ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ ਵਪਾਰਕ ਵਰਤੋਂ

Sunday, Mar 15, 2026 - 02:08 PM (IST)

ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ ਵਪਾਰਕ ਵਰਤੋਂ

ਜਲੰਧਰ (ਪੁਨੀਤ)-ਘਰੇਲੂ ਗੈਸ ਸਿਲੰਡਰਾਂ ਦੀ ਕਮੀ ਵਿਚਕਾਰ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਘਰੇਲੂ ਗੈਸ ਦੀ ਵਪਾਰਕ (ਕਮਰਸ਼ੀਅਲ) ਵਰਤੋਂ ਨਾ ਕਰਨ ਦੀ ਚਿਤਾਵਨੀ ਜਾਰੀ ਕੀਤੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਤੇ ਵੀ ਘਰੇਲੂ ਸਿਲੰਡਰਾਂ ਦੀ ਵਰਤੋਂ ਵਪਾਰਕ ਕੰਮਾਂ ਵਿਚ ਹੁੰਦੀ ਪਾਈ ਗਈ ਤਾਂ ਸੰਬੰਧਤ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਲਈ ਇਕ ਵਿਸ਼ੇਸ਼ ਕਮੇਟੀ ਵੀ ਬਣਾਈ ਗਈ ਹੈ, ਜੋ ਘਰੇਲੂ ਗੈਸ ਦੀ ਵਪਾਰਕ ਵਰਤੋਂ, ਕਾਲਾਬਾਜ਼ਾਰੀ ਅਤੇ ਸਪਲਾਈ ਨਾਲ ਜੁੜੇ ਹੋਰ ਮੁੱਦਿਆਂ ’ਤੇ ਨਜ਼ਰ ਰੱਖੇਗੀ।

ਇਹ ਵੀ ਪੜ੍ਹੋ:ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ : ਸੁਖਬੀਰ ਬਾਦਲ

PunjabKesari

ਹਾਲਾਂਕਿ ਪ੍ਰਸ਼ਾਸਨ ਦੀ ਚਿਤਾਵਨੀ ਅਤੇ ਕਮੇਟੀ ਬਣਾਉਣ ਦੇ ਬਾਵਜੂਦ ਜ਼ਮੀਨੀ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿਚ ਘਰੇਲੂ ਗੈਸ ਸਿਲੰਡਰਾਂ ਦੀ ਸ਼ਰੇਆਮ ਵਪਾਰਕ ਵਰਤੋਂ ਹੁੰਦੀ ਦਿਖਾਈ ਦੇ ਰਹੀ ਹੈ। ਕਈ ਦੁਕਾਨਾਂ ’ਤੇ ਤਾਂ 3 ਤੋਂ ਵੱਧ ਘਰੇਲੂ ਗੈਸ ਸਿਲੰਡਰ ਲੱਗੇ ਹੋਏ ਨਜ਼ਰ ਆਏ। ਅਹਿਮ ਗੱਲ ਇਹ ਹੈ ਕਿ ਡੀ. ਸੀ. ਕੰਪਲੈਕਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਰੇਹੜੀਆਂ ਅਤੇ ਦੁਕਾਨਾਂ ’ਤੇ ਘਰੇਲੂ ਸਿਲੰਡਰਾਂ ਦਾ ਵਰਤੋਂ ਸਾਫ਼ ਤੌਰ ’ਤੇ ਦੇਖੀ ਗਈ। ਕਈ ਫਾਸਟ ਫੂਡ ਰੇਹੜੀਆਂ, ਚਾਹ ਦੀਆਂ ਦੁਕਾਨਾਂ ਅਤੇ ਹੋਰ ਖਾਣ-ਪੀਣ ਦੇ ਸਟਾਲਾਂ ’ਤੇ ਘਰੇਲੂ ਸਿਲੰਡਰ ਵਰਤੋਂ ਵਿਚ ਲਿਆਂਦੇ ਜਾ ਰਹੇ ਹਨ, ਜੋ ਪ੍ਰਸ਼ਾਸਨਿਕ ਦਾਅਵਿਆਂ ਨੂੰ ਚੁਣੌਤੀ ਦਿੰਦਾ ਨਜ਼ਰ ਆ ਰਿਹਾ ਹੈ। ਉੱਥੇ ਹੀ, ਕਾਂਗਰਸ ਭਵਨ ਨੇੜੇ, ਲਾਡੋਵਾਲੀ ਰੋਡ, ਸਟੇਸ਼ਨ ਰੋਡ ਸਮੇਤ ਕਈ ਦੁਕਾਨਾਂ ’ਤੇ ਘਰੇਲੂ ਗੈਸ ਸਿਲੰਡਰ ਦੀ ਵਰਤੋਂ ਹੁੰਦੀ ਦੇਖੀ ਗਈ।

ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ ਦਿਨਾਂ ਦੇ ਨਾਮ

PunjabKesari

ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਇਹ ਸਮੱਸਿਆ ਲੰਮੇ ਸਮੇਂ ਤੋਂ ਚੱਲ ਰਹੀ ਹੈ ਪਰ ਗੈਸ ਦੀ ਕਮੀ ਦੇ ਵਿਚਕਾਰ ਇਹ ਮੁੱਦਾ ਹੋਰ ਗੰਭੀਰ ਹੋ ਗਿਆ ਹੈ। ਨਿਯਮਾਂ ਮੁਤਾਬਕ ਘਰੇਲੂ ਗੈਸ ਸਿਲੰਡਰ ਸਿਰਫ਼ ਘਰੇਲੂ ਵਰਤੋਂ ਲਈ ਹੁੰਦੇ ਹਨ, ਜਦੋਂ ਕਿ ਵਪਾਰਕ ਸਰਗਰਮੀਆਂ ਲਈ ਵੱਖਰੇ ਤੌਰ ’ਤੇ ਕਮਰਸ਼ੀਅਲ ਸਿਲੰਡਰ ਲੈਣਾ ਲਾਜ਼ਮੀ ਹੁੰਦਾ ਹੈ। ਇਸ ਦੇ ਬਾਵਜੂਦ ਕਈ ਦੁਕਾਨਦਾਰ ਸਸਤਾ ਹੋਣ ਕਾਰਨ ਘਰੇਲੂ ਸਿਲੰਡਰਾਂ ਦੀ ਵਰਤੋਂ ਕਰਦੇ ਨਜ਼ਰ ਆਉਂਦੇ ਹਨ।
ਦੂਜੇ ਪਾਸੇ ਸੂਤਰਾਂ ਦਾ ਕਹਿਣਾ ਹੈ ਕਿ ਗੈਸ ਦੀ ਕਮੀ ਕਾਰਨ ਘਰੇਲੂ ਸਿਲੰਡਰਾਂ ਦੀ ਬਲੈਕ ਵਿਚ ਵਿਕਰੀ ਦੇ ਭਾਅ ਵੀ ਵਧ ਗਏ ਹਨ। ਮੰਗ ਵਧਣ ਕਾਰਨ ਕਈ ਥਾਵਾਂ ’ਤੇ ਬਿਨਾਂ ਅਧਿਕਾਰਤ ਬੁਕਿੰਗ ਦੇ ਸਿਲੰਡਰ ਲੈਣ ਵਾਲਿਆਂ ਤੋਂ ਵੱਧ ਪੈਸੇ ਵਸੂਲੇ ਜਾ ਰਹੇ ਹਨ। ਅਜਿਹੇ ਵਿਚ ਜਿਹਨੇ ਖ਼ਪਤਕਾਰਾਂ ਨੂੰ ਤੁਰੰਤ ਸਿਲੰਡਰ ਦੀ ਲੋੜ ਹੁੰਦੀ ਹੈ, ਉਨ੍ਹਾਂ ਨੂੰ ਮਜਬੂਰੀ ਵਿਚ ਜ਼ਿਆਦਾ ਕੀਮਤ ਚੁਕਾਉਣੀ ਪੈ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ

ਸਖ਼ਤੀ ਨਾਲ ਰੋਕ ਲਾਉਣ ਦੀ ਮੰਗ
ਸਥਿਤੀ ਨੂੰ ਦੇਖਦੇ ਹੋਏ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਘਰੇਲੂ ਗੈਸ ਦੀ ਵਪਾਰਕ ਵਰਤੋਂ ’ਤੇ ਸਖ਼ਤੀ ਨਾਲ ਰੋਕ ਲਾਈ ਜਾਵੇ ਅਤੇ ਗੈਸ ਦੀ ਸਪਲਾਈ ਵਿਵਸਥਾ ਨੂੰ ਬਿਹਤਰ ਬਣਾਇਆ ਜਾਵੇ, ਤਾਂ ਜੋ ਆਮ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਮੇਟੀ ਵੱਲੋਂ ਨਿਯਮਿਤ ਜਾਂਚ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼ ਤੱਕ ਸਾਵਧਾਨ ਰਹਿਣ ਇਹ ਜ਼ਿਲ੍ਹੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News