ਠੰਡ ਨੇ ਲਈ ਇਕ ਹੋਰ ਜਾਨ, ਨਹੀਂ ਹੋ ਸਕੀ ਮ੍ਰਿਤਕ ਦੀ ਪਛਾਣ
Saturday, Jan 04, 2025 - 05:11 AM (IST)
ਜਲੰਧਰ (ਸ਼ੋਰੀ)- ਕੜਾਕੇ ਦੀ ਪੈ ਰਹੀ ਠੰਢ ਕਾਰਨ ਨਵੀਂ ਦਾਣਾ ਮੰਡੀ ਵਿਚ ਇਕ ਵਿਅਕਤੀ ਦੀ ਠੰਢ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਲੋਕਾਂ ਨੇ ਸਵੇਰੇ ਲਾਸ਼ ਨੂੰ ਦੇਖ ਕੇ ਥਾਣਾ ਨੰ. 2 ਦੀ ਪੁਲਸ ਨੂੰ ਸੂਚਿਤ ਕੀਤਾ। ਮੌਕੇ ’ਤੇ ਸਬ-ਇੰਸਪੈਕਟਰ ਗੁਲਸ਼ਨ ਕੁਮਾਰ ਪਹੁੰਚੇ ਤੇ ਲਾਸ਼ ਦੀ ਸ਼ਨਾਖਤ ਕਰਵਾਉਣ ਦੀ ਕਾਫੀ ਕੋਸ਼ਿਸ਼ ਕੀਤੀ।
ਗੁਲਸ਼ਨ ਕੁਮਾਰ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਉਮਰ 30-35 ਸਾਲ ਦੇ ਕਰੀਬ ਹੈ ਅਤੇ ਉਸ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਸ਼ਨਾਖਤ ਹੋ ਸਕੇ। ਪੁਲਸ ਨੇ ਲਾਸ਼ ਦੀ ਸ਼ਨਾਖਤ ਲਈ ਲਾਸ਼ ਨੂੰ 72 ਘੰਟਿਆਂ ਤੱਕ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ- ਵਿਆਹ ਤੋਂ ਪਹਿਲਾਂ ਹੀ 'ਗ਼ਾਇਬ' ਹੋ ਗਿਆ ਮੁੰਡਾ, ਹੱਥ 'ਚ ਫੋਟੋ ਫੜ ਰੋਂਦੀ ਮਾਂ ਦਾ ਨਹੀਂ ਦੇਖ ਹੁੰਦਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e