ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਬਿਜਲੀ ਪਲਾਂਟ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ

07/18/2022 1:26:48 PM

ਭੋਗਪੁਰ (ਸੂਰੀ) - ਸਹਿਕਾਰੀ ਖੰਡ ਮਿੱਲ ਭੋਗਪੁਰ ਵਿੱਚ ਬਿਜਲੀ ਬਣਾਉਣ ਲਈ ਲਗਾਏ ਗਏ ਕਰੋੜਾਂ ਰੁਪਏ ਦਾ ਪਲਾਂਟ ਅਚਾਨਕ ਅੱਗ ਲੱਗਣ ਕਰਕੇ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਬਣਾਉਣ ਲਈ ਮਿੱਲ ਵਿੱਚ ਲਗਾਇਆ ਗਿਆ ਇਹ ਪਲਾਂਟ ਦੀ ਟਰਬਾਈਨ ਤੀਸਰੀ ਮੰਜ਼ਿਲ ਵਿੱਚ ਲੱਗੀ ਹੋਈ ਸੀ, ਜਿਸ ਨੂੰ ਅਚਾਨਕ ਅੱਗ ਲੱਗ ਗਈ ਅਤੇ ਇਹ ਅੱਗ ਪਹਿਲੀ ਅਤੇ ਦੂਜੀ ਮੰਜ਼ਿਲ ਵਿੱਚ ਵੀ ਫੈਲ ਗਈ।  

ਇਹ ਵੀ ਪੜ੍ਹੋ: ਕਾਂਗਰਸੀ ਆਗੂ ਕੁਲਦੀਪ ਮਿੰਟੂ ਦੀ ਪਤਨੀ ਦੀ ਭਿਆਨਕ ਸੜਕ ਹਾਦਸੇ ’ਚ ਮੌਤ, ਵੈਸ਼ਣੋ ਦੇਵੀ ਤੋਂ ਪਰਤ ਰਿਹਾ ਸੀ ਪਰਿਵਾਰ

ਅੱਗ ਲੱਗਣ ਦੀ ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਹੀ ਮਿੱਲ ਦੇ ਬੋਰਡ ਆਫ਼ ਡਾਇਰੈਕਟਰ ਅਤੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਮਿੱਲ ਦੇ ਮੁੱਖ ਪ੍ਰਬੰਧਕ ਅਰੁਣ ਕੁਮਾਰ ਅਰੋੜਾ ਬਿਜਲੀ ਟਰਬਾਈਨ ਵਾਲੇ ਹਿੱਸੇ ਵਿੱਚ ਪੁੱਜੇ। ਇਸ ਘਟਨਾ ਸਬੰਧੀ ਤੁਰੰਤ ਫਾਇਰ ਬ੍ਰਿਗੇਡ ਫਾਇਰ ਬ੍ਰਿਗੇਡ ਮਹਿਕਮਾ ਜਲੰਧਰ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਕਈ ਫ਼ਾਇਰ ਬ੍ਰਿਗੇਡਾਂ ਸਹਿਕਾਰੀ ਖੰਡ ਮਿੱਲ ਵਿੱਚ ਪੁੱਜ ਗਈਆਂ ਹਨ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਚੇਅਰਮੈਨ ਪਰਮਵੀਰ ਸਿੰਘ ਪੰਮਾ ਨੇ ਦੱਸਿਆ ਕਿ ਅੱਗ ਕਾਰਨ ਹੋਏ ਨੁਕਸਾਨ ਅਤੇ ਅੱਗ ਲੱਗਣ ਦੇ ਕਾਰਨਾਂ ਬਾਰੇ ਹਾਲੇ ਕੁਝ ਵੀ ਕਹਿਣਾ ਮੁਸ਼ਕਿਲ ਹੈ। 

ਇਹ ਵੀ ਪੜ੍ਹੋ: ਰੋਜ਼ੀ-ਰੋਟੀ ਲਈ ਦੁਬਈ ਗਏ ਨੌਜਵਾਨਾਂ ਨੂੰ ਬਣਾਇਆ ਬੰਧਕ, ਪਰਿਵਾਰ ਨੂੰ ਵੀਡੀਓ ਭੇਜ ਸੁਣਾਈ ਦੁੱਖ਼ ਭਰੀ ਦਾਸਤਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri