ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਬਸ ਸਟੈਂਡ ‘ਤੇ ਚਲਾਇਆ ਗਿਆ ਕਾਸੋ ਆਪਰੇਸ਼ਨ
Wednesday, Nov 12, 2025 - 06:00 PM (IST)
ਜਲੰਧਰ (ਪੰਕਜ, ਕੁੰਦਨ)- ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸ਼ਹਿਰ ਵਿੱਚ ਸ਼ਾਂਤੀ ਕਾਇਮ ਰੱਖਣ ਦੇ ਉਦੇਸ਼ ਨਾਲ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਨੂੰ ਪੱਕਾ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਕੜੀ ਅੰਦਰ ਅੱਜ ਬਸ ਸਟੈਂਡ ਜਲੰਧਰ ਵਿਖੇ ਵਿਸ਼ੇਸ਼ CASO (Cordon and Search Operation) ਚਲਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਅਹਿਮ! 15 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਪੜ੍ਹੋ Latest ਅਪਡੇਟ
ਇਸ ਆਪਰੇਸ਼ਨ ਦੀ ਮੌਕੇ ‘ਤੇ ਏ. ਡੀ. ਸੀ. ਪੀ. ਹੈੱਡਕੁਆਰਟਰ ਸ਼੍ਰੀ ਸੁੱਖਵਿੰਦਰ ਸਿੰਘ ਅਤੇ ਏ. ਸੀ. ਪੀ. ਮਾਡਲ ਟਾਊਨ ਪੰਕਜ ਸ਼ਰਮਾ ਨੇ ਖ਼ੁਦ ਨਿਗਰਾਨੀ ਕੀਤੀ ਅਤੇ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕੀਤੀ। ਇਹ ਕਾਰਵਾਈ ਐੱਸ. ਐੱਚ. ਓ. ਥਾਣਾ ਡਿਵੀਜ਼ਨ ਨੰਬਰ 6 ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਥਾਣਾ ਪੁਲਸ ਦੇ ਨਾਲ-ਨਾਲ ਡੌਗ ਸਕੁਐਡ, ਐਂਟੀ ਸਬੋਟਾਜ਼ ਟੀਮ ਅਤੇ ਐਂਟੀ ਰਾਇਟ ਪੁਲਸ ਟੀਮਾਂ ਨੇ ਹਿੱਸਾ ਲਿਆ। ਆਪਰੇਸ਼ਨ ਦੌਰਾਨ ਬਸ ਸਟੈਂਡ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟ, ਵੇਟਿੰਗ ਹਾਲ, ਯਾਤਰੀਆਂ ਦਾ ਸਮਾਨ, ਅੰਦਰਲੀਆਂ ਦੁਕਾਨਾਂ ਅਤੇ ਪਾਰਕਿੰਗ ਖੇਤਰਾਂ ਦੀ ਵਧੀਆ ਤਰ੍ਹਾਂ ਤਲਾਸ਼ੀ ਲਈ ਗਈ। ਜਲੰਧਰ ਪੁਲਸ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਤਰ੍ਹਾਂ ਦੇ CASO ਆਪਰੇਸ਼ਨਾਂ ਦੌਰਾਨ ਪੂਰਾ ਸਹਿਯੋਗ ਕਰਨ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਗੈਰਕਾਨੂੰਨੀ ਗਤੀਵਿਧੀ ਨਜ਼ਰ ਆਏ ਤਾਂ ਤੁਰੰਤ ਪੁਲਸ ਹੈਲਪਲਾਈਨ ਨੰਬਰ 112 ‘ਤੇ ਸੂਚਨਾ ਦੇਣ ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! ਨਾ ਕਰਿਓ ਹੁਣ ਇਹ ਗਲਤੀ, ਗਲੀ-ਮੁਹੱਲਿਆਂ 'ਚ ਵੀ ਹੋਵੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
