ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ

06/29/2020 3:35:07 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਏ ਬੇਤਹਾਸ਼ਾ ਵਾਧੇ ਦੇ ਵਿਰੋਧ 'ਚ ਹਲਕਾ ਉੜਮੁੜ ਦੇ ਕਾਂਗਰਸੀ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪੁਤਲਾ ਫੂਕਿਆ। ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ 'ਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ 'ਚ ਸ਼ਾਮਲ ਕਾਂਗਰਸੀ ਵਰਕਰਾਂ ਨੇ ਬਲਾਕ ਕਾਂਗਰਸ ਦਫਤਰ ਤੋਂ ਰੋਸ ਮਾਰਚ ਕੱਢਦੇ ਹੋਏ ਸਰਕਾਰੀ ਹਸਪਤਾਲ ਚੌਂਕ ਜਾ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: 'ਕੋਰੋਨਾ' ਕਾਰਨ ਜਲੰਧਰ 'ਚ 21ਵੀਂ ਮੌਤ, 75 ਸਾਲਾ ਬੀਬੀ ਨੇ ਤੋੜਿਆ ਦਮ

ਇਸ ਮੌਕੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਪਹਿਲਾਂ ਤੋਂ ਕੋਰੋਨਾ ਕਾਰਨ ਆਰਥਿਕ ਤੰਗੀ ਸਹਿ ਰਹੀ ਦੇਸ਼ ਦੀ ਜਨਤਾ ਦਾ ਲੱਕ ਤੋੜਨ ਲਈ ਮੋਦੀ ਸਰਕਾਰ ਨੇ ਆਪਣੀਆਂ ਨਕਾਰਾ ਆਰਥਿਕ ਨੀਤੀਆਂ ਦੇ ਚਲਦੇ ਪਿਛਲੇ 22 ਦਿਨਾਂ ਵਿੱਚ ਪੈਟਰੋਲ ਡੀਜਲ ਵਿੱਚ ਬੇਤਹਾਸ਼ਾ ਵਾਧਾ ਕਰ ਦਿੱਤਾ ਹੈ, ਜਿਸ ਨਾਲ ਦੇਸ਼ ਦੀ ਜਨਤਾ 'ਚ ਕੇਂਦਰ ਦੀ ਜੁਮਲੇਬਾਜ਼ੀ ਵਾਲੀ ਮੋਦੀ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਹੈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ 'ਚ ਹੋਏ ਭਾਰੀ ਵਾਧੇ ਨਾਲ ਹਰੇਕ ਕਿੱਤਾ ਅਤੇ ਵਰਗ ਬੁਰੀ ਤਰਾਂ ਪ੍ਰਭਾਵਿਤ ਹੋਵੇਗਾ ਅਤੇ ਦੇਸ਼ 'ਚ ਮਹਿਗਾਈ ਵਧੇਗੀ।

ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਖ਼ੌਫ਼ਨਾਕ ਵਾਰਦਾਤ, ਪ੍ਰੇਮੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਵਿਆਹੁਤਾ ਪ੍ਰੇਮਿਕਾ

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਵਾਧੇ ਨੂੰ ਵਾਪਸ ਲੈਣ ਲਈ ਕੋਈ ਕਦਮ ਨਾ ਚੁੱਕਿਆ ਤਾਂ ਕਾਂਗਰਸ ਪਾਰਟੀ ਦੇਸ਼ ਵਿੱਚ ਮੋਦੀ ਸਰਕਾਰ ਖਿਲਾਫ ਵੱਡਾ ਅੰਦੋਲਨ ਸ਼ੁਰੂ ਕਰੇਗੀ | ਇਸ ਮੌਕੇ ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਮਨਦੀਪ ਸਿੰਘ ਬਿੱਲਾ, ਸਿਮਰਨ ਸੈਣੀ, ਜਰਨੈਲ ਜਾਜਾ, ਸੁਖਵਿੰਦਰ ਜੀਤ ਸਿੰਘ ਝਾਵਰ, ਰਾਕੇਸ਼ ਵੋਹਰਾ, ਲਖਵੀਰ ਸਿੰਘ ਲੱਖੀ, ਹਰੀ ਕ੍ਰਿਸ਼ਨ ਸੈਣੀ, ਅਨਿਲ ਪਿੰਕਾ ਆਦਿ ਸ਼ਾਮਲ ਸਨ।
ਇਹ ਵੀ ਪੜ੍ਹੋ: ਲਾਪਤਾ ਹੋਈਆਂ ਬੱਚੀਆਂ ਦੀ ਘਰਾਂ 'ਚ ਭਾਲ ਕਰਦੀ ਰਹੀ ਪੁਲਸ, ਜਦ ਕਾਰ 'ਚ ਵੇਖਿਆ ਤਾਂ ਉੱਡੇ ਹੋਸ਼


shivani attri

Content Editor

Related News