ਕੈਪਟਨ ਸਰਕਾਰ ''ਤੇ ਨਾ ਤਾਂ ਜਨਤਾ ਨੂੰ ਹੈ ਭਰੋਸਾ ਤੇ ਨਾ ਹੀ ਕਾਂਗਰਸੀ ਲੀਡਰਾਂ ਨੂੰ - ਚੰਦੂਮਾਜਰਾ

08/21/2020 6:41:30 PM

ਰੂਪਨਗਰ(ਸੱਜਨ ਸਿੰਘ ਸੈਣੀ) - ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਜਿੱਥੇ ਸੀਨੀਅਰ ਕਾਂਗਰਸੀ ਲੀਡਰਾਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਨੇ, ਉੱਥੇ ਹੀ ਵਿਰੋਧੀਆਂ ਵੱਲੋਂ ਵੀ ਖੂਬ ਸਿਆਸੀ ਹਮਲੇ ਕੀਤੇ ਜਾ ਰਹੇ ਹਨ । ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਸਾਬਕਾ ਐੱਮ. ਪੀ. ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮਾੜੀ ਕਾਰਗੁਜ਼ਾਰੀ ਦੇ ਚੱਲਦੇ ਕਾਂਗਰਸ ਸਰਕਾਰ ਕੋਰੋਨਾ ਮਹਾਮਾਰੀ 'ਤੇ ਰੋਕਥਾਮ ਕਰਨ 'ਚ ਫੇਲ੍ਹ ਸਾਬਤ ਹੋਈ ਹੈ ।

ਸੀਨੀਅਰ ਕਾਂਗਰਸੀ ਲੀਡਰਾਂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਬਿਆਨ 'ਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੈਪਟਨ ਦੀ ਸਰਕਾਰ 'ਤੇ ਨਾ ਤਾਂ ਜਨਤਾ ਨੂੰ ਭਰੋਸਾ ਰਿਹਾ ਹੈ ਤੇ ਨਾ ਹੀ ਕਾਂਗਰਸੀ ਲੀਡਰਾਂ ਨੂੰ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ।

ਖੇਤੀ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਨੂੰ ਲੈ ਕੇ ਚੰਦੂਮਾਜਰਾ ਕੇਂਦਰ ਸਰਕਾਰ ਦੇ ਹੱਕ ਵਿਚ ਬੋਲਦੇ ਦਿਖਾਈ ਦਿੱਤੇ ਅਤੇ ਬਾਅਦ ਵਿਚ ਕਿਸਾਨਾਂ ਦੇ ਨਾਲ ਵੀ ਖੜ੍ਹਨ ਦੀ ਗੱਲ ਕਹੀ ।

 


Harinder Kaur

Content Editor

Related News