ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ ''ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ ਕੀਤੀ ਨਸ਼ਟ

Friday, Jul 10, 2026 - 04:18 PM (IST)

ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ ''ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ ਕੀਤੀ ਨਸ਼ਟ

ਜਲੰਧਰ (ਮਹੇਸ਼)- ਕਮਿਸ਼ਨਰੇਟ ਪੁਲਸ ਵੱਲੋਂ ਸੀ. ਪੀ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ਹਿਰ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਦੇ ਕੁੱਲ੍ਹ 23 ਮੁਕੱਦਮਿਆਂ 'ਚ ਨਸ਼ਾ ਸਮੱਗਲਰਾਂ ਤੋਂ ਬਰਾਮਦ ਕੀਤੀ ਗਈ 2 ਕਿਲੋ 229 ਗ੍ਰਾਮ ਹੈਰੋਇਨ ਨੂੰ ਨਸ਼ਟ ਕੀਤਾ ਗਿਆ ਹੈ। ਧੋਗੜੀ ਰੋਡ 'ਤੇ ਵੀਰਵਾਰ ਸ਼ਾਮ ਨੂੰ ਕੀਤੀ ਗਈ ਇਸ ਕਾਰਵਾਈ ਸਮੇਂ ਡੀ. ਸੀ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਅਤੇ ਏ. ਡੀ. ਸੀ. ਪੀ. ਇਨਵੈਸਟੀਗੇਸ਼ਨ ਜਯੰਤ ਪੁਰੀ ਆਈ. ਪੀ. ਐੱਸ. ਅਤੇ ਏ. ਸੀ. ਪੀ. ਡੀ. ਅਮਨਬੀਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ:  ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ ਕਰੇਗਾ ਮਾਮਲਾ

ਡੀ. ਸੀ. ਪੀ. ਢਿੱਲੋਂ ਨੇ ਕਿਹਾ ਕਿ ਮਾਣਯੋਗ ਅਦਾਲਤ ਤੋਂ ਹੁਕਮ ਲੈ ਕੇ ਉਕਤ ਹੈਰੋਇਨ ਨੂੰ ਨਸ਼ਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਸ ਵੱਲੋਂ ਕਿਸੇ ਵੀ ਨਸ਼ਾ ਸਮੱਗਲਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੂੰ ਨਕੇਲ ਪਾਉਣ ਲਈ ਪੁਲਸ ਵੱਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਕਰਨ ਲਈ ਲੋਕ ਪੁਲਸ ਦਾ ਸਹਿਯੋਗ ਕਰਨ। ਨਸ਼ਾ ਸਮੱਗਲਰਾਂ ਬਾਰੇ ਪੁਲਸ ਨੂੰ ਜਾਣਕਾਰੀ ਦੇਣ ਵਾਲਿਆਂ ਦਾ ਨਾਂ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ:  ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News