ਕੈਪਟਨ ਨੇ ਵਿਧਾਇਕ ਸੁਸ਼ੀਲ ਰਿੰਕੂ ਨੂੰ ਫੋਨ ਕਰਕੇ ਪੁੱਛਿਆ ਹਾਲ-ਚਾਲ
Thursday, Oct 29, 2020 - 05:13 PM (IST)

ਜਲੰਧਰ (ਚੋਪੜਾ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਾਂਸ਼ਹਿਰ ਦੇ ਨੇੜੇ ਸੜਕ ਹਾਦਸੇ ਵਿਚ ਵਾਲ-ਵਾਲ ਬਚੇ ਵਿਧਾਇਕ ਸੁਸ਼ੀਲ ਰਿੰਕੂ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਕੈਪਟਨ ਅਮਰਿੰਦਰ ਨੇ ਵਿਧਾਇਕ ਰਿੰਕੂ ਤੋਂ ਦੁਰਘਟਨਾ ਦੀ ਵਿਸਤ੍ਰਿਤ ਜਾਣਕਾਰੀ ਲਈ ਅਤੇ ਪ੍ਰਮਾਤਮਾ ਦਾ ਸ਼ੁਕਰ ਕੀਤਾ ਕਿ ਉਹ ਸਾਰੇ ਇਸ ਭਿਅੰਕਰ ਹਾਦਸੇ ਦੇ ਬਾਵਜੂਦ ਠੀਕ-ਠਾਕ ਹਨ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀਆਂ ਲਾਸ਼ਾਂ
ਉਨ੍ਹਾਂ ਨੇ ਵਿਧਾਇਕ ਰਿੰਕੂ ਦੇ ਡਰਾਈਵਰ ਅਤੇ ਗੰਨਮੈਨ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਵੀ ਕੀਤੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀਆਂ ਸੁਖਜਿੰਦਰ ਰੰਧਾਵਾ, ਅਰੁਣਾ ਚੌਧਰੀ, ਓਮ ਪ੍ਰਕਾਸ਼ ਸੋਨੀ, ਸੁੰਦਰ ਸ਼ਾਮ ਅਰੋੜਾ, ਸੰਸਦ ਮੈਂਬਰ ਸੰਤੋਖ ਚੌਧਰੀ, ਵਿਧਾਇਕ ਹਰਜੋਤ ਕਮਲ, ਲਖਬੀਰ ਸਿੰਘ ਲੱਖਾ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਪਵਨ ਟੀਨੂੰ, ਸਾਬਕਾ ਮੰਤਰੀ ਅਵਿਨਾਸ਼ ਚੰਦਰ ਨੇ ਵੀ ਵਿਧਾਇਕ ਰਿੰਕੂ ਨੂੰ ਫੋਨ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਵਿਧਾਇਕ ਰਾਜਿੰਦਰ ਬੇਰੀ, ਵਿਧਾਇਕ ਸੁਰਿੰਦਰ ਚੌਧਰੀ, ਵਿਧਾਇਕ ਬਾਵਾ ਹੈਨਰੀ ਸਣੇ ਦਿਨ ਭਰ ਵੱਡੀ ਗਿਣਤੀ 'ਚ ਕਾਂਗਰਸੀ ਨੇਤਾ, ਕੌਂਸਲਰ, ਵਰਕਰ ਅਤੇ ਆਮ ਲੋਕ ਵਿਧਾਇਕ ਰਿੰਕੂ ਨੂੰ ਮਿਲਣ ਉਨ੍ਹਾਂ ਦੇ ਨਿਵਾਸ 'ਤੇ ਪਹੁੰਚੇ।
ਇਹ ਵੀ ਪੜ੍ਹੋ: ਮਹਿੰਗੇ ਸ਼ੌਂਕਾਂ ਨੇ ਕਰਵਾਈ ਇਹ ਘਟੀਆ ਕਰਤੂਤ, ਪੁਲਸ ਅੜਿੱਕੇ ਆਉਣ 'ਤੇ ਖੁੱਲ੍ਹਿਆ ਭੇਤ
ਜ਼ਿਕਰਯੋਗ ਹੈ ਕਿ ਵਿਧਾਇਕ ਰਿੰਕੂ ਦੀ ਫਾਰਚਿਊਨ ਗੱਡੀ ਪਿਛਲੇ ਦਿਨੀਂ ਚੰਡੀਗੜ੍ਹ ਜਾਂਦੇ ਹੋਏ ਨਵਾਂਸ਼ਹਿਰ ਦੇ ਨੇੜੇ ਗਲਤ ਦਿਸ਼ਾ ਵਿਚ ਆ ਰਹੀ ਇਕ ਟਰੈਕਟਰ-ਟਰਾਲੀ ਨਾਲ ਟਕਰਾ ਗਈ ਸੀ। ਇਸ ਦੁਰਘਟਨਾ ਵਿਚ ਫਾਰਚਿਊਨ ਗੱਡੀ ਦੇ ਪਰਖੱਚੇ ਉੱਡ ਗਏ ਸਨ, ਜਦਕਿ ਵਿਧਾਇਕ ਰਿੰਕੂ ਨੂੰ ਹਲਕੀ-ਫੁਲਕੀ ਸੱਟ ਲੱਗੀ ਸੀ। ਗੱਡੀ ਦਾ ਡਰਾਈਵਰ ਅਤੇ ਗੰਨਮੈਨ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਵਿਧਾਇਕ ਰਿੰਕੂ ਅੱਜ ਸ਼ਾਮ ਦੁਬਾਰਾ ਚੈੱਕਅਪ ਕਰਵਾਉਣ ਹਸਪਤਾਲ ਪਹੁੰਚੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਦੁਆਵਾਂ ਸਦਕਾ ਹੀ ਉਹ ਅੱਜ ਪੂਰੀ ਤਰ੍ਹਾਂ ਤੰਦਰੁਸਤ ਹਨ।
ਇਹ ਵੀ ਪੜ੍ਹੋ: ਘਰ 'ਚ ਦਾਖ਼ਲ ਹੋ ਚਾਕੂ ਨਾਲ ਵੱਢਿਆ ਸੀ ਨੌਜਵਾਨ, ਮੌਤ ਦਾ ਕਾਰਨ ਜਾਣ ਹੋਵੋਗੇ ਹੈਰਾਨ