ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸ਼ੋਭਾ ਯਾਤਰਾ ਲਈ ਸਮੁੱਚੇ ਪ੍ਰਬੰਧ ਕੀਤੇ ਜਾਣਗੇ: ਡਿਪਟੀ ਕਮਿਸ਼ਨਰ

Saturday, Sep 28, 2024 - 01:25 PM (IST)

ਜਲੰਧਰ (ਚੋਪੜਾ)–ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ 16 ਅਕਤੂਬਰ ਨੂੰ ਸ਼੍ਰੀ ਰਾਮ ਚੌਂਕ ਤੋਂ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਅਤੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਇਕ ਮੀਟਿੰਗ ਹੋਈ। ਮੀਟਿੰਗ ਵਿਚ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ, ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਅਤੇ ਮੇਜਰ ਡਾ. ਅਮਿਤ ਮਹਾਜਨ, ਡੀ. ਸੀ. ਪੀ. ਸੰਦੀਪ ਸ਼ਰਮਾ ਤੋਂ ਇਲਾਵਾ ਸਿਟੀ ਵਾਲਮੀਕਿ ਸਭਾ ਦੇ ਚੀਫ਼ ਪੈਟਰਨ ਅਤੇ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਚੇਅਰਮੈਨ ਰਾਜ ਕੁਮਾਰ ਰਾਜੂ, ਪ੍ਰਧਾਨ ਰਾਜੇਸ਼ ਭੱਟੀ, ਜਨਰਲ ਸਕੱਤਰ ਰਾਜੇਸ਼ ਪਦਮ, ਰਾਸ਼ਟਰੀ ਸੰਚਾਲਕ ਸੁਭਾਸ਼ ਸੋਂਧੀ, ਹੀਰੋ ਸੱਭਰਵਾਲ, ਵਾਲਮੀਕਿ ਟਾਈਗਰ ਫੋਰਸ ਦੇ ਅਜੈ ਖੋਸਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਇਸ ਦੌਰਾਨ ਚੰਦਨ ਗਰੇਵਾਲ, ਰਾਜ ਕੁਮਾਰ ਰਾਜੂ, ਰਾਜੇਸ਼ ਭੱਟੀ ਅਤੇ ਹੋਰਨਾਂ ਨੇ ਕਿਹਾ ਕਿ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਵਾਲੇ ਭਗਤਾਂ ਦੇ ਸੈਲਾਬ ਨੂੰ ਦੇਖਦੇ ਹੋਏ ਹਰੇਕ ਸਾਲ ਵਾਂਗ ਇਸ ਸਾਲ ਵੀ ਨਗਰ ਨਿਗਮ, ਸਿਹਤ ਵਿਭਾਗ, ਪਾਵਰਕਾਮ ਸਮੇਤ ਹੋਰ ਵਿਭਾਗ ਸਮਾਂ ਰਹਿੰਦੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਤਾਂ ਕਿ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਹੋਣ ਵਾਲੇ ਪ੍ਰੋਗਰਾਮਾਂ ਲਈ ਪੰਜਾਬ ਸਰਕਾਰ ਵੱਲੋਂ ਉਚਿਤ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਉਚਿਤ ਪ੍ਰਬੰਧ ਕਰਨ ਲਈ ਵਚਨਬੱਧ ਹੈ ਤਾਂ ਕਿ ਲੋਕ ਪੂਰੀ ਧਾਰਮਿਕ ਭਗਤੀ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਵਿਚ ਹਿੱਸਾ ਲੈ ਸਕਣ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਇਸ ਆਯੋਜਨ ਨੂੰ ਸਫਲ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੇਗਾ। ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਪੂਰੀ ਧਾਰਮਿਕ ਭਾਵਨਾ ਨਾਲ ਸ਼ੋਭਾ ਯਾਤਰਾ ਵਿਚ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਬਦਲਵੇਂ ਰੂਟ ਪਲਾਨ, ਵਾਹਨਾਂ ਦੀ ਲੋੜੀਂਦੀ ਪਾਰਕਿੰਗ, ਚੌਕ-ਚੌਰਾਹਿਆਂ ਦਾ ਸੁੰਦਰੀਕਰਨ, ਸੁਰੱਖਿਆ ਿਵਵਸਥਾ ਅਤੇ ਹੋਰ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇਗਾ ਤਾਂ ਕਿ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ।

ਇਹ ਵੀ ਪੜ੍ਹੋ- ਅਮਰੀਕਾ 'ਚ ਪੰਜਾਬੀ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮੰਜ਼ਰ ਵੇਖ ਸਹਿਮੇ ਲੋਕ

PunjabKesari

ਡਿਪਟੀ ਕਮਿਸ਼ਨਰ ਨੇ ਹਰੇਕ ਸਬੰਧਤ ਅਧਿਕਾਰੀ ਨੂੰ ਇਹ ਯਕੀਨੀ ਬਣਾਉਣ ਨੂੰ ਕਿਹਾ ਕਿ ਉਨ੍ਹਾਂ ਦੇ ਕਰਮਚਾਰੀ ਇਸ ਪ੍ਰਸਿੱਧ ਸ਼ੋਭਾ ਯਾਤਰਾ ਦੌਰਾਨ ਸਮਾਗਮ ਦੇ ਉਚਿਤ ਸੰਚਾਲਨ ਲਈ ਪੂਰੀ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਸ਼ੋਭਾ ਯਾਤਰਾ ਵਿਚ ਹਿੱਸਾ ਲੈਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਨੂੰ ਸ਼ੋਭਾ ਯਾਤਰਾ ਮਾਰਗ ਦੀ ਉਚਿਤ ਸਫ਼ਾਈ ਯਕੀਨੀ ਬਣਾਉਣ, ਸੜਕਾਂ ’ਤੇ ਪਾਣੀ ਦਾ ਛਿੜਕਾਅ ਕਰਨ, ਅਸਥਾਈ ਅਤੇ ਮੋਬਾਈਲ ਪਖਾਨੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਸਿਹਤ ਿਵਭਾਗ ਨੂੰ ਦਵਾਈਆਂ ਅਤੇ ਐਂਬੂਲੈਂਸ ਨਾਲ ਮੈਡੀਕਲ ਟੀਮਾਂ ਨੂੰ ਤਾਇਨਾਤ ਕਰਨ ਲਈ ਕਿਹਾ। ਉਨ੍ਹਾਂ ਪਾਵਰਕਾਮ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਰੂਟ ’ਤੇ ਲਟਕਦੀਆਂ ਤਾਰਾਂ ਨੂੰ ਹਟਾਉਣ ਅਤੇ ਨਿਰਵਿਘਨ ਬਿਜਲੀ ਸਪਲਾਈ ਦੇ ਉਚਿਤ ਪ੍ਰਬੰਧ ਕਰਨ ਨੂੰ ਕਿਹਾ।

ਡਿਪਟੀ ਕਮਿਸ਼ਨਰ ਨੇ ਪੁਲਸ ਵਿਭਾਗ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ, ਖਾਸ ਕਰ ਕੇ ਸ਼ੋਭਾ ਯਾਤਰਾ ਦੌਰਾਨ ਟ੍ਰੈਫਿਕ ਵਿਵਸਥਾ ਨਿਰਵਿਘਨ ਯਕੀਨੀ ਬਣਾਉਣ ਲਈ ਸਮੇਂ ’ਤੇ ਪ੍ਰਬੰਧ ਕਰਨ ਨੂੰ ਵੀ ਕਿਹਾ। ਉਨ੍ਹਾਂ ਕਿਹਾ ਕਿ ਟ੍ਰੈਫਿਕ ਰੂਟ ਨੂੰ ਡਾਈਵਰਟ ਕਰ ਕੇ ਇਕ ਵਿਆਪਕ ਯੋਜਨਾ ਪਹਿਲਾਂ ਤੋਂ ਤਿਆਰ ਕਰ ਕੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਕਿ ਉਹ ਟ੍ਰੈਫਿਕ ਜਾਮ ਦੀ ਸਥਿਤੀ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੀ ਗਿਣਤੀ ਵਿਚ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਹ ਮੀਟਿੰਗ ਆਯੋਜਨਾਂ ਤੋਂ ਕਾਫੀ ਪਹਿਲਾਂ ਕੀਤੀ ਜਾ ਰਹੀ ਹੈ ਤਾਂ ਕਿ ਸਾਰੇ ਪ੍ਰਬੰਧ ਸਮੇਂ ’ਤੇ ਮੁਕੰਮਲ ਕੀਤੇ ਜਾ ਸਕਣ। ਇਸ ਮੌਕੇ ਏ. ਡੀ. ਸੀ. ਪੀ. ਸੁਖਵਿੰਦਰ ਸਿੰਘ, ਐੱਸ. ਡੀ. ਐੱਮ. ਰਣਧੀਰ ਿਸੰਘ ਹੀਰ, ਡੀ. ਆਰ. ਓ. ਨਵਦੀਪ ਸਿੰਘ ਭੋਗਲ, ਐੱਸ. ਪੀ. ਮਨਪ੍ਰੀਤ ਸਿੰਘ, ਸਿਟੀ ਵਾਲਮੀਕਿ ਸਭਾ ਮਹਿਲਾ ਵਿੰਗ ਦੀ ਪ੍ਰਧਾਨ ਨੰਦ ਰਾਣੀ ਸੱਭਰਵਾਲ, ਚੇਅਰਪਰਸਨ ਸੀਮਾ ਗਿੱਲ, ਬਿਸ਼ਨ ਦਾਸ ਸਹੋਤਾ, ਬਾਬਾ ਦੀਪ, ਐਡਵੋਕੇਟ ਸੰਦੀਪ ਕੁਮਾਰ, ਸੰਜੀਵ ਕੁਮਾਰ, ਹੈਪੀ ਭੱਟੀ ਪ੍ਰਧਾਨ, ਯਸ਼ਪਾਲ ਗਿੱਲ, ਸੂਰਜ ਗਿੱਲ, ਐਡਵੋਕੇਟ ਗੁਰਮੇਲ ਸਿੰਘ, ਐਡਵੋਕੇਟ ਸਤਨਾਮ ਹੁੰਦਲ, ਐਡਵੋਕੇਟ ਜਤਿਨ ਹੰਸ, ਬੱਬੂ ਥਾਪਰ, ਰਿਚੀ ਭਾਟੀਆ, ਨੰਨੂ ਭਾਟੀਆ, ਵਿਕਰਮ ਭੱਟੀ, ਕਾਲੂ ਪਹਿਲਵਾਨ, ਪ੍ਰਥਮ ਨਾਹਰ, ਮੋਹਿਤ ਘਈ, ਸਾਹਿਲ ਗਰੋਵਰ, ਮਿੱਕੀ ਗਿੱਲ, ਵੰਦਨਾ ਮਹਿਤਾ, ਮੀਨੂੰ ਬੱਗਾ, ਰਿਤੂ ਭੱਟੀ, ਆਸ਼ਾ ਸਹੋਤਾ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਕੈਮਿਸਟ ਸ਼ਾਪ ’ਤੇ ਕੰਮ ਕਰਨ ਵਾਲੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News