ਕਮਿਸ਼ਨਰੇਟ ਪੁਲਸ ਜਲੰਧਰ ਨੇ 9 ਪੁਲਸ ਅਧਿਕਾਰੀਆਂ ਨੂੰ ਸੇਵਾਮੁਕਤੀ ''ਤੇ ਵਿਦਾਇਗੀ ਦਿੱਤੀ
Thursday, Jul 31, 2025 - 06:06 PM (IST)

ਜਲੰਧਰ (ਕੁੰਦਨ, ਪੰਕਜ)- ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਅੱਜ 9 ਪੁਲਸ ਅਧਿਕਾਰੀਆਂ ਨੂੰ ਰਿਟਾਇਰਮੈਂਟ ਮੌਕੇ ਵਿਸ਼ੇਸ਼ ਸਮਾਰੋਹ ਰਾਹੀਂ ਸਨਮਾਨਤ ਕੀਤਾ ਗਿਆ। ਇਹ ਸਮਾਰੋਹ ਪੁਲਸ ਲਾਈਨ ਜਲੰਧਰ ਵਿਖੇ ਆਯੋਜਿਤ ਕੀਤਾ ਗਿਆ, ਜਿਸ 'ਚ ਵਿਭਾਗ ਵੱਲੋਂ ਉਨ੍ਹਾਂ ਦੀਆਂ ਸਾਲਾਂ ਦੀ ਸਮਰਪਿਤ ਸੇਵਾਵਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸਮਾਰੋਹ ਵਿੱਚ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ ਅਤੇ ਪੂਰੀ ਪੁਲਸ ਭਾਈਚਾਰੇ ਵੱਲੋਂ ਉਨ੍ਹਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਲੰਧਰ ਸਿਵਲ ਹਸਪਤਾਲ ਦਾ ਦੌਰਾ, ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਪੁਲਸ ਕਮਿਸ਼ਨਰ, ਸ੍ਰੀਮਤੀ ਧਨਪ੍ਰੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਰਿਟਾਇਰ ਹੋ ਰਹੇ ਅਧਿਕਾਰੀਆਂ ਦੀ ਲਗਨਸ਼ੀਲ ਸੇਵਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਵਿਭਾਗ ਉਨ੍ਹਾਂ ਦੀ ਕੀਮਤੀ ਸੇਵਾ ਲਈ ਹਿਰਦੇ ਤੋਂ ਧੰਨਵਾਦ ਕਰਦਾ ਹੈ ਅਤੇ ਉਨ੍ਹਾਂ ਨੂੰ ਸਿਹਤਮੰਦ, ਖ਼ੁਸ਼ਹਾਲ ਅਤੇ ਸੰਤੁਸ਼ਟ ਰਿਟਾਇਰਮੈਂਟ ਜੀਵਨ ਦੀਆਂ ਸ਼ੁਭਕਾਮਨਾਵਾਂ ਦਿੰਦਾ ਹੈ। ਇਸ ਵਿਦਾਈ ਸਮਾਰੋਹ ਵਿੱਚ ਸ਼੍ਰੀ ਸੁਖਵਿੰਦਰ ਸਿੰਘ, ਏ. ਡੀ. ਸੀ. ਪੀ. ਹੈੱਡਕੁਆਰਟਰਸ, ਅਮਿਤ ਠਾਕੁਰ, ਏ. ਸੀ. ਪੀ. ਅਤੇ ਸ਼੍ਰੀ ਮਨਮੋਹਨ ਸਿੰਘ, ਏ. ਸੀ. ਪੀ. ਹੈੱਡਕੁਆਰਟਰਸ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਜ਼ਮੀਨਾਂ 'ਤੇ ਕਬਜ਼ਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e