ਪ੍ਰਿਯੰਕਾ ਗਾਂਧੀ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਕਾਂਗਰਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

07/20/2019 2:38:16 AM

ਹੁਸ਼ਿਆਰਪੁਰ, (ਘੁੰਮਣ)- ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦੇ ਸੋਨਭਦਰ ’ਚ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ’ਚ ਕਾਂਗਰਸੀ ਵਰਕਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਇਥੇ ਕੈਬਨਿਟ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋਡ਼ਾ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਪ੍ਰਿਯੰਕਾ ਗਾਂਧੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰੋਸ ਪ੍ਰਗਟ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਖਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੀਆਂ ਸਰਕਾਰਾਂ ਡਿਕਟੇਟਰ ਦੇ ਤੌਰ ’ਤੇ ਕੰਮ ਕਰ ਰਹੀਆਂ ਹਨ। ਸੱਤਾ ਦੇ ਨਸ਼ੇ ਵਿਚ ਲੋਕਤੰਤਰ ਨੂੰ ਇਨ੍ਹਾਂ ਦੋਵੇਂ ਸਰਕਾਰਾਂ ਨੇ ਮਜਾਕ ਬਣਾ ਕੇ ਰੱਖ ਦਿੱਤਾ ਹੈ। ਅਰੋਡ਼ਾ ਨੇ ਕਿਹਾ ਕਿ ਕਾਂਗਰਸੀ ਵਰਕਰ ਭਾਜਪਾ ਆਗੂਆਂ ਵੱਲੋਂ ਕੀਤੀ ਜਾ ਰਹੀ ਘਟੀਆ ਰਾਜਨੀਤੀ ਦਾ ਮੰੂਹਤੋਡ਼ ਜਵਾਬ ਦੇਣਗੇ। ਇਸ ਮੌਕੇ ਜ਼ਿਲਾ ਪ੍ਰਧਾਨ ਡਾ. ਕੁਲਦੀਪ ਨੰਦਾ ਨੇ ਕਿਹਾ ਕਿ ਕਾਂਗਰਸੀ ਵਰਕਰ ਮੂਕਦਰਸ਼ਕ ਬਣ ਕੇ ਨਹੀਂ ਬੈਠਣਗੇ।

ਇਸ ਸਮੇਂ ਐਡਵੋਕੇਟ ਰਾਕੇਸ਼ ਮਰਵਾਹਾ, ਜ਼ਿਲਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਬ੍ਰਹਮ ਸ਼ੰਕਰ ਜਿੰਪਾ, ਸੁਦਰਸ਼ਨ ਧੀਰ, ਅਵਤਾਰ ਸਿੰਘ ਕਪੂਰ, ਪ੍ਰਦੀਪ ਬਿੱਟੂ, ਰਣਜੀਤਾ ਚੌਧਰੀ, ਧਿਆਨ ਚੰਦ, ਤੀਰਥ ਰਾਮ, ਮੋਨਿਕਾ ਕਤਨਾ, ਸੁਰਿੰਦਰ ਸ਼ਿੰਦਾ, ਕ੍ਰਿਸ਼ਨਾ ਸੈਣੀ, ਸ਼ਾਦੀ ਲਾਲ, ਪ੍ਰਵੀਨ ਸੈਣੀ ਆਦਿ ਸਮੇਤ ਹੋਰ ਕਈ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।

Bharat Thapa

This news is Content Editor Bharat Thapa