ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਵਿਗੜ ਰਹੇ ਹਾਲਾਤ
Monday, Aug 25, 2025 - 01:57 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਪੰਜਾਬ ਵਿਚ ਬੀਤੇ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਹਾਲਾਤ ਹੁਣ ਵਿਗੜਦੇ ਜਾ ਰਹੇ ਹਨ। ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਜਿੱਥੇ ਨੀਵੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਉੱਥੇ ਹੀ ਵੱਖ-ਵੱਖ ਚੋਆਂ ਵਿੱਚ ਵੀ ਪਾਣੀ ਆਉਣਾ ਸ਼ੁਰੂ ਹੋ ਗਿਆ। ਜੇਕਰ ਗੱਲ ਕੀਤੀ ਜਾਵੇ ਪਿੰਡ ਨੰਗਲ ਖੁੰਗਾ ਮੋਹਾ ਮਸੀਤੀ, ਸਕਰਾਲਾ ਰਾਜਪੁਰ ਦੀ, ਉਥੇ ਪਿੰਡਾਂ ਦੇ ਚੋਆਂ ਵਿੱਚ ਪਾਣੀ ਵਗਣਾ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ: ਅਮਰੀਕਾ ਬੈਠੇ ਗੈਂਗਸਟਰਾਂ ਨੇ ਪੰਜਾਬ 'ਚ ਕਰਵਾਇਆ ਵੱਡਾ ਕਾਂਡ, DGP ਗੌਰਵ ਯਾਦਵ ਦੇ ਵੱਡੇ ਖ਼ੁਲਾਸੇ
ਉਥੇ ਭਾਰੀ ਬਾਰਿਸ਼ ਕਾਰਨ ਖ਼ਸਤਾ ਹਾਲਤ ਅਤੇ ਪੁਰਾਣੇ ਮਕਾਨਾਂ ਦੇ ਡਿੱਗਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਦੂਜੇ ਪਾਸੇ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਬਿਆਸ ਦਰਿਆ ਦਾ ਪਾਣੀ ਓਵਰਫਲੋਅ ਹੋ ਕੇ ਨੇੜਲੇ ਪਿੰਡਾਂ ਵਿੱਚ ਵੜ ਚੁੱਕਾ ਹੈ ਅਤੇ ਵੱਖ-ਵੱਖ ਗੁਰੂ ਘਰਾਂ ਵਿੱਚ ਲੋਕਾਂ ਨੂੰ ਸੁਚੇਤ ਰਹਿਣ ਲਈ ਅਨਾਉਂਸਮੈਂਟ ਵੀ ਕੀਤੀਆਂ ਜਾ ਰਹੀਆਂ ਹਨ। ਜੇਕਰ ਬਾਰਿਸ਼ ਨਾ ਰੁਕੀ ਤਾਂ ਹਾਲਤ ਇਸ ਤੋਂ ਵੀ ਜ਼ਿਆਦਾ ਖ਼ਰਾਬ ਹੋਵੇਗੀ।
ਇਹ ਵੀ ਪੜ੍ਹੋ: ਰਾਸ਼ਨ ਕਾਰਡ ਦੇ ਮੁੱਦੇ 'ਤੇ CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e