ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ ''ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ
Saturday, Sep 26, 2026 - 06:35 PM (IST)
ਜਲੰਧਰ (ਸੋਨੂੰ)- ਫੁੱਟਬਾਲ ਚੌਂਕ 'ਤੇ ਦੇਰ ਰਾਤ ਭਿਆਨਕ ਸੜਕ ਹਾਦਸਾ ਹੋ ਗਿਆ। ਇਥੇ ਤੇਜ਼ ਰਫ਼ਤਾਰ ਸਵਿੱਫਟ ਕਾਰ ਨੇ ਮੋਟਰਸਾਈਕਲ ਸਵਾਰ ਡਿਲਿਵਰੀ ਬੁਆਏ ਨੂੰ ਟੱਕਰ ਮਾਰ ਦਿੱਤੀ। ਇਸ ਨਾਲ ਡਿਲਿਵਰੀ ਬੁਆਏ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਅਤੇ ਪੁਲਸ ਦੀ ਮਦਦ ਨਾਲ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਮਾਮਲੇ 'ਚ 2 ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਚੇਤਨ (20) ਪੁੱਤਰ ਵਿਕਾਸ ਕੁਮਾਰ ਵਾਸੀ ਵਾਲਮੀਕਿ ਮੁਹੱਲਾ ਗੜ੍ਹਾ ਜਲੰਧਰ ਅਤੇ ਲਵਿਸ਼ (18) ਵਾਸੀ ਵਾਲਮੀਕਿ ਮੁਹੱਲਾ, ਗੜ੍ਹਾ, ਜਲੰਧਰ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਏ. ਡੀ. ਸੀ. ਪੀ. 2 ਮਾਧਵੀ ਨੇ ਕਿਹਾ ਕਿ ਥਾਣਾ 7 ਦੀ ਪੁਲਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ ਦੁਕਾਨਦਾਰ
ਦਰਅਸਲ ਦੇਰ ਰਾਤ ਏ. ਐੱਸ. ਆਈ. ਸਤਿੰਦਰ ਕੁਮਾਰ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਮਿੰਟੂ ਨਾਮਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਇਲਾਜ ਲਈ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਮੌਕੇ 'ਤੇ ਪਹੁੰਚੀ ਅਤੇ ਪੀੜਤ ਦਾ ਬਿਆਨ ਦਰਜ ਕੀਤਾ। ਬਿਆਨ ਮੁਤਾਬਕ ਘਟਨਾ ਤੋਂ ਕੁਝ ਸਮਾਂ ਪਹਿਲਾਂ ਮੋਟਰਸਾਈਕਲ ਦੀ ਟੱਕਰ ਨੂੰ ਲੈ ਕੇ ਬਹਿਸ ਹੋਈ ਸੀ। ਇਸ ਤੋਂ ਬਾਅਦ ਜਦੋਂ ਉਹ ਆਪਣੇ ਦੋਸਤਾਂ ਨਾਲ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ ਤਾਂ ਉਸੇ ਗੱਲ ਨੂੰ ਲੈ ਕੇ ਉਸ ਦੀ ਫਿਰ ਤੋਂ ਬਹਿਸ ਹੋ ਗਈ। ਇਸ ਦੌਰਾਨ ਮੁਲਜ਼ਮ ਨੇ ਉਸ 'ਤੇ ਦਾਤਰ ਨਾਲ ਹਮਲਾ ਕਰ ਦਿੱਤਾ। ਮੁਲਜ਼ਮ ਖ਼ਿਲਾਫ਼ ਐੱਫ਼. ਆਈ. ਆਰ. ਨੰ. 245 ਮਿਤੀ 24 ਸਤੰਬਰ ਅ/ਧ 109,126 (2) 3 (5) ਬੀ. ਐੱਨ. ਐੱਸ. ਥਾਣਾ 7 ਜਲੰਧਰ ਦਰਜ ਕਰ ਲਈ ਗਈ ਹੈ। ਮੁਲਜ਼ਮ ਤੋਂ ਵਾਰਦਾਤ 'ਚ ਇਸਤੇਮਾਲ ਕੀਤੀ ਗਈ ਦਾਤਰ ਵੀ ਬਰਾਮਦ ਕਰ ਲਈ ਗਈ ਹੈ।
ਇਹ ਵੀ ਪੜ੍ਹੋ- ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
ਚਸ਼ਮਦੀਦਾਂ ਮੁਤਾਬਕ ਡਿਲੀਵਰੀ ਬੁਆਏ ਸ਼ੁੱਕਰਵਾਰ ਦੇਰ ਰਾਤ ਆਪਣੀ ਸਪਲੈਂਡਰ ਬਾਈਕ 'ਤੇ ਬਸਤੀ ਵੱਲ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਸਵਿੱਫਟ ਕਾਰ ਪਿੱਛੋਂ ਆਈ ਅਤੇ ਉਸ ਨੇ ਬਾਈਕ 'ਚ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬਾਈਕ ਦੇ ਪਰਖੱਚੇ ਉੱਡ ਗਏ ਅਤੇ ਡਿਲਿਵਰੀ ਬੁਆਏ ਜ਼ਖ਼ਮੀ ਹੋ ਗਿਆ।
ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਲੋਕਾਂ ਨੇ ਭੱਜਣ ਦੀ ਕੋਸ਼ਿਸ਼ ਕਰ ਰਹੇ ਨਸ਼ੇ ਵਿੱਚ ਧੁੱਤ ਕਾਰ ਡਰਾਈਵਰ ਨੂੰ ਮੌਕੇ 'ਤੇ ਹੀ ਫੜ ਲਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਘਟਨਾ ਸਥਾਨ 'ਤੇ ਪਹੁੰਚੇ ਥਾਣਾ ਡਿਵੀਜ਼ਨ ਨੰਬਰ 4 ਦੇ ਪੁਲਸ ਮੁਲਾਜ਼ਮਾਂ ਨੇ ਸਥਿਤੀ ਨੂੰ ਸੰਭਾਲਿਆ ਅਤੇ ਡਰਾਈਵਰ ਨੂੰ ਕਬਜ਼ੇ 'ਚ ਲੈ ਲਿਆ। ਸ਼ੁਰੂਆਤੀ ਪੁੱਛਗਿੱਛ ਵਿੱਚ ਡਰਾਈਵਰ ਨਸ਼ੇ ਦੀ ਹਾਲਤ ਵਿੱਚ ਪਾਇਆ ਗਿਆ, ਜੋ ਠੀਕ ਤਰ੍ਹਾਂ ਨਾਲ ਗੱਲ ਕਰਨ ਦੀ ਸਥਿਤੀ 'ਚ ਵੀ ਨਹੀਂ ਸੀ। ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਥਾਣੇ ਪਹੁੰਚਾ ਦਿੱਤਾ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
