ਕਪੂਰਥਲਾ ਜੇਲ੍ਹ ’ਚ ਬੰਦ ਮੁਲਜ਼ਮ ਦੀ ਨਾਜਾਇਜ਼ ਉਸਾਰੀ ’ਤੇ ਕਮਿਸ਼ਨਰਰੇਟ ਪੁਲਸ ਨੇ ਕੀਤੀ ਕਾਰਵਾਈ

Sunday, Nov 15, 2026 - 11:15 AM (IST)

ਕਪੂਰਥਲਾ ਜੇਲ੍ਹ ’ਚ ਬੰਦ ਮੁਲਜ਼ਮ ਦੀ ਨਾਜਾਇਜ਼ ਉਸਾਰੀ ’ਤੇ ਕਮਿਸ਼ਨਰਰੇਟ ਪੁਲਸ ਨੇ ਕੀਤੀ ਕਾਰਵਾਈ

ਜਲੰਧਰ (ਮਹੇਸ਼)-ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਡੀ. ਸੀ. ਪੀ. ਸਿਟੀ ਆਦਿੱਤਿਆ ਐੱਸ. ਵਾਰੀਅਰ ਤੇ ਏ. ਡੀ. ਸੀ. ਪੀ.-2 ਮਾਧਵੀ ਸ਼ਰਮਾ ਦੀ ਨਿਗਰਾਨੀ ਹੇਠ ਅਸਲਾ ਐਕਟ ਅਤੇ ਨਸ਼ਾ ਸਮੱਗਲਿੰਗ ਦੇ ਮਾਮਲੇ ’ਚ ਸੈਂਟਰਲ ਜੇਲ੍ਹ ਕਪੂਰਥਲਾ ’ਚ ਬੰਦ ਨਸ਼ਾ ਸਮੱਗਲਰ ਵੱਲੋਂ ਨਸ਼ਾ ਸਮਗਲਿੰਗ ਦੀ ਕਮਾਈ ਨਾਲ ਬਣਾਈ ਨਾਜਾਇਜ਼ ਉਸਾਰੀ ਉੱਪਰ ਸਖ਼ਤ ਕਾਰਵਾਈ ਕੀਤੀ ਗਈ ਹੈ। ਸ਼ਨੀਵਾਰ ਨੂੰ ਕਮਿਸ਼ਨਰੇਟ ਪੁਲਸ ਅਤੇ ਨਗਰ ਨਿਗਮ ਜਲੰਧਰ ਵੱਲੋਂ ਸਾਂਝੇ ਤੌਰ ’ਤੇ ਕਪੂਰਥਲਾ ਰੋਡ, ਅੱਡਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਸਥਿਤ ਇਕ ਇਮਾਰਤ ਵਿਰੁੱਧ ਕਾਰਵਾਈ ਕੀਤੀ ਗਈ। 

ਇਹ ਇਮਾਰਤ ਸਬੰਧਤ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ ਜਾਇਦਾਦ ਹੋਣ ਦੇ ਆਧਾਰ ’ਤੇ ਸੀਲ ਕੀਤੀ ਗਈ ਸੀ। ਏ. ਸੀ. ਪੀ. ਵੈਸਟ, ਜਲੰਧਰ ਆਤਿਸ਼ ਭਾਟੀਆ ਅਤੇ ਨਗਰ ਨਿਗਮ ਜਲੰਧਰ ਦੇ ਅਸਿਸਟੈਂਟ ਟਾਊਨ ਪਲਾਨਰ ਰਵਿੰਦਰ ਕੁਮਾਰ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਿੰਗ ਦੇ ਮਾਮਲਿਆਂ ’ਚ ਸ਼ਾਮਲ ਅਮਨਦੀਪ ਸਿੰਘ ਉਰਫ਼ ਆਨੰਦ ਪੁੱਤਰ ਜਸਬੀਰ ਸਿੰਘ ਵਾਸੀ ਬਾਜਵਾ ਕਾਲੋਨੀ, ਬਸਤੀ ਪੀਰਦਾਦ, ਜਲੰਧਰ ਦੀ ਇਸ ਗੈਰ-ਕਾਨੂੰਨੀ ਉਸਾਰੀ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਢਾਹ ਦਿੱਤਾ ਗਿਆ।

ਇਹ ਵੀ ਪੜ੍ਹੋ: ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ

ਜ਼ਿਕਰਯੋਗ ਹੈ ਕਿ ਉਕਤ ਵਿਅਕਤੀ ਅਸਲਾ ਐਕਟ ਦੇ ਮਾਮਲਿਆਂ ’ਚ ਵੀ ਸ਼ਾਮਲ ਹੈ ਅਤੇ ਇਸ ਸਮੇਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਬੰਦ ਹੈ। ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਦੁਹਰਾਇਆ ਜਾਂਦਾ ਹੈ ਕਿ ਨਸ਼ਾ ਸਮੱਗਲਿੰਗ ਅਤੇ ਇਸ ਨਾਲ ਜੁੜੀਆਂ ਗੈਰ-ਕਾਨੂੰਨੀ ਸਰਗਰਮੀਆਂ ’ਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। ਪੁਲਸ ਅਫ਼ਸਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਅਮਨਦੀਪ ਸਿੰਘ ਉਰਫ ਆਨੰਦ ਦੇ ਖਿਲਾਫ ਇਸ ਤੋਂ ਪਹਿਲਾਂ ਵੀ ਥਾਣਾ ਡਿਵੀਜ਼ਨ ਨੰਬਰ ਇਕ ਵਿਚ ਅਤੇ ਥਾਣਾ ਬਸਤੀ ਬਾਵਾ ਖੇਲ ਵਿਚ ਐੱਨ. ਡੀ. ਪੀ. ਐੱਸ. ਐਕਟ ਅਤੇ ਅਸਲਾ ਐਕਟ ਦੇ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਨੇ ਕੀਤੀ ਮੀਂਹ ਦੀ ਭਵਿੱਖਬਾਣੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News