ਜਲੰਧਰ ਉਪ ਚੋਣ ਹਾਰਨ ਮਗਰੋਂ ਕਾਂਗਰਸ ਨੇ ਬਦਲੀ ਰਣਨੀਤੀ, ਪਾਰਟੀ ਨੂੰ ਸਤਾ ਰਿਹੈ ਇਹ ਡਰ
Friday, Jun 09, 2023 - 04:33 PM (IST)

ਜਲੰਧਰ- ਲੋਕ ਸਭਾ ਜ਼ਿਮਨੀ ਚੋਣ 'ਚ ਆਪਣੀ ਸਭ ਤੋਂ ਸੁਰੱਖਿਅਤ ਸੀਟ ਹਾਰਨ ਤੋਂ ਬਾਅਦ ਕਾਂਗਰਸ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 'ਚ ਆਪਣੀ ਰਣਨੀਤੀ ਬਦਲ ਦਿੱਤੀ ਹੈ। ਕਾਂਗਰਸ ਨੂੰ ਡਰ ਹੈ ਕਿ ਸੱਤਾਧਾਰੀ ਪਾਰਟੀ ਕਾਂਗਰਸ ਦੀ ਰਣਨੀਤੀ ਫੇਲ੍ਹ ਨਾ ਕਰ ਦੇਵੇ ਤੇ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣ ਜਿੱਤੀ ਹੈ ਕਿਤੇ ਉਵੇਂ ਹੀ ਨਗਰ ਨਿਗਮ ਚੋਣਾਂ 'ਚ ਵੀ ਕਾਂਗਰਸ 'ਤੇ ਹਾਵੀ ਨਾ ਹੋ ਜਾਵੇ। ਇਸ ਲਈ ਕਾਂਗਰਸ ਨਿਗਮ ਚੋਣਾਂ 'ਚ ਸਾਵਧਾਨੀ ਵਰਤਣ ਰਹੀ ਹੈ। ਪਾਰਟੀ ਦੇ ਸੂਬਾ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਕਹਿਣਾ ਹੈ ਕਿ ਪਾਰਟੀ ਚੋਣਾਂ ਦੀ ਤਿਆਰੀ 'ਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ- ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ
ਦੱਸ ਦੇਈਏ ਕਿ ਸੂਬੇ ਦੇ ਪੰਜ ਨਗਰ ਨਿਗਮ ਤੇ 40 ਨਗਰ ਕੌਂਸਲ ਦੇ ਚੋਣਾਂ ਪੈਂਡਿਗ ਹਨ। ਇਨ੍ਹਾਂ ਚੋਣਾਂ 'ਤੇ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਇਹ ਚੋਣਾਂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣੀਆਂ ਹਨ। ਇਸ ਲਈ ਕਾਂਗਰਸ ਲੋਕ ਸਭਾ ਚੋਣਾਂ ਵਿੱਚ ਹੋਈਆਂ ਗਲਤੀਆਂ ਨੂੰ ਦੁਹਰਾਉਣਾ ਨਹੀਂ ਚਾਹੁੰਦੀ। ਜਲੰਧਰ ਜ਼ਿਮਨੀ ਚੋਣ 'ਚ ਕਾਂਗਰਸ ਨੂੰ ਪੂਰਾ ਭਰੋਸਾ ਸੀ ਕਿ ਉਹ ਚੋਣ ਜਿੱਤੇਗੀ, ਕਿਉਂਕਿ 25 ਸਾਲਾਂ 'ਚ ਜਲੰਧਰ 'ਚ ਕਾਂਗਰਸ ਕਦੇ ਵੀ ਨਹੀਂ ਹਾਰੀ। ਇਸ ਉਤਸ਼ਾਹ 'ਚ ਕਾਂਗਰਸ ਨੇ ਆਪਣੀ ਚੋਣਾਂ ਦੀ ਰਾਜਨੀਤੀ ਨੂੰ ਛੁਪਾਉਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਇਸ ਦਾ ਫ਼ਾਇਦਾ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਉਠਾਇਆ।
ਇਹ ਵੀ ਪੜ੍ਹੋ- ਜਰਨੈਲ ਸਿੰਘ ਕਤਲ ਕਾਂਡ 'ਚ ਵੱਡੀ ਗ੍ਰਿਫ਼ਤਾਰੀ, ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਸਣੇ 3 ਕਾਬੂ
ਦੂਜੇ ਪਾਸੇ ਚੋਣਾਂ ਦੇ ਆਖ਼ਰੀ ਦਿਨਾਂ ਵਿੱਚ ਜਦੋਂ ਕਾਂਗਰਸ ਸੁਸਤ ਹੋਣ ਲੱਗੀ ਤਾਂ ਸੱਤਾਧਾਰੀ ਧਿਰ ਨੇ ਆਪਣਾ ਪੂਰਾ ਰਵੱਈਆ ਦਿਖਾਇਆ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਰਕਾਰ ਨੇ ਜਲੰਧਰ ਵਿੱਚ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਕਾਂਗਰਸ ਹੁਣ ਚੋਣਾਂ ਵਿੱਚ ਬਿਨਾਂ ਕਿਸੇ ਰੌਲੇ-ਰੱਪੇ ਦੇ ਆਪਣੀ ਰਾਜਨੀਤੀ ਅਪਣਾਉਣ ਅਤੇ ਨਾਲ ਹੀ ਜ਼ਿਲ੍ਹਾ ਕਮੇਟੀਆਂ ਜਲਦ ਹੀ ਗਠਨ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ- ਲਾਪ੍ਰਵਾਹੀ ਕਾਰਨ 2 ਸਾਲ ਦੇ ਮਾਸੂਮ ਦੀ ਗਈ ਜਾਨ, ਨਰਸ ਨੇ ਮੋਬਾਇਲ ਸੁਣਦਿਆਂ ਲਾਇਆ ਗ਼ਲਤ ਟੀਕਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।