ਜਲੰਧਰ ਦੀ 120 ਫੁੱਟੀ ''ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਵਿਦਿਆਰਥਣ ਜ਼ਖ਼ਮੀ
Wednesday, Apr 22, 2026 - 12:11 PM (IST)
ਜਲੰਧਰ (ਸੋਨੂੰ)- 120 ਫੁੱਟ ਰੋਡ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ ਟਕਰ ਮਾਰ ਦਿੱਤੀ। ਇਸ ਘਟਨਾ 'ਚ ਕਾਰ ਨੁਕਸਾਨੀ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ ਕਾਰ ਪੰਕਚਰ ਹੋ ਗਈ, ਜਿਸ ਕਾਰਨ ਡਰਾਈਵਰ ਮੌਕੇ ਤੋਂ ਭੱਜਣ 'ਚ ਅਸਮਰੱਥ ਰਿਹਾ। ਡਰਾਈਵਰ ਨੇ ਕਿਹਾ ਕਿ ਉਹ 40 ਦੀ ਸਪੀਡ ਨਾਲ ਗੱਡੀ ਚਲਾ ਰਿਹਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ

ਉਸ ਦੀ ਕਾਰ ਅਚਾਨਕ ਟੱਕਰਾ ਗਈ ਅਤੇ ਫਿਰ ਭੰਨਤੋੜ ਵੀ ਕੀਤੀ ਗਈ। ਲੋਕਾਂ ਨੇ ਕਿਹਾ ਕਿ ਕਾਰ ਚਾਲਕ ਪਹਿਲਾਂ ਉਸ ਨੂੰ ਧਮਕੀਆਂ ਦੇ ਰਿਹਾ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਐਕਟਿਵਾ ਸਵਾਰ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਲਈ ਸਹੀ ਦਿਸ਼ਾ ਤੋਂ ਘਰ ਜਾ ਰਿਹਾ ਸੀ। ਇਸ ਦੌਰਾਨ ਕਾਰ ਚਾਲਕ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਐਕਟਿਵਾ ਸਵਾਰ ਨੇ ਕਿਹਾ ਕਿ ਕਾਰ ਚਾਲਕ 70 ਤੋਂ 80 ਦੀ ਸਪੀਡ ਨਾਲ ਗੱਡੀ ਚਲਾ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ
ਉਹ ਏ. ਪੀ. ਜੇ. ਸਕੂਲ 'ਚ ਬੱਚਿਆਂ ਨੂੰ ਛੱਡਣ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬੱਚੀ ਦੀ ਲੱਤ ਵਿਚ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਲੋਕਾਂ ਨੇ ਪੁਲਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਬਲਜਿੰਦਰ ਨੇ ਕਿਹਾ ਕਿ ਗੱਡੀ ਨੂੰ ਜ਼ਬਤ ਕਰਕੇ ਥਾਣੇ ਲਿਜਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ ਪਸੀਨੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
