ਕੇਂਦਰ ਸਰਕਾਰ ਵਿਰੁੱਧ ਕਾਂਗਰਸ ਨੇ ਦਿੱਤਾ ਰੋਸ ਧਰਨਾ

11/25/2019 11:31:41 PM

ਹੁਸ਼ਿਆਰਪੁਰ, (ਘੁੰਮਣ)- ਕੇਂਦਰ ਦੀ ਮੋਦੀ ਸਰਕਾਰ ਦੇ ਵਿਰੁੱਧ ਸੰਪੂਰਨ ਭਾਰਤੀ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰ-ਵਿਆਪੀ ਪ੍ਰਦਰਸ਼ਨਾਂ ਤੇ ਧਰਨੇ ਦੀ ਲਡ਼ੀ ਅਧੀਨ ਅੱਜ ਇਥੇ ਸਿਟੀ ਕਾਂਗਰਸ ਕਮੇਟੀ ਦੇ ਵਰਕਰਾਂ ਨੇ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਕੁਲਦੀਪ ਨੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਡਾ ਮਾਹਿਲਪੁਰ ਵਿਚ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਕੁਲਦੀਪ ਨੰਦਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਸਮੇਂ ਦੇਸ਼ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ। ਮੋਦੀ ਸਰਕਾਰ ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਘਟਾ ਕੇ ਗਾਂਧੀ ਪਰਿਵਾਰ ਲਈ ਪਰੇਸ਼ਾਨੀਆਂ ਪੈਦਾ ਕਰ ਰਹੀ ਹੈ। ਸਰਕਾਰ ਕਿਸਾਨਾਂ ਦੀ ਸਹਾਇਤਾ ਕਰਨ ਵਿਚ ਵੀ ਬੁਰੀ ਤਰ੍ਹਾਂ ਨਾਲ ਅਸਫਲ ਰਹੀ ਹੈ ਜਿਸ ਕਾਰਣ ਕਿਸਾਨ ਆਤਮਹੱਤਿਆਵਾਂ ਕਰਨ ਲਈ ਮਜਬੂਰ ਹੋ ਰਹੇ ਹਨ।

ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਨੇ ਕਿਹਾ ਕਿ ਮਹਿੰਗਾਈ ਦਰ ਜੋ ਸਾਲ 2016 ਵਿਚ ਮਹਿੰਗਾਈ ਦਰ 6 ਫ਼ੀਸਦੀ ਸੀ ਜੋ ਕਿ ਵਧ ਕੇ 9 ਫ਼ੀਸਦੀ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਹਰ ਸਾਲ 2 ਕਰੋਡ਼ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਗੱਲ ਕਹੀ ਸੀ ਪਰ 1 ਕਰੋਡ਼ ਲੋਕਾਂ ਨੂੰ ਵੀ ਨੌਕਰੀ ਨਹੀਂ ਦਿੱਤੀ ਗਈ। ਇਸ ਮੌਕੇ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।


Bharat Thapa

Content Editor

Related News