ਹਾਜੀਪੁਰ ਵਿਖੇ ਵਿਅਕਤੀ ਨੇ ਨਹਿਰ ''ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Friday, Sep 08, 2023 - 04:15 PM (IST)

ਹਾਜੀਪੁਰ (ਜੋਸ਼ੀ)- ਪੁਲਸ ਸਟੇਸ਼ਨ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਪੜੇਲਿਆਂ ਦੇ ਇਕ ਵਿਅਕਤੀ ਵੱਲੋਂ ਮੁਕੇਰੀਆਂ ਹਾਈਡਲ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਸੁਭਾਸ਼ ਚੰਦਰ ਨੇ ਦਸਿਆ ਹੈ ਕਿ ਹਾਜੀਪੁਰ ਪੁਲਸ ਨੂੰ ਦਿੱਤੇ ਬਿਆਨ 'ਚ ਯਸ਼ਪਾਲ ਸਿੰਘ ਪੁੱਤਰ ਗੁਰਬਚਨ ਲਾਲ ਵਾਸੀ ਪਿੰਡ ਪੜੇਲਿਆਂ ਨੇ ਦੱਸਿਆ ਹੈ ਕਿ ਮੇਰਾ ਭਰਾ ਸੁਸ਼ੀਲ ਕੁਮਾਰ (40) ਜੋ ਪੰਜਾਬ ਰੋਡਵੇਜ ਵਿੱਚ ਨੌਕਰੀ ਕਰਦਾ ਸੀ ਅਤੇ ਪਿਛਲੇ ਤਿੰਨ ਸਾਲਾਂ ਤੋਂ ਸਸਪੈਂਡ ਚਲ ਰਿਹਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀI
ਅੱਜ ਪਰੇਸ਼ਾਨੀ ਦੇ ਹਾਲਾਤ 'ਚ ਉਸ ਨੇ ਮੁਕੇਰੀਆਂ ਹਾਈਡਲ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਹਾਜੀਪੁਰ ਪੁਲਸ ਦੇ ਏ. ਐੱਸ. ਆਈ. ਅਸ਼ੋਕ ਕੁਮਾਰ ਨੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਵਾ ਕੇ ਕਬਜੇ 'ਚ ਲੈ ਕੇ ਯਸ਼ਪਾਲ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਪਿੱਛੋਂ ਲਾਸ਼ ਦਾ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਵਿਖੇ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ I
ਇਹ ਵੀ ਪੜ੍ਹੋ- ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ