ਬੰਦੂਕ ਲੈ ਕੇ ਇੰਸਟਾਗ੍ਰਾਮ ’ਤੇ ਵੀਡੀਓ ਅਪਲੋਡ ਕਰਨ ਵਾਲੇ ਖ਼ਿਲਾਫ਼ ਪਰਚਾ ਦਰਜ

01/01/2023 4:34:36 PM

ਰੂਪਨਗਰ (ਵਿਜੇ)- ਬੰਦੂਕ ਲੈ ਕੇ ਇੰਸਟਾਗ੍ਰਾਮ ’ਤੇ ਵੀਡੀਓ ਅਪਲੋਡ ਕਰਨ ਦੇ ਮਾਮਲੇ ’ਚ ਜ਼ਿਲ੍ਹਾ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨੂੰ ਕੋਰਟ ਵੱਲੋਂ ਜੇਲ੍ਹ ਭੇਜ ਦਿੱਤਾ ਗਿਆ। ਇਸ ਸਬੰਧ ’ਚ ਐੱਸ. ਐੱਸ. ਪੀ. ਵਿਵੇਕ ਐੱਸ. ਸੋਨੀ ਨੇ ਦੱਸਿਆ ਕਿ 2 ਦਿਨ ਪਹਿਲਾਂ ਨੰਗਲ ਦੇ ਇਕ ਵਿਅਕਤੀ ਹਰੀਸ ਸ਼ਰਮਾ ਵਾਸੀ ਪਿੰਡ ਬਿਭੌਰ ਸਾਹਿਬ ਵੱਲੋਂ ਬੰਦੂਕ ਲੈ ਕੇ ਇੰਸਟਾਗ੍ਰਾਮ ’ਤੇ ਇਕ ਵੀਡੀਓ ਅਪਲੋਡ ਕੀਤੀ ਗਈ ਸੀ, ਜਿਸ ’ਚ ਉਹ ਗਾਲੀ ਗਲੋਚ ਕਰਕੇ ਕੁਝ ਪੁਲਸ ਅਫ਼ਸਰਾਂ ਅਤੇ ਹੋਰਨਾਂ ਨੂੰ ਮਾੜੀ ਸ਼ਬਦਾਬਲੀ ਬੋਲ ਰਿਹਾ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ।

ਇਹ ਵੀ ਪੜ੍ਹੋ :ਨਵੇਂ ਸਾਲ ਮੌਕੇ ਦੋ ਘਰਾਂ 'ਚ ਵਿਛੇ ਸੱਥਰ, ਜਲੰਧਰ ਵਿਖੇ ਵਾਪਰੇ ਰੂਹ ਕੰਬਾਊ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਵੀਡੀਓ ਵਾਇਰਲ ਹੋਣ ’ਤੇ ਉਸ ਨੂੰ ਗ੍ਰਿਫ਼ਤਾਰ ਕਰਨ ਗਏ ਪੁਲਸ ਕਰਮਚਾਰੀਆਂ ਨਾਲ ਵੀ ਉਸ ਵਿਅਕਤੀ ਵੱਲੋਂ ਹੱਥੋਪਾਈ ਅਤੇ ਗਲਤ ਸਲੂਕ ਕੀਤਾ ਗਿਆ। ਐੱਸ. ਐੱਸ. ਪੀ. ਵਿਵੇਕ ਐੱਸ. ਸੋਨੀ ਨੇ ਦੱਸਿਆ ਕਿ ਉਸ ਵਿਅਕਤੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਧਾਰਾ 353, 186, 506, 294 ਆਈ. ਪੀ. ਸੀ. 25-54-59 ਆਰਮਜ ਐਕਟ ਅਧੀਨ ਪਰਚਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਕੋਰਟ ’ਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਲੈ ਕੇ ਰੂਪਨਗਰ ਜੇਲ੍ਹ ਭੇਜ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਵਿਵੇਕ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਥਿਆਰਾਂ ਨਾਲ ਸੋਸ਼ਲ ਮੀਡੀਆ ’ਤੇ ਕਿਸੇ ਵੀ ਤਰ੍ਹਾਂ ਦੀ ਫੋਟੋ ਅਤੇ ਵੀਡੀਓ ਅਪਲੋਡ ਕਰਨ ਜਾਂ ਕਿਸੇ ਨੂੰ ਧਮਕਾਉਣ ’ਤੇ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ ਵਿਖੇ PAP ਚੌਂਕ 'ਚ ਲੱਗਾ ਧਰਨਾ, ਰੂਟ ਡਾਇਵਰਜ਼ਨ ਦੇ ਬਾਵਜੂਦ ਲੱਗਿਆ ਲੰਬਾ ਜਾਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri