ਥਾਣਾ ਟਾਂਡਾ ''ਚ ਖੁੱਲ੍ਹਾ ਦਰਬਾਰ ਲਗਾ ਪੁਲਸ ਅਧਿਕਾਰੀਆਂ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

Saturday, May 07, 2022 - 03:26 PM (IST)

ਥਾਣਾ ਟਾਂਡਾ ''ਚ ਖੁੱਲ੍ਹਾ ਦਰਬਾਰ ਲਗਾ ਪੁਲਸ ਅਧਿਕਾਰੀਆਂ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਜਨਤਾ ਦੀ ਸਹੂਲਤ ਲਈ ਇਕ ਵੱਡੀ ਪਹਿਲਕਦਮੀ ਕਰਦੇ ਹੋਏ ਪੁਲਸ ਵੱਲੋਂ ਸ਼ਨੀਵਾਰ ਨੂੰ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਬਿਨੈਕਾਰਾਂ ਦੀ ਸੁਣਵਾਈ ਕੀਤੀ ਗਈ। ਇਸ ਦੌਰਾਨ ਡੀ. ਐੱਸ. ਪੀ. ਟਾਂਡਾ ਰਾਜ ਕੁਮਾਰ ਅਤੇ ਸਟੇਸ਼ਨ ਇੰਚਾਰਜ ਐੱਸ. ਆਈ. ਜਬਰਜੀਤ ਸਿੰਘ ਨੇ ਥਾਣੇ ਦੀਆਂ ਲੰਬਿਤ ਪਈਆਂ ਕੁਝ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। 

ਇਹ ਵੀ ਪੜ੍ਹੋ: 'ਨਿੰਬੂ' ਨੇ ਮੁਸੀਬਤ 'ਚ ਪਾਇਆ ਕਪੂਰਥਲਾ ਜੇਲ੍ਹ ਦਾ ਸੁਪਰਡੈਂਟ, ਹੋਇਆ ਸਸਪੈਂਡ, ਜਾਣੋ ਪੂਰਾ ਮਾਮਲਾ

ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਪੁਲੀਸ ਅਧਿਕਾਰੀਆਂ ਨੇ ਕਈ ਸ਼ਿਕਾਇਤਾਂ ਦਾ ਨਿਪਟਾਰਾ ਕਰਦਿਆਂ ਸਬੰਧਤ ਜਾਂਚ ਅਧਿਕਾਰੀਆਂ ਨੂੰ ਕੁਝ ਹੱਲ ਕਰਨ ਦੀ ਹਦਾਇਤ ਕੀਤੀ। ਕੁਝ ਮਾਮਲਿਆਂ ਵਿੱਚ, ਬਿਨੈਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਦੋਵਾਂ ਧਿਰਾਂ ਵਿਚਕਾਰ ਆਪਸੀ ਸੁਲਾਹ ਅਤੇ ਸਮਝੌਤੇ ਦੁਆਰਾ ਕੀਤਾ ਗਿਆ ਸੀ। ਇਸ ਦੌਰਾਨ ਡੀ. ਐੱਸ. ਪੀ. ਨੇ ਦੱਸਿਆ ਕਿ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਰੀਡਰ ਡੀਐਸਪੀ ਲਖਵਿੰਦਰ ਸਿੰਘ ਅਤੇ ਮੁੱਖ ਮੁਨਸ਼ੀ ਰਵਿੰਦਰ ਸਿੰਘ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News