ਕਾਂਗਰਸ ਪਾਰਟੀ ਦੇ ਮਨੋਜ ਭਸੀਨ ਇਪਰੂਵਮੈਂਟ ਟਰੱਸਟ ਦੇ ਨਵੇਂ ਚੈਅਰਮੈਨ ਨਿਯੁਕਤ
Friday, Aug 23, 2019 - 10:24 AM (IST)

ਕਪੂਰਥਲਾ (ਵਿਪਨ ਮਹਾਜਨ) - ਕਾਂਗਰਸ ਪਾਰਟੀ ਨਾਲ ਸਬੰਧ ਰੱਖਣ ਵਾਲੇ ਮਨੋਜ ਭਸੀਨ ਨੂੰ ਬੀਤੇ ਦਿਨ ਇਪਰੂਵਮੈਟ ਟਰੱਸਟ ਦਾ ਨਵਾਂ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ। ਮਨੋਜ ਭਸੀਨ ਪਿਛਲੇ 10 ਸਾਲਾ ਤੋਂ ਕੌਂਸਲਰ ਹਨ। ਇਸ ਤੋਂ ਪਹਿਲਾਂ ਉਹ ਬਲਾਕ ਕਪੂਰਥਲਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਚੇਅਰਮੈਨ ਦੀ ਨਿਯੁਕਤੀ ਹੋਣ ਦੀ ਖੁਸ਼ੀ 'ਚ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਰ ਸਰਕਾਰ ਦੇ ਮੰਤਰੀ ਬ੍ਰਹਮ ਮਹਿੰਦਰਾ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਤਹਿ-ਦਿਲੋ ਧੰਨਵਾਦ ਕੀਤਾ ਹੈ, ਜਿਨ੍ਹਾਂ ਦੀ ਬਦੌਲਤ ਇਸ ਅਹੁਦੇ 'ਤੇ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲਿਆ।