ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਇਕ ਨੌਜਵਾਨ 50 ਹੈਰੋਇਨ ਸਮੇਤ ਗ੍ਰਿਫ਼ਤਾਰ
Thursday, Dec 18, 2025 - 05:52 PM (IST)
ਜਲੰਧਰ (ਕੁੰਦਨ, ਪੰਕਜ)- ਜਲੰਧਰ ਕਮਿਸ਼ਨਰੇਟ ਪੁਲਸ ਦੀ ਕਰਾਈਮ ਬ੍ਰਾਂਚ ਵੱਲੋਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਨਪ੍ਰੀਤ ਸਿੰਘ ਢਿੱਲੋਂ DCP/INV,ਜਯੰਤ ਪੁਰੀ ADCP/INV ਅਤੇ ਅਮਰਬੀਰ ਸਿੰਘ ACP/D ਦੀ ਨਿਗਰਾਨੀ ਹੇਠ ਇੰਸਪੈਕਟਰ ਸਰਬਜੀਤ ਸਿੰਘ ਇੰਚਾਰਜ ਕਰਾਈਮ ਬ੍ਰਾਂਚ ਦੀ ਅਗਵਾਈ ਵਿੱਚ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮਿਤੀ ਦਸੰਬਰ ਨੂੰ ਕਰਾਈਮ ਬ੍ਰਾਂਚ ਦੀ ਟੀਮ ਵੇਰਕਾ ਮਿਲਕ ਪਲਾਂਟ ਚੌਂਕ ਤੋਂ ਸਰਵਿਸ ਰਾਊਂਡ ਦੌਰਾਨ ਇੰਦਰਾ ਕਾਲੋਨੀ ਵੱਲ ਜਾ ਰਹੀ ਸੀ। ਇਸ ਦੌਰਾਨ ਹੋਟਲ ਡਬਲਯੂ ਗਰੈਂਡ ਨੇੜੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ, ਜਿਸ ਤੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: Punjab: ਮਾਤਾ ਬਗਲਾਮੁਖੀ ਮੰਦਿਰ ਮੱਥਾ ਟੇਕਣ ਜਾ ਰਹੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਰੱਜਤ ਪੁੱਤਰ ਲਾਰੈਸ, ਵਾਸੀ ਨੇੜੇ ਸਰਕਾਰੀ ਸਕੂਲ, ਪਿੰਡ ਦਿਆਲਪੁਰ, ਥਾਣਾ ਸੁਭਾਨਪੁਰ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 259 ਮਿਤੀ ਦਸੰਬਰ ਅਧੀਨ ਧਾਰਾਵਾਂ 21B/61/85 NDPS ਐਕਟ ਤਹਿਤ ਥਾਣਾ ਡਿਵੀਜ਼ਨ ਨੰਬਰ 1, ਕਮਿਸ਼ਨਰੇਟ ਜਲੰਧਰ ਵਿੱਚ ਦਰਜ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਤੋਂ ਹੀ ਥਾਣਾ ਸੁਭਾਨਪੁਰ, ਜ਼ਿਲ੍ਹਾ ਕਪੂਰਥਲਾ ਵਿਖੇ ਦੋ ਹੋਰ ਮੁਕੱਦਮੇ ਦਰਜ ਹਨ ਅਤੇ ਦੋਸ਼ੀ ਹਾਲ ਹੀ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਵੀ ਸਖ਼ਤ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ: ਸੰਘਣੀ ਧੁੰਦ ਕਾਰਨ ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ! ਭਿਆਨਕ ਮੰਜ਼ਰ ਵੇਖ ਸਹਿਮੇ ਲੋਕ
