ਜਨਮ ਅਸ਼ਟਮੀ ਮੌਕੇ ਪੁਲਸ ਕਮਿਸ਼ਨਰ ਨੇ ਕਈ ਮੰਦਰਾਂ ਦਾ ਕੀਤਾ ਦੌਰਾ

Wednesday, Aug 12, 2020 - 11:43 PM (IST)

ਜਲੰਧਰ, (ਸੁਧੀਰ)– ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਕੋਵਿਡ-19 ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਨਮ ਅਸ਼ਟਮੀ ਦੇ ਮੌਕੇ ’ਤੇ ਅੱਜ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇਰ ਸ਼ਾਮ ਖੁਦ ਫੀਲਡ ਵਿਚ ਨਿਕਲੇ। ਉਨ੍ਹਾਂ ਨੇ ਸ਼ਹਿਰ ਦੇ ਕਈ ਧਾਰਮਿਕ ਸਥਾਨਾਂ ਦਾ ਦੌਰਾ ਕਰ ਕੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਨਮ ਅਸ਼ਟਮੀ ਦੇ ਮੌਕੇ ਮੰਦਰ ਵਿਚ ਮੱਥਾ ਟੇਕਣ ਆਉਣ ਵਾਲੇ ਸਾਰੇ ਲੋਕਾਂ ਨੂੰ ਕੋਵਿਡ-19 ਦੌਰਾਨ ਸੋਸ਼ਲ ਡਿਸਟੈਂਸ ਬਣਾਈ ਰੱਖਣ ਅਤੇ ਮਾਸਕ ਪਹਿਨਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ ਇਕ ਸਮੇਂ 20 ਤੋਂ ਜ਼ਿਆਦਾ ਲੋਕਾਂ ਨੂੰ ਇਕੱਠਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਨਮ ਅਸ਼ਟਮੀ ਕਾਰਣ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਕਈ ਸਥਾਨਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਵੀ ਲਗਾ ਦਿੱਤੇ ਹਨ, ਜਿਥੇ ਪੁਲਸ ਮੁਲਾਜ਼ਮ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਭੀੜ ’ਤੇ ਨਜ਼ਰ ਰੱਖਣਗੇ। ਉਨ੍ਹਾਂ ਦੱਸਿਆ ਕਿ ਬਿਨਾਂ ਮਾਸਕ ਦੇ ਘੁੰਮਣ ਵਾਲੇ 29 ਹਜ਼ਾਰ 431 ਲੋਕਾਂ ਤੋਂ ਕਮਿਸ਼ਨਰੇਟ ਪੁਲਸ ਨੇ 1 ਕਰੋੜ 40 ਲੱਖ, ਜਦਕਿ ਸੋਸ਼ਲ ਡਿਸਟੈਂਸ ਦੀ ਉਲੰਘਣਾ ਕਰਨ ਵਾਲੇ ਲੋਕਾਂ ਤੋਂ 4 ਲੱਖ 51 ਹਜ਼ਾਰ ਰੁਪਏ ਜੁਰਮਾਨਾ ਵਸੂਲ ਕੀਤਾ ਹੈ। ਇਸ ਮੌਕੇ ਸੀ. ਪੀ. ਭੁੱਲਰ ਦੇ ਨਾਲ ਏ. ਸੀ. ਪੀ. ਬਿਮਲ ਕਾਂਤ ਅਤੇ ਹੋਰ ਅਧਿਕਾਰੀ ਮੌਜੂਦ ਸਨ।


Bharat Thapa

Content Editor

Related News