ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ ''ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ

Monday, Jun 29, 2020 - 01:55 PM (IST)

ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ ''ਚ ਕਾਂਗਰਸ ਨੇ ਕੀਤਾ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)— ਕੇਂਦਰ ਸਰਕਾਰ ਵੱਲੋਂ ਲਗਾਤਾਰ ਪਿਛਲੇ ਦਿਨਾਂ ਤੋਂ ਤੇਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੂਰੇ ਦੇਸ਼ 'ਚ ਹੀ ਹਾਹਾਕਾਰ ਮਚੀ ਹੋਈ ਹੈ। ਡੀਜ਼ਲ ਦੀਆਂ ਕੀਮਤਾਂ ਪੈਟਰੋਲ ਦੇ ਰੇਟ ਨੂੰ ਛੂਹ ਰਹੀਆਂ ਹਨ ਅਤੇ ਲਗਾਤਾਰ ਵਧ ਰਹੀਆਂ ਹਨ ਜਦੋਂ ਕਿ ਬਾਕੀ ਦੇਸ਼ਾਂ 'ਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਕਾਰਨ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ ਪਰ ਭਾਰਤ 'ਚ ਡੀਜ਼ਲ-ਪੈਟਰੋਲ ਲਗਾਤਾਰ ਵਧ ਰਿਹਾ ਹੈ, ਜੋ ਚਿੰਤਾ ਵਿਸ਼ਾ ਬਣਦਾ ਜਾ ਰਿਹਾ ਹੈ।

PunjabKesari
ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਪੰਜਾਬ 'ਚ ਕਾਂਗਰਸੀ ਵਰਕਰਾਂ ਵੱਲੋਂ ਅੱਜ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਸ੍ਰੀ  ਅਨੰਦਪੁਰ ਸਾਹਿਬ ਵਿਖੇ ਵੀ ਕਾਂਗਰਸੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੱਜ ਕੇ ਭੜਾਸ ਕੱਢੀ। ਇਸ ਦੌਰਾਨ ਕਾਂਗਰਸੀਆਂ ਵੱਲੋਂ ਐੱਸ. ਡੀ. ਐੱਮ. ਨੂੰ ਮੰਗ ਪੱਤਰ ਦਿੱਤਾ ਕਿ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਨਾਲੋਂ ਪਹਿਲਾਂ ਘਟਾਈਆਂ ਜਾਣ।

PunjabKesari


author

shivani attri

Content Editor

Related News