CM ਮਾਨ ਨੇ ਨਿਭਾਇਆ ਵਾਅਦਾ, NOC ਤੋਂ ਬਿਨਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ
Sunday, Sep 01, 2024 - 05:08 PM (IST)

ਲੁਧਿਆਣਾ (ਹਿਤੇਸ਼) - ਪੰਜਾਬ ਵਿਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ ਕਰਨ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਕਰ ਦਿੱਤਾ ਹੈ, ਜਿਸ ਦੇ ਤਹਿਤ ਨਾਜਾਇਜ਼ ਕਾਲੋਨੀਆਂ ਵਿਚ ਸਥਿਤ 500 ਗਜ਼ ਦੇ ਪਲਾਟ ਦੀ ਰਜਿਸਟਰੀ ਐੱਨ. ਓ. ਸੀ. ਤੋਂ ਬਿਨਾਂ ਹੋਵੇਗੀ, ਜਿਸ ਦੇ ਲਈ ਬਿੱਲ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿਚ ਪੇਸ਼ ਹੋਵੇਗਾ। ਇਸ ਸਬੰਧੀ ਬਣਾਏ ਗਏ ਪ੍ਰਸਤਾਵ ਦੇ ਮੁਤਾਬਕ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿਚ ਸੋਧ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਡੀਜ਼ਲ ਵਾਹਨਾਂ ਨੂੰ ਕਹੋ Bye-Bye, ਨਿਤਿਨ ਗਡਕਰੀ ਨੇ ਦਿੱਤੀ ਸਖ਼ਤ ਚਿਤਾਵਨੀ
ਹਾਲ ਦੀ ਘੜੀ ਇਹ ਆ ਰਹੀ ਮੁਸ਼ਕਿਲ
ਮੌਜੂਦਾ ਸਮੇਂ ਦੌਰਾਨ ਨਾਜਾਇਜ਼ ਕਾਲੋਨੀਆਂ ਵਿਚ ਸਥਿਤ ਪਲਾਟ ਦੀ ਰਜਿਸਟਰੀ ਕਰਵਾਉਣ ਲਈ ਐੱਨ. ਓ. ਸੀ. ਲੈਣਾ ਲਾਜਮੀ ਹੈ, ਜਿਸ ਦੇ ਲਈ ਮਾਰਚ 2018 ਤੋਂ ਪਹਿਲਾਂ ਦੀ ਰਜਿਸਟਰੀ, ਐਗਰੀਮੈਂਟ ਜਾਂ ਪਾਵਰ ਆਫ ਅਟਾਰਨੀ ਹੋਣੀ ਚਾਹੀਦੀ ਹੈ ਅਤੇ ਗਲਾਡਾ ਵੱਲੋਂ ਇਸ ਦੇ ਨਾਲ ਗੂਗਲ ਇਮੇਜ਼ ਦੀ ਸ਼ਰਤ ਵੀ ਲਾਈ ਗਈ ਹੈ ਪਰ ਜਿਨ੍ਹਾਂ ਲੋਕਾਂ ਕੋਲ 2018 ਤੋਂ ਪਹਿਲਾਂ ਪ੍ਰਾਪਰਟੀ ਦੀ ਸੇਲ-ਪ੍ਰਚੇਜ਼ ਸਬੰਧੀ ਕੋਈ ਦਸਤਾਵੇਜ਼ ਨਹੀਂ ਹਨ ਜਾਂ ਗੂਗਲ ਇਮੇਜ ਦੇ ਜ਼ਰੀਏ ਕਾਲੋਨੀ ਦੇ ਡਿਵੈਲਪ ਹੋਣ ਦੀ ਪੁਸ਼ਟੀ ਨਹੀਂ ਹੋ ਰਹੀ, ਉਨ੍ਹਾਂ ਲੋਕਾਂ ਦੇ ਪਲਾਟ ਦੀ ਰਜਿਸਟਰੀ ਐੱਨ. ਓ. ਸੀ. ਤੋਂ ਬਿਨਾਂ ਨਹੀਂ ਹੋ ਰਹੀ ਹੈ, ਜਿਸ ਦਾ ਅਸਰ ਪ੍ਰਾਪਰਟੀ ਦੀ ਖਰੀਦੋ ਫਰੋਖ਼ਤ ਨਾ ਹੋਣ ਕਾਰਨ ਰੀਅਲ ਅਸਟੇਟ ਸੈਕਟਰ ’ਤੇ ਪੈ ਰਿਹਾ ਹੈ ਅਤੇ ਰਜਿਸਟਰੀਆਂ ਨਾ ਹੋਣ ਕਾਰਨ ਸਰਕਾਰ ਦੇ ਰੈਵੇਨਿਊ ਦਾ ਨੁਕਸਾਨ ਵੀ ਹੁੰਦਾ ਹੈ।
ਇਹ ਵੀ ਪੜ੍ਹੋ : ਹਾਦਸਿਆਂ ਤੋਂ ਬਚਾਅ ਲਈ ਲਾਗੂ ਹੋਵੇਗੀ ਨਵੀਂ ਟਰਾਂਸਪੋਰਟ ਨੀਤੀ, ਨਿਯਮਾਂ ਦੀ ਅਣਦੇਖੀ ਕਰਨ 'ਤੇ
ਇਸ ਤਰ੍ਹਾਂ ਲਾਗੂ ਹੋਵੇਗਾ ਨਵਾਂ ਸਿਸਟਮ :
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿਚ ਸੋਧ ਕਰਨ ਦਾ ਜੋ ਪ੍ਰਸਵਾਪ ਬਣਾਇਆ ਗਿਆ ਹੈ, ਉਸ ਦੇ ਲਾਗੂ ਹੋਣ ’ਤੇ ਨਾਜਾਇਜ਼ ਕਾਲੋਨੀਆਂ ਵਿਚ ਸਥਿਤ 500 ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਗਲਾਡਾ ਜਾਂ ਨਗਰ ਨਿਗਮ ਦੀ ਐੱਨ. ਓ. ਸੀ. ਦੀ ਲੋੜ ਨਹੀਂ ਹੋਵੇਗੀ, ਜਿਨ੍ਹਾਂ ਦੇ ਕੋਲ 31 ਜੁਲਾਈ ਤੋਂ ਪਹਿਲਾਂ ਦੀ ਰਜਿਸਟਰੀ, ਐਗਰੀਮੈਂਟ ਜਾਂ ਪਾਵਰ ਆਫ ਅਟਾਰਨੀ ਹੈ। ਹਾਲਾਂਕਿ ਇਸ ਤਰ੍ਹਾਂ ਦੀਆਂ ਰਜਿਸਟਰੀਆਂ ਦੀ ਸੂਚਨਾ ਸਬ ਰਜਿਸਟਰਾਰ ਆਫਿਸ ਨੂੰ ਗਲਾਡਾ ਜਾਂ ਨਗਰ ਨਿਗਮ ਨੂੰ ਦੇਣੀ ਪਵੇਗੀ।
ਇਹ ਵੀ ਪੜ੍ਹੋ : ਬ੍ਰਾਜ਼ੀਲ 'ਚ 'X' ਨੂੰ ਝਟਕਾ, ਸੁਪਰੀਮ ਕੋਰਟ ਨੇ ਇਨ੍ਹਾਂ ਦੋਸ਼ਾਂ ਕਾਰਨ ਮੁਅੱਤਲ ਕਰਨ ਦਾ ਦਿੱਤਾ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8