ਕਮਿਸ਼ਨਰੇਟ ਪੁਲਸ ਨੇ ਨਜਾਇਜ਼ ਪਿਸਤੌਲ ਅਤੇ ਕਾਰਤੂਸ ਸਮੇਤ ਕੀਤਾ ਇਕ ਨੂੰ ਗ੍ਰਿਫ਼ਤਾਰ

02/15/2024 4:04:24 PM

ਜਲੰਧਰ (ਵਰੁਣ) : ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਬਸਤੀ ਪੁਲੀ ਨਹਿਰ 'ਤੇ ਚੈਕਿੰਗ ਦੌਰਾਨ ਪੁਲਸ ਨੂੰ ਇਕ ਨੌਜਵਾਨ ਦੀ ਹਰਕਤ 'ਤੇ ਸ਼ੱਕ ਹੋਇਆ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਚੈਕਿੰਗ ਦੌਰਾਨ ਉਸ ਦੇ ਕਬਜ਼ੇ 'ਚੋਂ 32 ਬੋਰ ਦੀ ਇੱਕ ਨਜਾਇਜ਼ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਹੋਏ। ਸਵਪਨ ਸ਼ਰਮਾ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਪ੍ਰਦੀਪ ਕੁਮਾਰ ਸ਼ਰਮਾ ਪੁੱਤਰ ਪਰਸ਼ੋਤਮ ਚੰਦ ਸ਼ਰਮਾ ਵਾਸੀ ਮੁਹੱਲਾ ਰਤਨ ਨਗਰ ਜਲੰਧਰ ਵਜੋਂ ਹੋਈ ਹੈ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਧਾਰਾ 25-54-59 ਅਸਲਾ ਐਕਟ ਤਹਿਤ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਮੁਕੱਦਮਾ ਨੰਬਰ 32 ਮਿਤੀ 13-02-2024 ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਪ੍ਰਦੀਪ ਨੇ ਨਿੱਜੀ ਰੰਜਿਸ਼ ਕਾਰਨ ਇਹ ਪਿਸਤੌਲ ਨਾਜਾਇਜ਼ ਤੌਰ 'ਤੇ ਹਾਸਲ ਕੀਤੀ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਅਜੇ ਤੱਕ ਮੁਲਜ਼ਮ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ ਪਰ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਪੁਲਸ ਕਮਿਸ਼ਨਰ ਨੇ ਦੁਹਰਾਇਆ ਕਿ ਉਹ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਕਮਿਸ਼ਨਰੇਟ ਜਲੰਧਰ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਸ਼ਹਿਰ ਬਣਾਉਣ ਲਈ ਵਚਨਬੱਧ ਹੈ। ਸ਼੍ਰੀ ਸਵਪਨ ਸ਼ਰਮਾ ਨੇ ਇਸ ਨੇਕ ਕਾਰਜ ਲਈ ਆਮ ਜਨਤਾ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ ਕਿਉਂਕਿ ਲੋਕਾਂ ਦੀ ਸਰਗਰਮ ਭੂਮਿਕਾ ਤੋਂ ਬਿਨਾਂ ਅਜਿਹੇ ਟੀਚਿਆਂ ਨੂੰ ਪ੍ਰਾਪਤ ਨਹੀਂ ਕੀਤਾ ਜਾ ਸਕਦਾ।


Aarti dhillon

Content Editor

Related News