ਹੜ੍ਹ ਦਾ ਪਾਣੀ ਉੱਤਰਦਿਆਂ ਹੀ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਜੰਮੀ ਗਾਰ ਕੱਢੀ ਜਾਵੇ : CM ਮਾਨ

Saturday, Jul 15, 2023 - 04:17 AM (IST)

ਹੜ੍ਹ ਦਾ ਪਾਣੀ ਉੱਤਰਦਿਆਂ ਹੀ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਜੰਮੀ ਗਾਰ ਕੱਢੀ ਜਾਵੇ : CM ਮਾਨ

ਸ਼ਾਹਕੋਟ (ਤ੍ਰੇਹਨ, ਅਰਸ਼ਦੀਪ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਹਾਜ਼ਰੀ 'ਚ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਸਖਤ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਦੋਂ ਹੜ੍ਹ ਦਾ ਪਾਣੀ ਉੱਤਰਦਾ ਹੈ ਤਾਂ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਜੰਮੀ ਗਾਰ ਨੂੰ ਛੇਤੀ ਤੋਂ ਛੇਤੀ ਕੱਢਿਆ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਕੋਲੋਂ ਫੰਡਾਂ ਦੀ ਕੋਈ ਘਾਟ ਨਹੀਂ ਹੈ, ਸੋ ਇਸ ਕੰਮ ਲਈ ਟੈਂਡਰਾਂ ਦੀ ਉਡੀਕ ਨਾ ਕੀਤੀ ਜਾਵੇ। ਮਾਨ ਨੇ ਇਹ ਹਦਾਇਤ ਵੀ ਕੀਤੀ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠਾਂ ਜੰਮੀ ਗਾਰ ਨੂੰ ਕੱਢਣ ਲਈ ਜੇਕਰ ਵਿਸ਼ੇਸ਼ ਮਸ਼ੀਨਾਂ ਦੀ ਲੋੜ ਹੈ ਤਾਂ ਬਾਹਰੋਂ ਵੀ ਮੰਗਵਾਉਣ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਪਹਿਲਾਂ ਗਿੱਦੜਪਿੰਡੀ ਪੁਲ ਹੇਠਾਂ ਜੰਮੀ ਗਾਰ ਬਾਰੇ ਸੰਤ ਸੀਚੇਵਾਲ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਸੀ ਕਿ ਕਿਵੇਂ ਇਸ ਵਿੱਚ ਜੰਮੀ ਹੋਈ ਗਾਰ ਕਾਰਨ ਇਸ ਦੇ 21 'ਚੋਂ ਸਿਰਫ 3 ਦਰੇ ਹੀ ਵਗ ਰਹੇ।

ਇਹ ਵੀ ਪੜ੍ਹੋ : ਹੜ੍ਹ ਦੀ ਮਾਰ; ਹਰਿਆਣਾ ਬਾਰਡਰ ਨਾਲ ਲੱਗਦੇ ਪੰਜਾਬ ਦੇ ਪਿੰਡਾਂ ’ਚ ਝੋਨੇ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਜਲੰਧਰ ਦੇ ਮੋਢੇ 'ਤੇ ਹੱਥ ਰੱਖਦਿਆਂ ਕਿਹਾ ਕਿ ਉਹ ਹੜ੍ਹ ਦਾ ਇਹੋ ਜਿਹਾ ਭਿਆਨਕ ਦ੍ਰਿਸ਼ ਮੁੜ ਕੇ ਨਹੀਂ ਦੇਖਣਾ ਚਾਹੁੰਦੇ। ਸੀਐੱਮ ਨੇ ਆਪਣਾ ਸਖਤ ਲਹਿਜ਼ਾ ਜਾਰੀ ਰੱਖਦਿਆਂ ਕਿਹਾ ਕਿ ਸਤਲੁਜ ਦਰਿਆ ਦੀ ਸਫ਼ਾਈ ਕਰਨ ਲਈ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਦੇ ਤਜਰਬੇ ਦਾ ਲਾਭ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਦੀ ਪਾਣੀਆਂ ਦੇ ਕੰਮਾਂ 'ਤੇ ਪਛਾਣ ਵਿਸ਼ਵ ਪੱਧਰੀ ਬਣੀ ਹੋਈ ਹੈ। ਉਨ੍ਹਾਂ ਇਹ ਹਦਾਇਤ ਵੀ ਕੀਤੀ ਕਿ ਨਵੇਂ ਬਣੇ ਮੈਂਬਰ ਪਾਰਲੀਮੈਂਟ ਸੁਸ਼ੀਲ ਰਿੰਕੂ ਦਾ ਵੀ ਸਹਿਯੋਗ ਲਿਆ ਜਾਵੇ।

ਇਹ ਵੀ ਪੜ੍ਹੋ : ਡਾਕਟਰਾਂ ਨੇ ਦਿਖਾਇਆ ਚਮਤਕਾਰ, ਧੜ ਤੋਂ ਵੱਖ ਹੋ ਚੁੱਕੇ ਸਿਰ ਨੂੰ ਦੁਬਾਰਾ ਜੋੜ ਮੌਤ ਦੇ ਮੂੰਹ 'ਚੋਂ ਕੱਢਿਆ ਬੱਚਾ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਤਲੁਜ ਦਰਿਆ 'ਚੋਂ ਗਾਰ ਕੱਢਣ ਲਈ ਟੈਂਡਰ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਸੀ ਪਰ ਮੀਂਹ ਅਚਾਨਕ ਆ ਗਿਆ। ਡੀਸੀ ਵੱਲੋਂ ਕੀਤੀ ਇਸ ਟਿੱਪਣੀ ਦਾ ਮੌਕੇ 'ਤੇ ਹੀ ਜਵਾਬ ਦਿੰਦਿਆ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਮੀਂਹ ਤੋਂ ਬਚਣ ਦੀਆਂ ਤਿਆਰੀਆਂ ਪਹਿਲਾਂ ਹੀ ਕਰਨੀਆਂ ਚਾਹੀਦੀਆਂ ਸਨ, ਅਜਿਹੀ ਨਾਜ਼ੁਕ ਹਾਲਤ ਵਿੱਚ ਉਹ ਟੈਂਡਰਾਂ ਦੀ ਉਡੀਕ ਨਹੀਂ ਕਰ ਸਕਦੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News