੱਸ, ਪਾਵਰ ਸੈੱਸ ਸਮੇਤ ਕਈ ਹਿਮਾਚਲ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਦਾ ਆਪਸ ਵਿਚ ਨਹੁੰ-ਮਾਸ ਦਾ ਰਿਸ਼ਤਾ ਹੈ ਅਤੇ ਇਹ ਰਿਸ਼ਤਾ ਕਾਇਮ ਰਹੇਗਾ। ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਹਰ 10 ਦਿਨਾਂ ਬਾਅਦ ਚੀਫ਼ ਸੈਕਟਰੀਆਂ, ਸੈਕਟਰੀਆਂ ਦੀ ਆਪਸ ਵਿਚ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਸ਼ਿਕਾਇਤਾਂ ਸੁਣਨ ਦੇ ਨਾਲ-ਨਾਲ ਸੁਝਾਅ ਵੀ ਦਿੱਤੇ ਜਾਣਗੇ ਅਤੇ ਸ਼ਿਕਾਇਤਾਂ ਨੂੰ ਦੂਰ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੈਰ-ਸਪਾਟੇ 'ਤੇ ਆਪਸ ਵਿਚ ਮਿਲ ਕੇ ਕੰਮ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਮੀਂਹ ਤੇ ਹਨੇਰੀ ਨੇ ਕਿਸਾਨਾਂ ਦੀ ਫ਼ਸਲ ਕੀਤੀ ਤਬਾਹ, ਜਾਣੋ ਅਗਲੇ ਦਿਨਾਂ ਤੱਕ ਕਿਹੋ-ਜਿਹਾ ਰਹੇਗਾ ਮੌਸਮ

ਸੁਖਵਿੰਦਰ ਸੁੱਖੂ ਨੇ ਕਿਹਾ ਕਿ ਇਕ ਗਲਿਤੀ ਫਹਿਮੀ ਹੋ ਗਈ ਸੀ ਕਿ ਵਾਟਰ ਸੈੱਸ ਲਗਾਇਆ ਗਿਆ ਹੈ, ਜਿਸ ਨੂੰ ਲੈ ਕੇ ਸਥਿਤੀ ਸਪਸ਼ਟ ਕਰ ਦਿੱਤੀ ਹੈ ਵਾਟਰ 'ਤੇ ਕੋਈ ਵੀ ਸੈੱਸ ਨਹੀਂ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਵਿਚ ਲੱਗੇ ਹਾਈਡਰੋ ਪ੍ਰਾਜੈਕਟ 'ਤੇ ਸਿਰਫ਼ ਵਾਟਰ ਸੈੱਸ ਲਗਾਇਆ ਗਿਆ ਹੈ। ਅਜਿਹੀ ਕੋਈ ਗੱਲ ਨਹੀਂ ਹੈ ਕਿ ਵਾਟਰ 'ਤੇ ਸੈੱਸ ਲਗਾਇਆ ਗਿਆ ਹੈ। ਹਾਈਡਰੋ ਪ੍ਰਾਜੈਕਟ 'ਤੇ ਲਗਾਏ ਗਏ ਇਸ ਸੈੱਸ ਨਾਲ ਪੰਜਾਬ ਅਤੇ ਹਰਿਆਣਾ 'ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਛੋਟਾ ਭਰਾ ਅਤੇ ਹਿਮਾਚਲ ਵੱਡਾ ਭਰਾ ਹੈ, ਭਰਾਵਾਂ ਵਿਚ ਆਪਸ ਵਿਚ ਪਿਆਰ ਹੁੰਦਾ ਹੈ। ਇਸ ਦੌਰਾਨ ਸੁੱਖੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਿਮਾਚਲ ਆਉਣ ਦਾ ਸੱਦਾ ਵੀ ਦਿੱਤਾ ਗਿਆ। 

ਇਹ ਵੀ ਪੜ੍ਹੋ : ਜਲੰਧਰ ਦੌਰੇ 'ਤੇ  CM ਭਗਵੰਤ ਮਾਨ, ਵੇਰਕਾ ਪਲਾਂਟ ਸਣੇ ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News