ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦਾ ਲਿਆ ਗਿਆ ਜਾਇਜ਼ਾ

Thursday, Aug 14, 2025 - 07:08 PM (IST)

ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦਾ ਲਿਆ ਗਿਆ ਜਾਇਜ਼ਾ

ਜਲੰਧਰ (ਕੁੰਦਨ, ਪੰਕਜ)- ਏ. ਡੀ. ਜੀ. ਪੀ. ਐੱਨ. ਆਰ. ਆਈ. ਸ਼੍ਰੀ ਆਰ. ਕੇ. ਜਸਵਾਲ, ਸੀ. ਪੀ. ਜਲੰਧਰ ਧਨਪ੍ਰੀਤ ਕੌਰ ਅਤੇ ਸੀਨੀਅਰ ਪੁਲਸ ਅਧਿਕਾਰੀਆਂ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ ਗਈ। ਇਹ ਕਾਰਵਾਈ ਦੇਸ਼ ਦੇ ਸਭ ਤੋਂ ਮਹੱਤਵਪੂਰਨ ਦਿਹਾੜੇ ਨੂੰ ਸੁਚਾਰੂ, ਸੁਰੱਖਿਅਤ ਅਤੇ ਗੰਭੀਰਤਾ ਨਾਲ ਮਣਾਉਣ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ।

ਇਹ ਵੀ ਪੜ੍ਹੋ:  ਪੰਜਾਬ 'ਚ ਹੜ੍ਹ! ਮੰਡ ਇਲਾਕੇ 'ਚ ਬਿਆਸ ਦਰਿਆ ਨੇ ਮਚਾਈ ਤਬਾਹੀ, ਘਰ ਛੱਡਣ ਨੂੰ ਮਜਬੂਰ ਹੋਏ ਲੋਕ

ਜਾਂਚ ਦੌਰਾਨ ਏ. ਡੀ. ਜੀ. ਪੀ. ਆਰ. ਕੇ. ਜਸਵਾਲ ਨੇ ਸੀਨੀਅਰ ਅਧਿਕਾਰੀਆਂ ਸਮੇਤ ਵੀ. ਆਈ. ਪੀ. ਇਲਾਕੇ, ਆਡੀਟੋਰੀਅਮ, ਪਰੇਡ ਗਰਾਊਂਡ ਨੇੜਲੇ ਉੱਚੀਆਂ ਇਮਾਰਤਾਂ ਅਤੇ ਨਿਰਧਾਰਤ ਪਾਰਕਿੰਗ ਸਥਾਨਾਂ ਦਾ ਖ਼ੁਦ ਮੁਆਇਨਾ ਕੀਤਾ। ਨਿਰੀਖਣ ਵਿੱਚ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਅਤੇ ਨਾਲ ਲੱਗਦੇ ਸਰਕਾਰੀ/ਜਨਤਕ ਸਥਾਨਾਂ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਸਰੁੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।  ਵਿਸ਼ੇਸ਼ ਧਿਆਨ ਪ੍ਰਵੇਸ਼ ਅਤੇ ਨਿਕਾਸ ਪੁਆਇੰਟਾ 'ਤੇ ਦਿੱਤਾ ਜਾ ਰਿਹਾ ਹੈ ਤਾਂ ਜੋ ਜਨਤਾ ਦੀ ਆਵਾਜਾਈ ਸੁਚਾਰੂ ਰਹੇ ਅਤੇ ਗੈਰ-ਅਧਿਕਾਰਿਤ ਪ੍ਰਵੇਸ਼ ਰੋਕਿਆ ਜਾ ਸਕੇ। ਉਨ੍ਹਾਂ ਨੇ ਮੌਕੇ ‘ਤੇ ਤਾਇਨਾਤ ਪੁਲਸ ਕਰਮਚਾਰੀਆਂ ਨੂੰ ਚਾਹੇ ਉਹ ਸਟੇਡੀਅਮ ਦੇ ਅੰਦਰ ਹੋਣ ਜਾਂ ਬਾਹਰ, ਚੌਕਸ ਰਹਿਣ ਅਤੇ ਹਰ ਘੰਟੇ ਜਾਂਚ ਕਰਨ ਦੇ ਆਦੇਸ਼ ਦਿੱਤੇ।

ਸੁਰੱਖਿਆ ਪ੍ਰਬੰਧਾਂ ਦੀ ਜਾਂਚ ਦੌਰਾਨ ਵਿਸ਼ੇਸ਼ ਮੈਟਲ ਡਿਟੈਕਟਰ, ਹੈਂਡਹੈਲਡ ਸਕੈਨਰ ਅਤੇ ਹੋਰ ਅਧੁਨਿਕ ਉਪਕਰਣਾਂ ਦੀ ਵਰਤੋਂ ਕੀਤੀ ਗਈ ਤਾਂ ਜੋ ਪੂਰੀ ਤਰ੍ਹਾਂ ਸੁਰੱਖਿਅਤ ਪ੍ਰਬੰਧ ਯਕੀਨੀ ਬਣ ਸਕਣ। ਸੁੱਰਖਿਆ ਨਰੀਖਣ ਤੋ ਬਾਅਦ , ਏ. ਡੀ. ਜੀ. ਪੀ. ਆਰ. ਕੇ. ਜਸਵਾਲ ਵਲੋਂ ਸੀਪੀ ਜਲੰਧਰ ਦੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਵਿਸ਼ੇਸ਼ ਮਿੰਟਿਗ ਕੀਤੀ ਗਈ, ਜਿਸ ਵਿਚ ਸੁਰੱਖਿਆ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। 

ਇਹ ਵੀ ਪੜ੍ਹੋ: Punjab: ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ 'ਚ ਮੌਤ, ਭੈਣ ਕੋਲ ਰੱਖੜੀ ਬਣਵਾਉਣ ਜਾਂਦੇ ਸਮੇਂ ਵਾਪਰਿਆ ਹਾਦਸਾ

ਸੀਨੀਅਰ ਪੁਲਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਸਮਾਰੋਹ ਦੌਰਾਨ ਪੁਲਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਣਪਛਾਤੀ ਵਸਤੂ ਬਾਰੇ ਤੁਰੰਤ ਪੁਲਸ ਹੈਲਪਲਾਈਨ 112 'ਤੇ ਸੂਚਨਾ ਦੇਣ। ਇਨ੍ਹਾਂ ਮਜ਼ਬੂਤ ਸੁਰੱਖਿਆ ਪ੍ਰਬੰਧਾਂ ਨਾਲ ਕਮਿਸ਼ਨਰੇਟ ਪੁਲਸ ਜਲੰਧਰ ਇਹ ਯਕੀਨੀ ਬਣਾਉਂਦੀ ਹੈ ਕਿ 79ਵਾਂ ਆਜ਼ਾਦੀ ਦਿਵਸ ਪੂਰੇ ਸ਼ਾਂਤੀ, ਏਕਤਾ ਅਤੇ ਰਾਸ਼ਟਰੀ ਮਾਣ ਦੇ ਮਾਹੌਲ ਵਿੱਚ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ ਮੁਸ਼ਕਿਲਾਂ, ਬਿਆਸ ਦਰਿਆ ਦਾ ਪਾਣੀ ਓਵਰਫਲੋਅ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News