ਕਾਂਗਰਸ ਦੀ ਮਹਾਰੈਲੀ ਲਈ ਵਰਕਰਾਂ ਦਾ ਵੱਡਾ ਕਾਫਲਾ ਸਾਬਕਾ ਮੰਤਰੀ ਗਿਲਜੀਆਂ ਦੀ ਅਗਵਾਈ ''ਚ ਬਰਨਾਲਾ ਰਵਾਨਾ

Saturday, Feb 28, 2026 - 12:22 PM (IST)

ਕਾਂਗਰਸ ਦੀ ਮਹਾਰੈਲੀ ਲਈ ਵਰਕਰਾਂ ਦਾ ਵੱਡਾ ਕਾਫਲਾ ਸਾਬਕਾ ਮੰਤਰੀ ਗਿਲਜੀਆਂ ਦੀ ਅਗਵਾਈ ''ਚ ਬਰਨਾਲਾ ਰਵਾਨਾ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਅੱਜ ਬਰਨਾਲਾ ਵਿਚ ਹੋਣ ਜਾ ਰਹੀ ਇੰਡਿਅਨ ਨੈਸ਼ਨਲ ਕਾਂਗਰਸ ਦੀ ਮਹਾਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ’ਚ ਕਾਫ਼ੀ ਉਤਸ਼ਾਹ ਵੇਖਿਆ ਗਿਆ। ਟਾਂਡਾ ਤੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਵਿਚ ਵਰਕਰਾਂ ਦਾ ਵੱਡਾ ਕਾਫਲਾ ਰੈਲੀ ਲਈ ਰਵਾਨਾ ਹੋਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਵੀ ਮੌਜੂਦ ਸਨ। ਇਸ ਮੌਕੇ ਗਿਲਜੀਆਂ ਨੇ ਆਖਿਆ ਕਿ ਇਤਿਹਾਸਿਕ ਸਾਬਤ ਹੋਣ ਜਾ ਰਹੀ ਇਸ ਰੈਲੀ ਦੌਰਾਨ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਅਤੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਦੀ ਸਮੂਹ ਲੀਡਰਸ਼ਿਪ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰੇਗੀ।

ਇਹ ਵੀ ਪੜ੍ਹੋ:  ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ ਬਦਲਾਅ ਦੀ ਤਿਆਰੀ

ਉਨ੍ਹਾਂ ਆਖਿਆ ਪਹਿਲਾਂ ਹੀ ਦੇਸ਼ ਅਤੇ ਸੂਬੇ ਦਾ ਕਿਸਾਨ ਮੋਦੀ ਅਤੇ ਆਪ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਤਬਾਹ ਹੋ ਰਿਹਾ ਹੈ ਉੱਥੇ ਹੁਣ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਪ੍ਰਸ੍ਤਾਵਿਤ ਵਪਾਰ ਸਮਝੌਤੇ ਨਾਲ ਦੇਸ਼ ਦੇ ਕਿਸਾਨਾਂ ਨੂੰ ਵੱਡੀ ਮਾਰ ਝੱਲਣੀ ਪਵੇਗੀ। ਇਸ ਵਪਾਰ ਸਮਝੌਤੇ ਅਤੇ ਕਿਸਾਨਾਂ ਕਿਰਤੀਆਂ ਦੇ ਹਿੱਤਾਂ ਦੀ ਪੈਰਵਾਈ ਕਰਨ ਦੇ ਨਾਲ ਨਾਲ ਕਿਸਾਨਾਂ ਪ੍ਰਤੀ ਕੇਂਦਰ ਵਰਗੀਆਂ ਦਮਨਕਾਰੀ ਨੀਤੀਆਂ ’ਤੇ ਚੱਲ ਰਹੀ ‘ਆਪ’ ਸਰਕਾਰ ਖ਼ਿਲਾਫ਼ ਮੋਰਚਾ ਖੋਲਣ ਲਈ ਰਾਹੁਲ ਗਾਂਧੀ ਅੱਜ ਪੰਜਾਬ ਆਏ ਹਨ। 

ਇਹ ਵੀ ਪੜ੍ਹੋ:  ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ

ਇਸ ਮੌਕੇ ਬਲਾਕ ਪ੍ਰਧਾਨ ਅਵਤਾਰ ਸਿੰਘ ਖੋਖਰ, ਸਿਟੀ ਪ੍ਰਧਾਨ ਵਿਪਨ ਮਰਵਾਹਾ, ਸਿਮਰਨ ਸੈਣੀ, ਨਗਰ ਕੌਂਸਲ ਪ੍ਰਧਾਨ ਗੁਰਸੇਵਕ ਮਾਰਸ਼ਲ, ਜਤਿੰਦਰ ਸਿੰਘ ਝਾਵਰ, ਮਹਾਂਵੀਰ ਸਿੰਘ, ਲਖਵੀਰ ਸਿੰਘ ਲੱਖੀ, ਸੁੱਖਾ ਰੜਾ, ਦੇਸ ਰਾਜ, ਰੂਪ ਲਾਲ, ਗੁਰਮੁਖ ਸਿੰਘ, ਨਰਿੰਦਰ ਸਿੰਘ ਮਿਆਣੀ,ਡਾ.ਬਲਦੇਵ ਰਾਜ, ਰਾਜੂ ਮਿਆਣੀ, ਜਸਵਿੰਦਰ ਕਾਕਾ, ਰਾਕੇਸ਼ ਬਿੱਟੂ, ਰਾਜੇਸ਼ ਲਾਡੀ, ਸਰਪੰਚ ਸਰਬਜੀਤ ਸਿੰਘ, ਲੱਕੀ ਸੈਣੀ, ਸੁਖਰਾਜ ਸਿੱਧੂ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3 ਮਾਰਚ ਤੱਕ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News