ਕਾਂਗਰਸ ਵੱਲੋਂ ਨਾਜਾਇਜ਼ ਮਾਈਨਿੰਗ ਤੇ ਕਰੈਸ਼ਰ ਮਾਫ਼ੀਏ ਖ਼ਿਲਾਫ਼ ਹਾਜੀਪੁਰ ਵਿਖੇ ਜ਼ੋਰਦਾਰ ਪ੍ਰਦਰਸ਼ਨ

Friday, Apr 10, 2026 - 05:10 PM (IST)

ਕਾਂਗਰਸ ਵੱਲੋਂ ਨਾਜਾਇਜ਼ ਮਾਈਨਿੰਗ ਤੇ ਕਰੈਸ਼ਰ ਮਾਫ਼ੀਏ ਖ਼ਿਲਾਫ਼ ਹਾਜੀਪੁਰ ਵਿਖੇ ਜ਼ੋਰਦਾਰ ਪ੍ਰਦਰਸ਼ਨ

ਹਾਜੀਪੁਰ (ਜੋਸ਼ੀ)- ਹਾਜੀਪੁਰ ਇਲਾਕੇ 'ਚ ਲਗਾਤਾਰ ਵਧ ਰਹੀ ਨਾਜਾਇਜ਼ ਮਾਈਨਿੰਗ ਅਤੇ ਕਰੈਸ਼ਰ ਮਾਫ਼ੀਏ ਦੀਆਂ ਕਥਿਤ ਗਤੀਵਿਧੀਆਂ ਦੇ ਵਿਰੋਧ 'ਚ ਕਾਂਗਰਸ ਪਾਰਟੀ ਵੱਲੋਂ ਅੱਜ ਹਾਜੀਪੁਰ ਦੇ ਟੀ-ਪੁਆਇੰਟ 'ਤੇ ਵਿਸ਼ਾਲ ਰੋਸ਼ ਪ੍ਰਦਰਸ਼ਨ ਕਾਂਗਰਸੀ ਨੇਤਾ ਸਰਬਜੋਤ ਸਿੰਘ ਸਾਬੀ ਮੁਕੇਰੀਆਂ ਦੀ ਅਗਵਾਈ ਹੇਠ ਕੀਤਾ ਗਿਆ।  ਰੋਸ ਪ੍ਰਦਰਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਰਬਜੋਤ ਸਿੰਘ ਸਾਬੀ, ਜ਼ਿਲ੍ਹਾ ਪਰਿਸ਼ਦ ਮੈਂਬਰ ਬੇਅੰਤ ਸਿੰਘ ਰੰਧਾਵਾ, ਸਰਪੰਚ ਅਨਿਲ ਠਾਕੁਰ ਮਾਨਸਰ ਅਤੇ ਸਾਬਕਾ ਮੈਂਬਰ ਕੁਲਭੂਸ਼ਣ ਸੋਹਲ ਨੇ ਪੰਜਾਬ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ । ਬੁਲਾਰਿਆਂ ਨੇ ਕਿਹਾ ਕਿ ਇਲਾਕੇ 'ਚ ਮਾਈਨਿੰਗ ਅਤੇ ਕਰੈਸ਼ਰ ਮਾਫ਼ੀਆ ਬੇਖ਼ੌਫ਼ ਹੋ ਕੇ ਕੰਮ ਕਰ ਰਿਹਾ ਹੈ। ਸਰਕਾਰ ਮਾਫ਼ੀਏ ਨੂੰ ਨੱਥ ਪਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਨਾਜਾਇਜ਼ ਮਾਈਨਿੰਗ ਕਾਰਨ ਕੁਦਰਤੀ ਸਰੋਤਾਂ ਦਾ ਘਾਣ ਹੋ ਰਿਹਾ ਹੈ ਅਤੇ ਸਥਾਨਕ ਲੋਕ ਪ੍ਰੇਸ਼ਾਨ ਹਨ। 

ਇਹ ਵੀ ਪੜ੍ਹੋ: ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ

PunjabKesari

ਇਸ ਮੌਕੇ ਬਲਦੇਵ ਸਿੰਘ ਕੌਲਪੁਰ, ਤਜਿੰਦਰਪਾਲ ਸਿੰਘ ਸਰਪੰਚ, ਲੱਖੀ ਰੰਧਾਵਾ ਅਤੇ ਠਾਕੁਰ ਵਰਿੰਦਰ ਸਿੰਘ ਸੰਧਵਾਲ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਪ੍ਰਸ਼ਾਸਨਿਕ ਢਿੱਲ-ਮੱਠ ਦੀ ਨਿੰਦਾ ਕੀਤੀ। ਪ੍ਰਦਰਸ਼ਨ ਦੇ ਅਖੀਰ ਵਿੱਚ ਕਾਂਗਰਸੀ ਆਗੂਆਂ ਵੱਲੋਂ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ, ਐੱਸ. ਡੀ. ਓ. ਮਾਈਨਿੰਗ ਅਤੇ ਤਹਿਸੀਲਦਾਰ ਮੁਕੇਰੀਆਂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ, ਜਿਸ 'ਚ ਨਾਜਾਇਜ਼ ਗਤੀਵਿਧੀਆਂ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਗਈ। ਇਸ ਉਪਰੰਤ ਵਰਕਰਾਂ ਵੱਲੋਂ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਹਾਜੀਪੁਰ ਟੀ-ਪੁਆਇੰਟ ਤੋਂ ਮਾਨਸਰ ਰੋਡ ਤੱਕ ਰੋਸ਼ ਮਾਰਚ ਕੱਢਿਆ ਗਿਆ। 
ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਕੀਤੀ ਗਈ ਨਾਅਰੇਬਾਜ਼ੀ ਨਾਲ ਪੂਰਾ ਇਲਾਕਾ ਗੂੰਜ ਉੱਠਿਆ। ਕਾਂਗਰਸ ਪਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਾਜਾਇਜ਼ ਮਾਈਨਿੰਗ ਨੂੰ ਜਲਦ ਨਾ ਰੋਕਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ।

ਇਸ ਮੌਕੇ ਤੇ ਬਲਵੀਰ ਸਿੰਘ ਟੀਟਾ ਸਾਬਕਾ ਸਰਪੰਚ, ਸਰਪੰਚ ਸੈਦੋ ਨੁਸ਼ਹਿਰਾ, ਸੁੱਖ ਤਗੜ ਕਲਾਂ,ਹਰਦਿਆਲ ਸਿੰਘ ਸੰਧਵਾਲ,ਸ਼ੋਕੀਨ ਸਿੰਘ ਸਰਪੰਚ ਭਲੋਵਾਲ,ਸੁਖਦੇਵ ਸਿੰਘ ਜ਼ਿਲ੍ਹਾ ਪ੍ਰਧਾਨ ‘ਕਿਸ਼ਨ ਪਾਲ ਬਿੱਟੂ ਸਾਨਿਆਲ ,ਗਗਨਦੀਪ ਸਿੰਘ ਗੱਗੂ ,ਰਣਵੀਰ ਲੰਬੜਦਾਰ ,ਸਰਪੰਚ ਰਿੰਕੂ ਭੱਟੀਆਂ ,ਗੁਰਦੇਵ ਸਿੰਘ ਪਹਿਲਵਾਨ ,ਮਨਿੰਦਰ ਸਿੰਘ ਸਰਪੰਚ ਮਹਿਤਾਬਪੁਰ ,ਸਰਪੰਚ ਮੰਗਤ ਰਾਮ ,ਸਤੀਸ਼ ਕੁਮਾਰ ,ਸਰਪੰਚ ਸਰਵਣ ਸਿੰਘ ,ਵਰਿੰਦਰਜੀਤ ਸਿੰਘ ਹਿੰਦਰੀ ਅਤੇ  ਰਾਜਨ ਵਰਮਾ ਤੋਂ ਇਲਾਵਾ ਭਾਰੀ ਗਿਣਤੀ’ਚ ਕਾਂਗਰਸ ਵਰਕਰ ਹਾਜ਼ਰ ਸਨ ।

ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News