''ਪੰਜਾਬ ਕੇਸਰੀ ਗਰੁੱਪ'' ਤੇ ਕੀਤੀ ਜਾ ਰਹੀ ਛਾਪੇਮਾਰੀ ਨਿੰਦਣਯੋਗ: ਕਾਂਗਰਸੀ ਆਗੂ

Saturday, Feb 07, 2026 - 06:15 PM (IST)

''ਪੰਜਾਬ ਕੇਸਰੀ ਗਰੁੱਪ'' ਤੇ ਕੀਤੀ ਜਾ ਰਹੀ ਛਾਪੇਮਾਰੀ ਨਿੰਦਣਯੋਗ: ਕਾਂਗਰਸੀ ਆਗੂ

ਟਾਂਡਾ ਉੜਮੁੜ (ਪਰਮਜੀਤ ਮੋਮੀ)-'ਪੰਜਾਬ ਕੇਸਰੀ ਗਰੁੱਪ' 'ਤੇ ਪੰਜਾਬ ਸਰਕਾਰ ਦੇ ਸਟੇਟ ਜੀ. ਐੱਸ. ਟੀ. ਵੱਲੋਂ ਕੀਤੀ ਗਈ ਛਾਪੇਮਾਰੀ ਨਾਲ ਇਹ ਸਾਬਤ ਹੋ ਚੁੱਕਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਦੀ ਤਰ੍ਹਾਂ ਇਕ ਵਾਰ ਫਿਰ ਤੋਂ ਮੀਡੀਆ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਜੋਕਿ ਅਸੰਭਵ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਗੁਰਵੀਰ ਰਿੰਕੂ ਮੂਨਕਾਂ ਅਤੇ ਗੁਰਚਰਨ ਸਿੰਘ ਮੂਨਕਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਕੇਸਰੀ ਗਰੁੱਪ 'ਤੇ ਕੀਤੀ ਗਈ ਛਾਪੇਮਾਰੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹੋਏ ਪੰਜਾਬ ਸਰਕਾਰ ਤੋਂ ਇਕ ਵਾਰ ਫਿਰ ਤੋਂ ਆਜ਼ਾਦ ਮੀਡੀਆ ਨੂੰ ਦਵਾਉਣਾ ਚਾਹੁੰਦੀ ਹੈ ਪਰ ਇਹ ਕਿਸੇ ਵੀ ਕੀਮਤ 'ਤੇ ਆਪਣੇ ਮਾੜੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕਦੀ। 

ਇਹ ਵੀ ਪੜ੍ਹੋ:  'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਇਸ ਮੌਕੇ ਉਨ੍ਹਾਂ ਹੋਰ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਨੇ ਜਿੱਥੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਦਿੱਤਾ, ਉਥੇ ਹੀ ਪੰਜਾਬ ਅਤੇ ਪੰਜਾਬੀਅਤ ਦੀ ਰਾਖੀ ਵਾਸਤੇ ਵੀ ਆਪਣੇ ਆਪ ਪੰਜਾਬ ਕੇਸਰੀ ਗਰੁੱਪ ਨੇ ਹਮੇਸ਼ਾ ਹੀ ਅੱਗੇ ਹੋ ਕੇ ਲੜਾਈ ਲੜੀ ਹੈ ਅਤੇ ਮੌਜੂਦਾ ਸਮੇਂ ਵਿੱਚ ਵੀ ਸ਼ਹੀਦ ਪਰਿਵਾਰ ਫੰਡ ਚਲਾ ਕੇ ਇਕ ਵਡਮੁੱਲੀ ਸੇਵਾ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: 5 ਮਿੰਟ 'ਚ ਹੁੰਦੀ ਹੈ ਨਸ਼ੇ ਦੀ Home Delivery! MP ਚੰਨੀ ਨੇ ਸਾਂਝੀ ਕੀਤੀ ਵੀਡੀਓ ਨੇ ਮਚਾਇਆ ਤਹਿਲਕਾ

ਇਸ ਮੌਕੇ ਉਕਤ ਕਾਂਗਰਸੀ ਆਗੂਆਂ ਨੇ ਕਿਹਾ ਕਿ ਪੰਜਾਬ ਚੋਂ ਭਰਿਸ਼ਟਾਚਾਰੀ, ਬੇਰੁਜ਼ਗਾਰੀ, ਨਸ਼ਾਖੋਰੀ ਅਤੇ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦੀ ਬਜਾਏ ਸੂਬਾ ਸਰਕਾਰ ਸੱਚਾਈ ਦੀ ਆਵਾਜ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਅਪਣਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਵੀ ਪੰਜਾਬ ਕੇਸਰੀ ਗਰੁੱਪ ਦੇ ਦਫ਼ਤਰਾਂ ਅਤੇ ਪ੍ਰਿੰਟਿੰਗ ਪ੍ਰੈਸਾਂ 'ਤੇ ਛਾਪੇਮਾਰੀ ਕਰਦੇ ਹੋਏ ਆਪਣੀ ਬੁਖਲਾਹਟ ਦਾ ਸਬੂਤ ਦਿੱਤਾ ਸੀ, ਜਿਸ ਤੇ' ਮਾਣਯੋਗ ਸੁਪਰੀਮ ਕੋਰਟ ਨੇ ਰੋਕ ਲਗਾ ਕੇ ਸਰਕਾਰ ਦੀ ਮਾੜੀ ਮਨਸ਼ਾ ਨੂੰ ਖ਼ਤਮ ਕੀਤਾ ਸੀ ਪਰ ਹੁਣ ਇਕ ਵਾਰ ਫਿਰ ਤੋਂ ਕੀਤੀ ਜਾ ਰਹੀ ਛਾਪੇਮਾਰੀ ਬਹੁਤ ਹੀ ਨਿੰਦਣਯੋਗ ਹੈ। ਇਸ ਮੌਕੇ ਉਕਤ ਦੋਨੋਂ ਆਗੂਆਂ ਨੇ ਪੰਜਾਬ ਕੇਸਰੀ ਦੇ ਪ੍ਰਬੰਧਕਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਸਰਕਾਰ ਦੇ ਇਸ ਧੱਕੇ ਖ਼ਿਲਾਫ਼ ਬਿਲਕੁਲ ਖੜ੍ਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਕੇਸਰੀ ਨਾਲ ਮੋਢੇ ਨਾਲ ਮੋਢਾ ਲਾ ਕੇ ਯੋਗਦਾਨ ਕਰਨਗੇ। ਉਨਾਂ ਹੋਰ ਕਿਹਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਅੱਜ ਪੰਜਾਬ ਦਾ ਹਰੇਕ ਵਰਗ ਆਵਾਜ਼ ਚੁੱਕ ਰਿਹਾ ਹੈ, ਜਿਸ ਤੋਂ ਸਰਕਾਰ ਨੂੰ ਸਬਕ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਵਾਂਗ ਲੱਕੀ ਓਬਰਾਏ ਨੂੰ ਥਾਰ 'ਚ ਬਣਾਇਆ ਨਿਸ਼ਾਨਾ! 44 ਦਿਨ ਪਹਿਲਾਂ ਰਚੀ ਸਾਜਿਸ਼, ਦੁਸ਼ਮਣੀ 'ਚ ਇੰਝ ਬਦਲੀ ਦੋਸਤੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News