ਫਿਲੌਰ ਨੈਸ਼ਨਲ ਹਾਈਵੇ ’ਤੇ ਪੁਲ ਤੋਂ ਹੇਠਾਂ ਡਿੱਗਾ ਕੰਟੇਨਰ, ਡਰਾਈਵਰ ਗੰਭੀਰ ਜ਼ਖ਼ਮੀ
Monday, Apr 04, 2022 - 06:18 PM (IST)

ਫਿਲੌਰ (ਸੋਨੂੰ) : ਫਿਲੌਰ ਨੈਸ਼ਨਲ ਹਾਈਵੇ ’ਤੇ ਕੰਟੇਨਰ ਨਾਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੌਰਾਨ ਅੱਖੀਂ ਦੇਖਣ ਵਾਲੇ ਰਾਹਗੀਰਾਂ ਨੇ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਉਨ੍ਹਾਂ ਦੇ ਹੋਸ਼ ਉੱਡ ਗਏ। ਹਾਈਵੇ ਪੈਟਰੋਲੀਅਮ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਕੰਟੇਨਰ ਲੁਧਿਆਣਾ ਤੋਂ ਅੰਮ੍ਰਿਤਸਰ ਵੱਲ ਜਾ ਰਿਹਾ ਸੀ ਕਿ ਰਸਤੇ ’ਚ ਅਚਾਨਕ ਡਰਾਈਵਰ ਦੀ ਅੱਖ ਲੱਗ ਗਈ ਤੇ ਫਿਲੌਰ ਦੋਮੋਰੀਆ ਪੁਲ ਤੋਂ ਥੱਲੇ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਡਰਾੲੀਵਰ ਨੂੰ ਫਿਲੌਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ।