ਪੰਜਾਬ ਦੇ ਹੜ੍ਹ ਪੀੜਤਾਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ!
Thursday, Aug 28, 2025 - 09:11 PM (IST)

ਜਲੰਧਰ : ਪੰਜਾਬ ਵਿਚ ਭਾਰੀ ਮੀਂਹ ਤੇ ਹੜ੍ਹ ਨੇ ਹਰ ਪਾਸੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਵੀ ਹੜ੍ਹ ਪੀੜਤਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਪੇਜ ਉੱਤੇ ਕਿਹਾ ਹੈ ਕਿ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e