ਹੱਕੀ ਮੰਗਾਂ ਨੂੰ ਲੈ ਕੇ ਕਾਲਜ ਵਿਦਿਆਰਥੀਆਂ ਨੇ ਘੇਰਿਆ ਜਲੰਧਰ ਡੀ.ਸੀ. ਦਫਤਰ
Thursday, Oct 10, 2019 - 06:05 PM (IST)

ਜਲੰਧਰ (ਸੋਨੂੰ) - ਪੋਸਟ ਮੈਟ੍ਰਿਕ ਸਕੀਮ ਦਾ ਲਾਭ ਲੈਣ ਵਾਲੇ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਵਲੋਂ ਜਲੰਧਰ ਦੇ ਡੀ.ਸੀ. ਦਫਤਰ ਦੇ ਬਾਹਰ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਜਲੰਧਰ ਦੇ ਵੱਖ-ਵੱਖ ਕਾਲਜਾਂ ਦੇ ਇਕੱਠੇ ਹੋਏ ਵਿਦਿਆਰਥੀਆਂ ਨੇ ਆਪਣੇ ਹੱਕ ਦੀ ਮੰਗ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕੀਮ ਲਾਗੂ ਕੀਤੀ ਗਈ ਸੀ। ਪੰਜਾਬ ਸਰਕਾਰ ਵਲੋਂ ਸਕੀਮ ਦਾ ਪੋਰਟਲ ਨਹੀਂ ਖੋਲ੍ਹਿਆ ਦਾ ਰਿਹਾ, ਜਿਸ ਕਾਰਨ ਕਾਲਜ ਵਾਲੇ ਉਨ੍ਹਾਂ ਨੂੰ ਯੂਨੀਵਰਸਿਟੀ ਫਾਰਮ ਨਹੀਂ ਦੇ ਰਹੇ। ਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਪੋਰਟਲ ਨਾ ਖੁੱਲ੍ਹਾ ਤਾਂ ਉਹ ਅਗਲੇ ਮਹੀਨੇ ਹੋਣ ਵਾਲੇ ਪੇਪਰ ਨਹੀਂ ਦੇਣਗੇ।