ਜਲੰਧਰ: ਡਿਪੂ ''ਤੇ ਕਣਕ ਨੂੰ ਲੈ ਕੇ ਹੰਗਾਮਾ, ਕੁੜੀ ਨਾਲ ਕੀਤੀ ਧੱਕਾ-ਮੁੱਕੀ ਤੇ ਮਾਰੇ ਥੱਪੜ

09/25/2023 4:51:42 PM

ਜਲੰਧਰ (ਸੋਨੂੰ)- ਜਲੰਧਰ ਦੇ ਦਕੋਹਾ ਜਗਜੀਤ ਕਲੋਨੀ 'ਚ ਡਿਪੂ 'ਤੇ ਕਣਕ ਨੂੰ ਲੈ ਕੇ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੀੜਤ ਲੜਕੀ ਨੀਰਜ ਸ਼ਰਮਾ ਨੇ ਦੋਸ਼ ਲਾਇਆ ਕਿ ਉਹ ਕੁਝ ਦਿਨ ਪਹਿਲਾਂ ਕਣਕ ਦੀ ਪਰਚੀ ਕੱਟਵਾਉਣ ਗਈ ਸੀ। ਇਸ ਦੌਰਾਨ ਜਦੋਂ ਉਹ ਕਣਕ ਬਾਰੇ ਪੁੱਛਗਿੱਛ ਕਰਨ ਆਈ ਤਾਂ ਉਸ ਨੇ ਡਿਪੂ ਹੋਲਡਰ ਰਾਜਵਿੰਦਰ ਕੌਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੁੱਛਗਿੱਛ ਦੌਰਾਨ ਡਿਪੂ ਹੋਲਡਰ ਦੇ ਸੰਚਾਲਕ ਨੇ ਉਸ ਨਾਲ ਧੱਕਾ-ਮੁੱਕੀ ਕੀਤੀ ਅਤੇ ਥੱਪੜ ਮਾਰੇ ਹਨ। ਜਿਸ ਤੋਂ ਬਾਅਦ ਇਲਾਕੇ 'ਚ ਹੰਗਾਮਾ ਸ਼ੁਰੂ ਹੋ ਗਿਆ।

ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਵਾਇਰਲ ਇਤਰਾਜ਼ਯੋਗ ਵੀਡੀਓਜ਼ ਦੇ ਮਾਮਲੇ 'ਚ ਨਵਾਂ ਮੋੜ, ਗ੍ਰਿਫ਼ਤਾਰ ਕੁੜੀ ਦਾ ਪਰਿਵਾਰ ਆਇਆ ਸਾਹਮਣੇ

PunjabKesari

ਇਸ ਦੌਰਾਨ ਪੀੜਤ ਲੜਕੀ ਨੇ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਡਿਪੂ ਹੋਲਡਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਕਤ ਲੜਕੀ ਕਿਸੇ ਹੋਰ ਡਿਪੂ ਤੋਂ ਪਰਚੀ ਕੱਟਵਾ ਕੇ ਇਥੇ ਲੈ ਕੇ ਆਈ ਸੀ। ਇਸ ਦੌਰਾਨ ਉਸ ਨੇ ਪੀੜਤ ਲੜਕੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਇਹ ਉਸ ਦੇ ਡਿਪੂ ਦੀ ਪਰਚੀ ਨਹੀਂ ਹੈ। ਇਸ ਦੌਰਾਨ ਪੀੜਤ ਲੜਕੀ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ-  ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ 'ਚ ਮੁਅੱਤਲ SHO ਨਵਦੀਪ ਸਿੰਘ ਗ੍ਰਿਫ਼ਤ ਤੋਂ ਕੋਹਾਂ ਦੂਰ, ਪਰਿਵਾਰ ਨੇ ਕੱਢੀ ਭੜਾਸ


ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News