ਜਲੰਧਰ: ਕਾਂਗਰਸ ਭਵਨ ਦਾ ਘਿਰਾਓ ਕਰਨ ਪੁੱਜੀਆਂ ਭਾਜਪਾ ਮਹਿਲਾ ਮੋਰਚਾ ਦੀਆਂ ਬੀਬੀਆਂ ਦੀ ਪੁਲਸ ਨਾਲ ਝੜਪ

04/07/2021 1:16:21 PM

ਜਲੰਧਰ (ਸੋਨੂੰ) - ਜਲੰਧਰ ਵਿਚ ਅੱਜ ਭਾਜਪਾ ਮਹਿਲਾ ਮੋਰਚਾ ਵੱਲੋਂ ਕਾਂਗਰਸ ਭਵਨ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਔਰਤਾਂ ਵੱਲੋਂ ਕਾਂਗਰਸ ਦੇ ਚਾਰ ਵਿਧਾਇਕਾਂ ਖ਼ਿਲਾਫ਼ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟੁੱਟਣ ਲੱਗੀ ਭਾਜਪਾ, ਜ਼ਿਲ੍ਹਾ ਸਕੱਤਰ ਨੇ ਦਿੱਤਾ ਅਸਤੀਫ਼ਾ

ਭਾਜਪਾ ਮਹਿਲਾ ਮੋਰਚਾ ਨੇ ਰੋਸ ਜ਼ਾਹਰ ਕਰਦੇ ਹੋਏ ਪੁਲਸ ਦੇ ਦੋ ਬੈਰੀਕੇਡਸ ਵੀ ਤੋੜ ਦਿੱਤੇ। ਦਰਅਸਲ ਸੂਬੇ ਦੀ ਵਿਗੜਦੀ ਵਿਵਸਥਾ ਦੇ ਵਿਰੋਧ ’ਚ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀਆਂ ਔਰਤਾਂ ਕਾਂਗਰਸ ਭਵਨ ਦਾ ਘਿਰਾਓ ਕਰਨ ਅਤੇ ਕਾਂਗਰਸੀ ਵਿਧਾਇਕਾਂ ਨੂੰ ਚੂੜੀਆਂ ਦੇਣ ਪੁੱਜੀਆਂ ਸਨ ਪਰ ਪੁਲਸ ਵੱਲੋਂ ਕਾਂਗਰਸ ਭਵਨ ਤੋਂ ਪਹਿਲਾਂ ਹੀ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਲਿਆ ਗਿਆ। 

ਇਹ ਵੀ ਪੜ੍ਹੋ : ਹੁਣ ਇਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਕਰਨਾ ਪਵੇਗਾ ਇੰਤਜ਼ਾਰ

ਇਸ ਦੌਰਾਨ ਉਨ੍ਹਾਂ ਦੀ ਪੁਲਸ ਦੇ ਨਾਲ ਧੱਕਾ-ਮੁੱਕੀ ਅਤੇ ਬਹਿਸਬਾਜ਼ੀ ਵੀ ਹੋਈ। ਮਹਿਲਾ ਮੋਰਚਾ ਦੀਆਂ ਔਰਤਾਂ ਕਾਂਗਰਸ ਭਵਨ ਦਾ ਘਿਰਾਓ ਕਰਨ ਲਈ ਸਵੇਰੇ ਪੁੱਡਾ ਕੰਪਲੈਕਸ ਵਿਖੇ ਇਕੱਠੀਆਂ ਹੋਈਆਂ। ਉਨ੍ਹਾਂ ਨੂੰ ਕਾਂਗਰਸ ਭਵਨ ਤੱਕ ਪਹੁੰਚਣ ਤੋਂ ਰੋਕਣ ਲਈ 4 ਥਾਣਿਆਂ ਦੀ ਪੁਲਸ ਪਹਿਲਾਂ ਹੀ ਤਾਇਨਾਤ ਸੀ। ਕਾਂਗਰਸ ਭਵਨ ਤੋਂ ਥੋੜ੍ਹੀ ਪਹਿਲਾਂ ਪੁਲਸ ਨਾਲ ਧੱਕਾ-ਮੁੱਕੀ ਅਤੇ ਬਹਿਸਬਾਜ਼ੀ ਤੋਂ ਬਾਅਦ ਔਰਤਾਂ ਨੂੰ ਵਾਪਸ ਮੁੜਨਾ ਪਿਆ। 

ਇਹ ਵੀ ਪੜ੍ਹੋ : ਅੱਖਾਂ ਦੀ ਰੌਸ਼ਨੀ ਵਧਾਉਣ ਲਈ ਲਾਹੇਵੰਦ ਹੈ ਕਰੇਲੇ ਦਾ ਜੂਸ, ਜਾਣੋ ਹੋਰ ਵੀ ਬੇਮਿਸਾਲ ਫਾਇਦੇ

ਇਹ ਵੀ ਪੜ੍ਹੋ :  ਕੋਰੋਨਾ ਸਬੰਧੀ ਸਖ਼ਤੀ, ਪੰਜਾਬ ਤੋਂ ਬੱਸਾਂ ਰਾਹੀਂ ਦੂਜੇ ਸੂਬਿਆਂ 'ਚ ਜਾਣ ਵਾਲੇ ਮੁਸਾਫ਼ਿਰਾਂ ਲਈ ਲਾਗੂ ਹੋਵੇਗਾ ਇਹ ਨਿਯਮ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri