ਜਲੰਧਰ ਪੁਲਸ ਵੱਲੋਂ ਜਬਰ-ਜ਼ਿਨਾਹ ਦੇ ਮਾਮਲੇ 'ਚ ਲੋੜੀਂਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ
Wednesday, Jun 12, 2024 - 06:31 PM (IST)
ਜਲੰਧਰ (ਮਹੇਸ਼) - ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਬਲਾਤਕਾਰ/ਪੋਕਸੋ ਐਕਟ ਦੇ ਕੇਸਾਂ ਵਿੱਚ ਲੋੜੀਂਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਇੱਕ ਸ਼ਿਕਾਇਤ ਦੇ ਅਧਾਰ 'ਤੇ ਐੱਫ.ਆਈ.ਆਰ ਨੰਬਰ 92 ਮਿਤੀ 07-06-2024 ਅਧੀਨ 376 (2) ਆਈ.ਪੀ.ਸੀ., 6 ਪੋਕਸੋ ਐਕਟ ਆਯੂਸ਼ ਕੁਮਾਰ ਪੁੱਤਰ ਪੱਪੂ ਪਰਸ਼ਾਦ ਵਾਸੀ ਨੰਬਰ 381 ਗਲੀ ਨੰ: 7 ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਨੇੜੇ ਮਾਤਾ ਗੁਜਰੀ ਖਾਲਸਾ ਸਕੂਲ, ਬਸਤੀ ਬਾਵਾ ਖੇਲ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਖੇ ਦਰਜ ਕੀਤੀ ਸੀ।
ਇਹ ਵੀ ਪੜ੍ਹੋ - IND vs PAK ਮੈਚ ਦਾ ਵਲੌਗ ਬਣਾਉਣ ਵਾਲੇ YouTuber ਦਾ ਪਾਕਿ 'ਚ ਗੋਲੀਆਂ ਮਾਰ ਕੇ ਕਤਲ
ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਦੋਸ਼ੀ ਨੂੰ ਫੜ੍ਹਨ ਲਈ ਪੁਲਸ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮਨੁੱਖੀ ਸੂਝ ਅਤੇ ਵਿਗਿਆਨਕ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਆਯੂਸ਼ ਨੂੰ ਗ੍ਰਿਫ਼ਤਾਰ ਕਰਨ ਲਈ ਥਾਣਾ ਬਸਤੀ ਬਾਵਾ ਖੇਲ ਦੀ ਵਿਸ਼ੇਸ਼ ਟੀਮ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਪੁਲਸ ਪਾਰਟੀ ਨੇ 11 ਜੂਨ ਨੂੰ ਐੱਚ.ਨੰਬਰ 381 ਗਲੀ ਨੰ: 7 ਨਿਊ ਸ਼ਹੀਦ ਬਾਬੂ ਲਾਭ ਸਿੰਘ ਨਗਰ ਨੇੜੇ ਮਾਤਾ ਗੁਜਰੀ ਖ਼ਾਲਸਾ ਸਕੂਲ, ਬਸਤੀ ਬਾਵਾ ਖੇਲ ਤੋਂ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ - ਮੈਕਸੀਕੋ 'ਚ ਵੱਡੀ ਵਾਰਦਾਤ: ਹਥਿਆਰਬੰਦ ਵਿਅਕਤੀਆਂ ਨੇ ਦੋ ਬੱਚਿਆਂ ਤੇ 4 ਔਰਤਾਂ ਨੂੰ ਉਤਾਰਿਆ ਮੌਤ ਦੇ ਘਾਟ
ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਪੁਲਸ ਕਮਿਸ਼ਨਰ ਨੇ ਕਿਹਾ ਕਿ ਅਜੇ ਤੱਕ ਦੋਸ਼ੀ ਦਾ ਕੋਈ ਵੀ ਅਪਰਾਧਿਕ ਇਤਿਹਾਸ ਨਹੀਂ ਲੱਭਿਆ ਹੈ। ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਲਈ ਕਮਿਸ਼ਨਰੇਟ ਪੁਲਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਵਪਨ ਸ਼ਰਮਾ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਾ ਭਾਵੇਂ ਉਹ ਵੀ ਹੋਵ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ - ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਰੂਡੋ ਨੂੰ ਦਿੱਤਾ ਕਰਾਰਾ ਜਵਾਬ, ਹਰ ਪਾਸੇ ਹੋ ਰਹੀ ਚਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8