ਡਿਪਟੀ ਕਮਿਸ਼ਨਰ ਦਫ਼ਤਰ ’ਚ ਘਰੇਲੂ ਗੈਸ ਸਿਲੰਡਰਾਂ ਦੀ ਧੜੱਲੇ ਨਾਲ ਹੋ ਰਹੀ ਵਪਾਰਕ ਵਰਤੋਂ
Friday, Apr 05, 2024 - 12:55 PM (IST)
ਜਲੰਧਰ (ਚੋਪੜਾ)–ਸਰਕਾਰੀ ਕਾਇਦਿਆਂ ਦੀ ਗੱਲ ਕਰੀਏ ਤਾਂ ਘਰੇਲੂ ਗੈਸ ਸਿਲੰਡਰਾਂ ਦੀ ਵਪਾਰਕ ਰੂਪ ਵਿਚ ਵਰਤੋਂ ਨਹੀਂ ਕੀਤੀ ਜਾ ਸਕਦੀ ਅਤੇ ਜੇਕਰ ਅਜਿਹਾ ਹੁੰਦਾ ਪਾਇਆ ਜਾਂਦਾ ਹੈ ਤਾਂ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਪਰ ਹੁਣ ਜਦੋਂ ਦੀਵੇ ਦੇ ਹੇਠਾਂ ਹੀ ਹਨੇਰਾ ਹੋਵੇ ਤਾਂ ਆਖਿਰ ਨਿਯਮਾਂ ਦੀ ਪਾਲਣਾ ਕਿਵੇਂ ਹੋਵੇਗੀ। ਇਸ ਦਾ ਇਕ ਪ੍ਰਤੱਖ ਸਬੂਤ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਵੇਖਣ ਨੂੰ ਮਿਲਦਾ ਹੈ, ਜਿੱਥੇ ਘਰੇਲੂ ਗੈਸ ਸਿਲੰਡਰਾਂ ਦੀ ਧੜੱਲੇ ਨਾਲ ਵਪਾਰਕ ਵਰਤੋਂ ਕੀਤੀ ਜਾ ਰਹੀ ਹੈ ਪਰ ਨਿਯਮਾਂ ਨੂੰ ਲਾਗੂ ਕਰਨ ਵਾਲੇ ਅਧਿਕਾਰੀ ਮੂਕਦਰਸ਼ਕ ਬਣੇ ਹੋਏ ਹਨ। ਫੂਡ ਅਤੇ ਸਿਵਲ ਸਪਲਾਈ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੀ ਗੱਲ ਕਰੀਏ ਤਾਂ ਆਖਿਰ ਉਹ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਕਾਰਵਾਈ ਕਰਨ ਦੀ ਹਿੰਮਤ ਕਿਵੇਂ ਜੁਟਾਉਣਗੇ।
ਡਿਪਟੀ ਕਮਿਸ਼ਨਰ ਦਫਤਰ ਵਿਚ ਬਣੀਆਂ ਕੰਟੀਨਾਂ ਅਤੇ ਉਥੇ ਲੱਗਣ ਵਾਲੀਆਂ ਰੇਹੜੀਆਂ ’ਤੇ ਖੁੱਲ੍ਹੇਆਮ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਪਰ ਉਕਤ ਕੰਟੀਨਾਂ ਤੇ ਰੇਹਡ਼ੀ ਸੰਚਾਲਕਾਂ ਨੂੰ ਰੋਕਣ ਵਾਲਾ ਕੋਈ ਨਹੀਂ ਹੈ। ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪਬਲਿਕ ਲਈ ਮੁੱਖ ਐਂਟਰੀ ਗੇਟ ’ਤੇ ਬਣੇ ਵੇਰਕਾ ਦੇ ਬੂਥ ਦੀ ਗੱਲ ਕਰੀਏ ਤਾਂ ਉਥੇ ਵੇਰਕਾ ਦੇ ਪ੍ਰੋਡਕਟਸ ਵੇਚਣ ਦੀ ਬਜਾਏ ਸਮੋਸੇ, ਪਕੌੜੇ ਅਤੇ ਚਾਹ ਬਣਾਉਣ ਲਈ ਘਰੇਲੂ ਸਿਲੰਡਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਥੇ ਹੀ ਤਹਿਸੀਲਦਾਰ-1 ਦਫ਼ਤਰ ਦੇ ਸਾਹਮਣੇ ਬਣੀ ਕੰਟੀਨ ਦੇ ਹਾਲਾਤ ਵੀ ਅਜਿਹੇ ਹੀ ਵਿਖਾਈ ਦਿੰਦੇ ਹਨ। ਉਥੇ ਵੀ ਖੁਰਾਕ ਪਦਾਰਥ ਬਣਾਉਣ ਲਈ ਘਰੇਲੂ ਗੈਸ ਸਿਲੰਡਰ ਦੀ ਹੀ ਵਰਤੋਂ ਕੀਤੀ ਜਾਂਦੀ ਹੈ। ਗੇਟ ਨੰਬਰ 2 ਦੇ ਬਾਹਰ ਬਣੀ ਕੰਟੀਨ ਦੇ ਇਲਾਵਾ ਕੰਪਲੈਕਸ ਵਿਚ ਲੱਗਣ ਵਾਲੀਆਂ ਰੇਹੜੀਆਂ ’ਤੇ ਵੀ ਅਜਿਹਾ ਹੀ ਨਜ਼ਾਰਾ ਵੇਖਣ ਨੂੰ ਮਿਲਦਾ ਹੈ, ਜਿੱਥੇ ਵਪਾਰਕ ਦੀ ਬਜਾਏ ਘਰੇਲੂ ਸਿਲੰਡਰ ਨਾਲ ਕੰਮ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਪਹਿਲੀ ਵਾਰ 13-0 ਨਾਲ ਜਿੱਤੇਗੀ ਆਮ ਆਦਮੀ ਪਾਰਟੀ: ਭਗਵੰਤ ਮਾਨ
ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਜਲੰਧਰ ਜ਼ਿਲ੍ਹੇ ਵਿਚ ਅਜਿਹੀ ਕੋਈ ਕਾਰਵਾਈ ਸਾਹਮਣੇ ਨਹੀਂ ਆਈ ਹੈ, ਜਿਸ ਵਿਚ ਘਰੇਲੂ ਸਿਲੰਡਰਾਂ ਦੀ ਵਰਤੋਂ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਵਜ੍ਹਾ ਨਾਲ ਘਰੇਲੂ ਗੈਸ ਸਿਲੰਡਰ ਦਾ ਵਪਾਰਕ ਵਰਤੋਂ ਹੁਣ ਆਮ ਗੱਲ ਬਣ ਚੁੱਕੀ ਹੈ, ਜਿਸ ਦਾ ਖਮਿਆਜ਼ਾ ਮਹਿੰਗਾਈ ਦੇ ਰੂਪ ਵਿਚ ਆਮ ਆਦਮੀ ਪਾਰਟੀ ਨੂੰ ਭੁਗਤਣਾ ਪੈ ਰਿਹਾ ਹੈ ਅਤੇ ਮੰਗ ਦੇ ਵਧਣ ਦੇ ਨਾਲ-ਨਾਲ ਘਰੇਲੂ ਗੈਸ ਸਿਲੰਡਰ ਦੀ ਕੀਮਤ ਵੀ ਲਗਾਤਾਰ ਵਧਦੀ ਜਾਰਹੀ ਹੈ। ਵਿਭਾਗੀ ਅਧਿਕਾਰੀਆਂ ਦੀ ਉਦਾਸੀਨਤਾ ਕਾਰਨ ਹੀ ਉਕਤ ਕੰਟੀਨ ਸੰਚਾਲਕ ਹੁਣ ਵਪਾਰਕ ਸਿਲੰਡਰਾਂ ਦੀ ਵਰਤੋਂ ਕਰਨਾ ਨਹੀਂ ਚਾਹੁੰਦੇ ਹਨ।
ਇੰਨਾ ਹੀ ਨਹੀਂ, ਸਰਕਾਰ ਵੱਲੋਂ ਖਪਤਕਾਰਾਂ ਦੇ ਹਿੱਤ ਵਿਚ ਬਣਾਏ ਗਏ ਨਿਯਮਾਂ ਨੂੰ ਦਰਕਿਨਾਰ ਕਰਕੇ ਸ਼ਹਿਰ ਵਿਚ ਘਰੇਲੂ ਗੈਸ ਦਾ ਵਪਾਰਕ ਵਰਤੋਂ ਸ਼ਰੇਆਮ ਕੀਤੀ ਜਾ ਰਹੀ ਹੈ। ਇਸਦੇ ਬਾਅਦ ਵੀ ਅਧਿਕਾਰੀਆਂ ਵੱਲੋਂ ਉਸ ’ਤੇ ਰੋਕ ਲਗਾਉਣ ਲਈ ਕੋਈ ਪਹਿਲ ਨਹੀਂ ਕੀਤੀ ਜਾ ਰਹੀ ਹੈ। ਸ਼ਹਿਰ ਦੇ ਕਿਸੇ ਵੀ ਹੋਟਲ ਤੇ ਰੇਸਤਰਾਂ ਦੇ ਨਾਲ ਹੀ ਛੋਟੇ ਤੇ ਮੱਧ ਵਰਗ ਦੀਆਂ ਦੁਕਾਨਾਂ ਵਿਚ ਇਸ ਤਰ੍ਹਾਂ ਦਾ ਤਮਾਸ਼ਾ ਦੇਖਿਆ ਜਾ ਸਕਦਾ ਹੈ। ਬਿਨਾਂ ਕਿਸੇ ਡਰ ਦੇ ਲੋਕਾਂ ਵੱਲੋਂ ਵਪਾਰਕ ਵਰਤੋਂ ਕੀਤੇ ਜਾਣ ਸਬੰਧਤ ਜਾਣਕਾਰੀ ਆਮ ਖਪਤਕਾਰਾਂ ਵੱਲੋਂ ਅਧਿਕਾਰੀਆਂ ਨੂੰ ਦਿੱਤੀ ਜਾਂਦੀ ਹੈ ਪਰ ਇਸਦਾ ਕੋਈ ਅਸਰ ਨਹੀਂ ਹੁੰਦਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਐਨਕਾਊਂਟਰ ਦੌਰਾਨ ਫੜੇ ਗਏ ਚਿੰਟੂ ਗਰੁੱਪ ਦੇ ਬਦਮਾਸ਼ ਦੀ ਮੌਤ, ਭੈਣ ਨੇ ਲਗਾਏ ਗੰਭੀਰ ਦੋਸ਼
ਜ਼ਿਲ੍ਹੇ ਵਿਚ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਕੰਮ ਕਰਨ ਵਾਲੇ ਅਨੇਕ ਗੈਸ ਏਜੰਸੀਆਂ ਦੇ ਜ਼ਰੀਏ ਵਪਾਰਕ ਵਰਤੋਂ ਕਰਨ ਵਾਲੇ ਲੋਕ ਕਾਲਾਬਾਜ਼ਾਰੀ ਜ਼ਰੀਏ ਘਰੇਲੂ ਗੈਸ ਸਿਲੰਡਰ ਨੂੰ ਸਿਰਫ 100-200 ਰੁਪਏ ਮਹਿੰਗਾ ਰੇਟ ਵਿਚ ਪ੍ਰਾਪਤ ਕਰਦੇ ਹਨ, ਫਿਰ ਵੀ ਉਨ੍ਹਾਂ ਨੂੰ ਹਰੇਕ ਸਿਲੰਡਰ ਦੇ ਬਦਲੇ ਲਗਭਗ 800-900 ਰੁਪਏ ਦਾ ਮੁਨਾਫ਼ਾ ਹੋ ਰਿਹਾ ਹੈ। ਇਨ੍ਹਾਂ ਕੰਟੀਨ ਸੰਚਾਲਕਾਂ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਜ਼ਰ ਤਾਂ ਪੈਂਦੀ ਹੈ ਪਰ ਇਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਹੁੰਦੀ। ਆਖਿਰਕਾਰ ਰਸੋਈ ਗੈਸ ਦੀ ਕਾਲਾਬਾਜ਼ਾਰੀ ਅਤੇ ਰੀਫਿਲਿੰਗ ਦਾ ਨਾਜਾਇਜ਼ ਕਾਰੋਬਾਰ ਏਜੰਸੀ ਪ੍ਰਬੰਧਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ।
ਇਹ ਵੀ ਪੜ੍ਹੋ: ਸਪੇਨ ਦੀ ਥਾਂ ਭੇਜਿਆ ਮੋਰੱਕੋ, 20 ਲੱਖ ਦੇ ਕਰਜ਼ੇ ਹੇਠਾਂ ਆਇਆ ਗ਼ਰੀਬ ਪਰਿਵਾਰ, ਵਾਪਸ ਪਰਤ ਸੁਣਾਈ ਦੁੱਖ਼ਭਰੀ ਦਾਸਤਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8